Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਾਂਗਰਸ ਇੱਕਜੁੱਟ ਹੈ ਅਤੇ ਸੱਤਾ ਵਿੱਚ ਵਾਪਸੀ ਲਈ ਤਿਆਰ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

ਪਾਇਲ, ਗਿੱਲ ਵਿੱਚ ਸੰਵਿਧਾਨ ਬਚਾਓ ਰੈਲੀਆਂ

Amrinder Singh Raja Warring, Congress, Punjab Congress, Amarinder Singh Raja Warring, Dr Amar Singh, Sukhjinder Singh Randhawa

Web Admin

Web Admin

5 Dariya News

ਲੁਧਿਆਣਾ , 13 Jul 2025

Last updated on: Jul 15, 2025, 10:59 IST

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਵਾਰ ਫਿਰ ਤੋਂ ਜ਼ੋਰ ਦਿੱਤਾ ਹੈ ਕਿ ਕਾਂਗਰਸ ਪੰਜਾਬ ਵਿੱਚ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ 2027 ਵਿੱਚ ਸੱਤਾ ਵਿੱਚ ਵਾਪਸ ਆਉਣ ਲਈ ਤਿਆਰ ਹੈ। ਅੱਜ ਗਿੱਲ ਅਤੇ ਪਾਇਲ ਵਿਧਾਨ ਸਭਾ ਹਲਕਿਆਂ ਵਿੱਚ 'ਸੰਵਿਧਾਨ ਬਚਾਓ ਰੈਲੀਆਂ' ਨੂੰ ਸੰਬੋਧਨ ਕਰਦਿਆਂ, ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਜਾਅਲੀ ਪਰਚੇ ਦਰਜ ਕਰਨ 'ਤੇ ਜ਼ਿੰਮੇਵਾਰੀ ਅਤੇ ਜਵਾਬਦੇਹੀ ਤੈਅ ਕਰਨ ਲਈ ਵੱਡੇ ਪੱਧਰ ਤੇ ਪੁਲਿਸ ਸੁਧਾਰਾਂ ਦੀ ਲੋੜ ਉਪਰ ਜ਼ੋਰ ਦਿੱਤਾ।

ਵੜਿੰਗ ਨੇ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਕਿਹਾ ਕਿ ਗੈਂਗਸਟਰਾਂ ਨੇ ਸੂਬੇ ਵਿੱਚ ਅੱਤਵਾਦ ਦੇ ਦਿਨਾਂ ਵਾਂਗ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਿਰੌਤੀ ਦੀਆਂ ਕਾਲਾਂ ਅਉਣੀਆ ਆਮ ਗੱਲਾਂ ਬਣ ਗਈਆਂ ਹਨ ਅਤੇ ਬੇਸਹਾਰਾ ਲੋਕ ਫਿਰੌਤੀ ਦੇ ਪੈਸੇ ਦੇਣ ਲਈ ਮਜਬੂਰ ਹਨ ਤੇ ਉਹ ਸ਼ਿਕਾਇਤ ਕਰਨ ਦੀ ਹਿੰਮਤ ਵੀ ਨਹੀਂ ਕਰ ਪਾਉਂਦੇ।

ਇਸ ਦੌਰਾਨ ਉਨ੍ਹਾਂ ਨੇ ਪਾਇਲ ਹਲਕੇ ਨਾਲ ਸਬੰਧਤ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਜੀ ਦੇ ਯੋਗਦਾਨ ਅਤੇ ਕੁਰਬਾਨੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅੱਜ ਅਸੀਂ ਸਾਰੇ ਜਿਹੜਾ ਖੁਸ਼ਹਾਲ ਪੰਜਾਬ ਦੇਖ ਰਹੇ ਹਾਂ, ਉਸਨੂੰ ਬੇਅੰਤ ਸਿੰਘ ਜੀ ਨੇ ਆਪਣੇ ਖੂਨ ਨਾਲ ਮੁੜ ਸਿਰਜਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਕਦੇ ਵੀ ਨਹੀਂ ਭੁੱਲ ਸਕਦਾ।ਉਨ੍ਹਾਂ ਜ਼ਿਕਰ ਕੀਤਾ ਕਿ ਕਿਵੇਂ ਬੇਅੰਤ ਸਿੰਘ ਜੀ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ 1992 ਵਿੱਚ ਚੋਣਾਂ ਲੜਨ ਲਈ ਅੱਗੇ ਆਈ ਸੀ, ਜਦੋਂ ਕਿ ਅਕਾਲੀ ਭੱਜ ਗਏ ਸਨ। ਜਦੋਂ ਕੁਝ ਅਮਰੀਕਾ ਅਤੇ ਕੈਨੇਡਾ ਭੱਜ ਗਏ ਸਨ, ਤਾਂ ਕੁਝ ਜੇਲ੍ਹਾਂ ਵਿੱਚ ਸਲਾਖਾਂ ਪਿੱਛੇ ਲੁਕ ਗਏ। 

ਉਦੋਂ ਕਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਆਪਣੀਆਂ ਜਾਨਾਂ ਦੇ ਕੇ ਕੀਮਤ ਖੁਸ਼ਹਾਲੀ ਢ ਚੁਕਾਈ ਗਈ ਸੀ।ਉਨ੍ਹਾਂ ਨੇ ਪੰਜਾਬ ਵਿੱਚ ਚੱਲ ਰਹੀ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਤੁਰੰਤ ਖਤਮ ਕਰਨ ਲਈ ਕੋਈ ਜਾਦੂਈ ਛੜੀ ਨਹੀਂ ਹੈ। ਉਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜੋ ਨਸ਼ਿਆਂ ਵਿਰੁੱਧ ਇੱਕ ਵਧੀਆ ਐਂਟੀਡੋਟ ਵਜੋਂ ਕੰਮ ਕਰ ਸਕਦੀ ਹੈ। 

ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਖਾਲੀ ਅਸਾਮੀਆਂ ਪਈਆਂ ਹਨ, ਜਿਨ੍ਹਾਂ ਨੂੰ 'ਆਪ' ਸਰਕਾਰ ਭਰ ਨਹੀਂ ਰਹੀ ਹੈ, ਕਿਉਂਕਿ ਉਸ ਕੋਲ ਪੈਸੇ ਨਹੀਂ ਹਨ।ਵੜਿੰਗ ਨੇ ਅਫੀਮ ਅਤੇ ਭੁੱਕੀ ਵਰਗੀਆਂ ਕਾਨੂੰਨੀ ਅਤੇ ਨਿਯੰਤ੍ਰਿਤ ਰਵਾਇਤੀ ਚੀਜ਼ਾਂ ਪ੍ਰਦਾਨ ਕਰਨ ਦੇ ਵਿਕਲਪ ਦੀ ਪੜਚੋਲ ਕਰਨ ਦਾ ਸੁਝਾਅ ਵੀ ਦਿੱਤਾ, ਜਿਹੜੀਆਂ ਸਿੰਥੈਟਿਕ ਨਸ਼ਿਆਂ ਨਾਲੋਂ ਘੱਟ ਨੁਕਸਾਨਦੇਹ ਹਨ।  ਉਨ੍ਹਾਂ ਕੈਨੇਡਾ ਦੀ ਉਦਾਹਰਣ ਦਿੱਤੀ, ਜਿੱਥੇ 2017 ਵਿੱਚ ਭੰਗ ਨੂੰ ਕਾਨੂੰਨੀ ਮਾਨਤਾ ਦਿੱਤੀ ਗਈ ਸੀ।

ਇਸ ਮੌਕੇ ਬੋਲਦਿਆਂ, ਕਾਂਗਰਸ ਦੇ ਜਨਰਲ ਸਕੱਤਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਵੱਲੋਂ ਗਲਤ ਜਾਣਕਾਰੀ ਫੈਲਾਉਣ ਲਈ ਨਿੰਦਾ ਕੀਤੀ। ਉਨ੍ਹਾਂ ਪਾਰਟੀ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਜਾਂ ਬਾਅਦ ਵਿੱਚ ਇੱਕ ਪ੍ਰਾਪਤੀ ਨੂੰ ਦੇਸ਼ ਲਈ ਸੂਚੀਬੱਧ ਕਰਨ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਭਾਜਪਾ, ਅਕਾਲੀ ਦਲ ਜਾਂ ਆਮ ਆਦਮੀ ਪਾਰਟੀ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ।

ਰੰਧਾਵਾ ਨੇ ਸਰਕਾਰ ਨੂੰ ਲਗਭਗ ਇੱਕ ਲੱਖ ਏਕੜ ਜ਼ਮੀਨ ਐਕਵਾਇਰ ਕਰਨ ਦੀਆਂ ਕੋਸ਼ਿਸ਼ਾਂ ਵਿਰੁੱਧ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਹ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਕਿਸਾਨਾਂ ਦੀ 50,000 ਕਰੋੜ ਰੁਪਏ ਦੀ ਆਮਦਨ ਨੂੰ ਰੋਕਣ ਲਈ ਆਇਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਏ.ਆਈ.ਸੀ.ਸੀ. ਸਕੱਤਰ ਰਵਿੰਦਰ ਦਲਵੀ, ਡਾ. ਅਮਰ ਸਿੰਘ, ਤੇਜ ਪ੍ਰਕਾਸ਼, ਕੈਪਟਨ ਸੰਦੀਪ ਸੰਧੂ, ਗੁਰਕੀਰਤ ਸਿੰਘ ਕੋਟਲੀ, ਕੁਲਦੀਪ ਸਿੰਘ ਵੈਦ, ਲਖਬੀਰ ਸਿੰਘ ਲੱਖਾ ਸਣੇ ਹੋਰ ਆਗੂ ਵੀ ਹਾਜਰ ਰਹੇ।

 

Tags: Amrinder Singh Raja Warring , Congress , Punjab Congress , Amarinder Singh Raja Warring , Dr Amar Singh , Sukhjinder Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD