Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਕਾਂਗਰਸ ਨੇ ਲੈਂਡ ਪੂਲਿੰਗ ਪਾਲਿਸੀ ਖਿਲਾਫ ਵੱਡੇ ਪੱਧਰ ਤੇ ਰੋਸ਼ ਪ੍ਰਦਰਸ਼ਨ ਕੀਤਾ

ਇਹ ਲੈਂਡ ਪੂਲਿੰਗ ਨਹੀਂ, ਲੈਂਡ ਲੁੱਟ ਹੈ: ਵੜਿੰਗ

Amrinder Singh Raja Warring, Congress, Punjab Congress, Amarinder Singh Raja Warring, Dr Amar Singh, Sukhjinder Singh Randhawa, Balbir Sidhu, Greater Ludhiana Development Authority, GLADA

Web Admin

Web Admin

5 Dariya News

ਲੁਧਿਆਣਾ , 14 Jul 2025

Last updated on: Jul 15, 2025, 11:01 IST

ਲੁਧਿਆਣਾ ਦੇ ਬਾਹਰਵਾਰ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਅਤੇ ਕੋਈ ਮੁਆਵਜ਼ਾ ਦਿੱਤੇ ਬਿਨਾਂ 50,000 ਏਕੜ ਜ਼ਮੀਨ ਐਕਵਾਇਰ ਕਰਨ ਸਬੰਧੀ ਪੰਜਾਬ ਸਰਕਾਰ ਦੇ ਪ੍ਰਸਤਾਵ ਵਿਰੁੱਧ ਅੱਜ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਵਿਸ਼ਾਲ ਧਰਨਾ ਦਿੱਤਾ।ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੂਬੇ ਭਰ ਤੋਂ ਸੀਨੀਅਰ ਆਗੂਆਂ ਸਮੇਤ ਕਾਂਗਰਸੀ ਵਰਕਰਾਂ ਨੇ ਗ੍ਰੇਟਰ ਲੁਧਿਆਣਾ ਵਿਕਾਸ ਅਥਾਰਟੀ (ਗਲਾਡਾ) ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ, ਜਿਸ ਦੌਰਾਨ ਜ਼ਮੀਨ ਐਕਵਾਇਰ ਕਰਨ ਲਈ ਜਾਰੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ।ਉਨ੍ਹਾਂ ਨੇ ਗਲਾਡਾ ਦੇ ਪ੍ਰਸ਼ਾਸਕ ਰਾਹੀਂ ਮੁੱਖ ਮੰਤਰੀ ਦੇ ਨਾਂਮ ਇੱਕ ਮੰਗ ਪੱਤਰ ਵੀ ਸੌਂਪਿਆ।

ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਸਰਕਾਰ ਦਾ ਇੱਕ ਤਾਨਾਸ਼ਾਹੀ ਫੈਸਲਾ ਹੈ, ਜਿਸਨੂੰ ਕਿਸੇ ਵੀ ਕੀਮਤ 'ਤੇ ਕਦੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਲੈਂਡ ਪੂਲਿੰਗ ਨਹੀਂ, ਸਗੋਂ 'ਆਪ' ਆਗੂਆਂ ਦੀ ਜ਼ਮੀਨ ਲੁੱਟਣ ਦੀ ਨੀਤੀ ਹੈ।ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਾਸਮਝੀ ਭਰਿਆ ਅਤੇ ਅਣਸੁਣਿਆ ਹੈ ਕਿ ਸਰਕਾਰ ਨੇ ਨਾ ਤਾਂ ਉਨ੍ਹਾਂ ਲੋਕਾਂ ਦੀ ਸਹਿਮਤੀ ਲਈ ਹੈ ਜਿਨ੍ਹਾਂ ਤੋਂ ਇਹ ਜ਼ਮੀਨ ਐਕੁਆਇਰ ਕਰ ਰਹੀ ਹੈ ਅਤੇ ਨਾ ਹੀ ਕੋਈ ਮੁਆਵਜ਼ਾ ਦੇ ਰਹੀ ਹੈ। ਸਰਕਾਰ ਹਰ ਏਕੜ ਦੇ ਬਦਲੇ ਤੁਹਾਨੂੰ 1000 ਵਰਗ ਗਜ਼ ਜ਼ਮੀਨ ਵਾਪਸ ਕਰੇਗੀ। 

ਜਿਸਦਾ ਮਤਲਬ ਹੈ ਕਿ ਇਹ ਤੁਹਾਡੇ ਤੋਂ 100 ਰੁਪਏ ਲੈ ਕੇ ਤੁਹਾਨੂੰ ਸਿਰਫ਼ 25 ਰੁਪਏ ਵਾਪਸ ਕਰਨਗੇ।ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦ ਦਿਵਾਇਆ ਕਿ ਉਨ੍ਹਾਂ ਨੂੰ ਖੁਦ ਇੱਕ ਕਿਸਾਨ ਦੇ ਪੁੱਤਰ ਹੋਣ ਦੇ ਨਾਤੇ ਦਿੱਲੀ ਦੇ ਆਪਣੇ ਹੋਰ ਸਾਥੀਆਂ ਨਾਲੋਂ ਕਿਸਾਨਾਂ ਪ੍ਰਤੀ ਵਧੇਰੇ ਹਮਦਰਦੀ ਰੱਖਣੀ ਚਾਹੀਦੀ ਹੈ, ਜੋ "ਜ਼ਮੀਨ ਲੁੱਟ" ਦੇ ਵਿਚਾਰ ਨੂੰ ਅੱਗੇ ਵਧਾ ਰਹੇ ਹਨ।ਵੜਿੰਗ ਨੇ ਆਪ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ, ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਦੇ ਕਿਸਾਨ ਤੁਹਾਨੂੰ ਉਨ੍ਹਾਂ ਦੀ ਇੱਕ ਇੰਚ ਵੀ ਜ਼ਮੀਨ ਨਹੀਂ ਲੈਣ ਦੇਣਗੇ ਅਤੇ ਤੁਸੀਂ 50,000 ਏਕੜ ਖੋਹਣ ਬਾਰੇ ਸੋਚਦੇ ਹੋ। ਉਨ੍ਹਾਂ ਨੇ ਯਾਦ ਦਿਵਾਇਆ ਕਿ ਕਿਵੇਂ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਆਫ਼ੀ ਮੰਗ ਕੇ ਤਿੰਨ ਵਿਵਾਦਤ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ ਸੀ। ਠੀਕ "ਇਸੇ ਤਰ੍ਹਾਂ", ਪੰਜਾਬ ਸਰਕਾਰ ਨੂੰ ਮੁਆਫ਼ੀ ਮੰਗ ਕੇ ਨੀਤੀ ਵਾਪਸ ਲੈਣੀ ਪਵੇਗੀ।

ਸੂਬਾ ਕਾਂਗਰਸ ਪ੍ਰਧਾਨ ਨੇ ਭਰੋਸਾ ਦਿੱਤਾ ਕਿ ਕਾਂਗਰਸ ਹਮੇਸ਼ਾ ਦੀ ਤਰ੍ਹਾਂ ਕਿਸਾਨਾਂ ਦੇ ਨਾਲ ਖੜ੍ਹੀ ਰਹੇਗੀ।  ਉਨ੍ਹਾਂ ਜ਼ਿਕਰ ਕੀਤਾ ਕਿ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਜ਼ਮੀਨ ਐਕਵਾਇਰ 'ਤੇ ਕਾਨੂੰਨ ਬਣਾਇਆ ਸੀ।ਇਸ ਧਰਨੇ ਵਿੱਚ ਸਕੱਤਰ ਏ.ਆਈ.ਸੀ.ਸੀ ਰਵਿੰਦਰ ਡਾਲਵੀ, ਰਾਣਾ ਕੇ.ਪੀ.ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੱਧੂ, ਸਾਧੂ ਸਿੰਘ ਧਰਮਸੋਤ, ਸੁਖਪਾਲ ਸਿੰਘ ਖਹਿਰਾ, ਡਾ. ਅਮਰ ਸਿੰਘ, ਕੈਪਟਨ ਸੰਦੀਪ ਸੰਧੂ, ਜੱਸੀ ਖੰਗੂੜਾ, ਰਮਨਜੀਤ ਸਿੰਘ ਸਿੱਕੀ, ਸੁਖਪਾਲ ਸਿੰਘ ਭੁੱਲਰ, ਗੁਰਕੀਰਤ ਸਿੰਘ ਕੋਟਲੀ, ਮੋਹਿਤ ਮਹਿੰਦਰਾ, ਗੁਰਸ਼ਰਨ ਕੌਰ ਰੰਧਾਵਾ, ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਸੰਜੇ ਤਲਵਾੜ ਆਦਿ ਵੀ ਮੌਜੂਦ ਰਹੇ।

 

Tags: Amrinder Singh Raja Warring , Congress , Punjab Congress , Amarinder Singh Raja Warring , Dr Amar Singh , Sukhjinder Singh Randhawa , Balbir Sidhu , Greater Ludhiana Development Authority , GLADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD