Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਨੀਅਰ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਡੀ.ਆਈ.ਜੀ. ਪਟਿਆਲਾ ਰੇਂਜ ਵਜੋਂ ਅਹੁਦਾ ਸੰਭਾਲਿਆ

ਕਿਹਾ, ਨਸ਼ਿਆਂ ਦੇ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਹੋਵੇਗੀ ਮੁਢਲੀ ਤਰਜੀਹ

Punjab Admin, Kuldeep Singh Chahal, IPS Kuldeep Singh Chahal, D I G Patiala Range, Patiala

Web Admin

Web Admin

5 Dariya News

ਪਟਿਆਲਾ , 14 Jul 2025

Last updated on: Jul 15, 2025, 10:43 IST

2009 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ. ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਡੀ.ਆਈ.ਜੀ ਕੁਲਦੀਪ ਸਿੰਘ ਚਾਹਲ ਨੇ ਅਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪਟਿਆਲਾ ਰੇਂਜ ਦੇ ਜ਼ਿਲ੍ਹਿਆਂ ਅੰਦਰ ਲੋਕਾਂ ਨੂੰ ਬਿਹਤਰ, ਸਮਾਂ ਬੱਧ ਤੇ ਪਾਰਦਰਸ਼ੀ ਪੁਲਿਸ ਸੇਵਾਵਾਂ ਪ੍ਰਦਾਨ ਕਰਵਾਉਣ ਸਮੇਤ ਨਸ਼ਾ ਮੁਕਤ ਸਮਾਜ ਸਿਰਜਣ ਲਈ ਨਸ਼ਿਆਂ ਦੇ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ।

ਪਟਿਆਲਾ ਦੇ ਨਵੇਂ ਡੀ.ਆਈ.ਜੀ. ਚਾਹਲ ਨੇ ਅੱਗੇ ਕਿਹਾ ਕਿ ਇਸ ਤੋਂ ਬਿਨ੍ਹਾਂ ਪਟਿਆਲਾ ਸ਼ਹਿਰ ਸਮੇਤ ਬਾਕੀ ਜ਼ਿਲ੍ਹਿਆਂ ਅੰਦਰ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਸਮੇਤ ਸੜਕਾਂ ਨੂੰ ਹਾਦਸਿਆਂ ਤੋਂ ਸੁਰੱਖਿਅਤ ਕਰਨਾ ਤੋਂ ਇਲਾਵਾ ਆਮ ਲੋਕਾਂ ਦੀ ਜਿੰਦਗੀ 'ਚ ਪੁਲਿਸ ਨਾਲ ਸਬੰਧਤ ਛੋਟੀਆਂ ਤੋਂ ਛੋਟੀਆਂ ਸਮੱਸਿਆਵਾਂ ਦਾ ਵੀ ਪਹਿਲ ਦੇ ਅਧਾਰ 'ਤੇ ਹੱਲ ਕਰਨਾ ਉਨ੍ਹਾਂ ਦੀਆਂ ਤਰਜੀਹਾਂ 'ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪਾਬੰਦ ਹੈ, ਉਥੇ ਹੀ ਲੋਕਾਂ ਨੂੰ ਬਿਹਤਰ ਪੁਲਿਸਿੰਗ ਪ੍ਰਦਾਨ ਕਰਨਾ ਵੀ ਪੰਜਾਬ ਪੁਲਿਸ ਦੀ ਪਹਿਲਕਦਮੀ 'ਚ ਸ਼ਾਮਲ ਹੈ।

ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪਟਿਆਲਾ ਰੇਂਜ ਵਿੱਚ ਪੂਰੀ ਤਰ੍ਹਾਂ ਸਫ਼ਲ ਬਣਾ ਕੇ ਨਸ਼ਾ ਤਸਕਰਾਂ ਦਾ ਮੁਕੰਮਲ ਸਫਾਇਆ ਕੀਤਾ ਜਾਵੇਗਾ ਅਤੇ ਪੁਲਿਸ ਜਿੱਥੇ ਆਮ ਲੋਕਾਂ ਦੀ ਰਖਵਾਲੀ ਅਤੇ ਅਮਨ ਕਾਨੂੰਨ ਦੀ ਸਥਿਤੀ ਬਣਾ ਕੇ ਰੱਖਣ ਲਈ 24 ਘੰਟੇ ਤਤਪਰ ਰਹੇਗੀ, ਉਥੇ ਹੀ ਗੈਂਗਸਟਰਾਂ ਤੇ ਸਮਾਜ ਵਿਰੋਧੀ ਤੱਤਾਂ ਨਾਲ ਵੀ ਸਖ਼ਤੀ ਨਾਲ ਨਜਿੱਠੇਗੀ। ਕੁਲਦੀਪ ਸਿੰਘ ਚਾਹਲ, ਡੀ.ਆਈ.ਜੀ. ਟੈਕਨੀਕਲ ਸਰਵਿਸਿਜ ਪੰਜਾਬ, ਚੰਡੀਗੜ੍ਹ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਪਟਿਆਲਾ ਦੇ ਡੀ.ਆਈ.ਜੀ. ਦਫ਼ਤਰ ਵਿਖੇ ਉਨ੍ਹਾਂ ਦੀ ਆਮਦ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਬਰਨਾਲਾ ਦੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ ਆਲਮ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਵਜੋਂ ਪਟਿਆਲਾ ਦੇ ਨਵੇਂ ਡੀ.ਆਈ.ਜੀ. ਨੂੰ ਸਲਾਮੀ ਦਿੱਤੀ। ਇਸ ਮੌਕੇ ਪਟਿਆਲਾ ਦੇ ਐਸ.ਪੀ. ਸਥਾਨਕ ਵੈਭਵ ਚੌਧਰੀ, ਪਲਵਿੰਦਰ ਸਿੰਘ ਚੀਮਾ ਅਤੇ ਗੁਰਬੰਸ ਸਿੰਘ ਬੈਂਸ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Punjab Admin , Kuldeep Singh Chahal , IPS Kuldeep Singh Chahal , D I G Patiala Range , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD