Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕੁਝ ਹੀ ਘੰਟਿਆਂ 'ਚ ਕਤਲ ਦਾ ਮਾਮਲਾ ਸੁਲਝਾਇਆ, ਦੋ ਗ੍ਰਿਫਤਾਰ

ਕਮਿਸ਼ਨਰੇਟ ਪੁਲਿਸ ਜਲੰਧਰ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ : ਪੁਲਿਸ ਕਮਿਸ਼ਨਰ

Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 14 Jul 2025

Last updated on: Jul 15, 2025, 12:06 IST

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਤੇਜ਼ ਕਾਰਵਾਈ ਕਰਦਿਆਂ ਇਕ ਕਤਲ ਦੇ ਮਾਮਲੇ ਨੂੰ ਕੁੱਝ ਘੰਟਿਆਂ ਅੰਦਰ ਹੀ ਸੁਲਝਾ ਲਿਆ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਮਨਪ੍ਰੀਤ ਸਿੰਘ ਢਿੱਲੋਂ, ਡੀ.ਸੀ.ਪੀ (ਇਨਵੈਸਟੀਗੇਸ਼ਨ), ਹਰਿੰਦਰ ਸਿੰਘ ਗਿੱਲ (ਏ.ਡੀ.ਸੀ.ਪੀ-2 ਸਿਟੀ), ਸਰਵਣਜੀਤ ਸਿੰਘ (ਏ.ਸੀ.ਪੀ ਵੈਸਟ) ਅਤੇ ਥਾਣਾ ਭਾਰਗੋ ਕੈਂਪ ਦੀ ਟੀਮ ਸਮੇਤ ਸੁਖਜੀਤ ਸਿੰਘ, ਐਸ.ਐਚ.ਓ. ਨੇ ਇਹ ਤੇਜ਼ ਕਾਰਵਾਈ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਕਾਰਵਾਈ ਦੌਰਾਨ ਪੁਲਿਸ ਨੇ ਥਾਣਾ ਭਾਰਗੋ ਕੈਂਪ ਦੇ ਖੇਤਰ 'ਚ ਹੋਏ ਨਿਰਦਈ ਕਤਲ ਵਿੱਚ ਸ਼ਾਮਿਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵੇਰਵਾ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਵਿਪਨ ਕੁਮਾਰ ਪੁੱਤਰ ਚਰਨ ਦਾਸ ਵਾਸੀ ਮਕਾਨ ਨੰਬਰ 625, ਨਜ਼ਦੀਕ ਸਿਵਲ ਡਿਸਪੈਂਸਰੀ, ਟਾਹਲੀ ਵਾਲਾ ਚੌਂਕ, ਭਾਰਗੋ ਕੈਂਪ ਦੀ ਸ਼ਿਕਾਇਤ ‘ਤੇ  ਮੁਕੱਦਮਾ ਨੰਬਰ 107, ਮਿਤੀ 14.07.2025 ਨੂੰ ਧਾਰਾਵਾਂ 103(1), 191(3), ਅਤੇ 190 ਬੀਐਨਐਸ ਅਧੀਨ ਥਾਣਾ ਭਾਰਗੋ ਕੈਂਪ ਵਿੱਚ ਦਰਜ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਵਿਪਨ ਕੁਮਾਰ ਦਾ ਪੁੱਤਰ ਵਰੁਣ, ਉਸਦੇ ਭਤੀਜਿਆਂ ਲੋਕੇਸ਼ ਅਤੇ ਵਿਸ਼ਾਲ ਦੇ ਨਾਲ ਮਹਿੰਗਾ ਡੀਪੂ ਦੀ ਗਲੀ ਵਿੱਚੋਂ ਲੰਘ ਰਿਹਾ ਸੀ, ਜਦੋਂ ਕੁਝ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਵਿਪਨ ਅਤੇ ਉਸਦਾ ਜੀਜਾ ਵੀ ਮੌਕੇ ‘ਤੇ ਮੌਜੂਦ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ‘ਤੇ ਵੀ ਹਮਲਾ ਕਰ ਦਿੱਤਾ ਗਿਆ। 

ਹਮਲੇ ਦੌਰਾਨ ਵਰੁਣ ਪੁੱਤਰ ਵਿਪਨ ਜੋ ਜਿਆਦਾ ਜਖ਼ਮੀ ਹੋ ਗਿਆ ਅਤੇ ਉਸਨੂੰ ਤੁਰੰਤ ਸ਼੍ਰੀ ਰਾਮ ਨਿਊਰੋ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਕਨੀਕੀ ਸਰੋਤਾਂ ਦੀ ਵਰਤੋਂ, ਸੀਸੀਟੀਵੀ ਫੁਟੇਜ ਦੀ ਜਾਂਚ ਅਤੇ ਮੌਕੇ ਦੀ ਜਾਂਚ ਕਰਦਿਆਂ ਦੋ ਦੋਸ਼ੀਆਂ ਧਰੁਵ ਕੁਮਾਰ (18 ਸਾਲ) ਪੁੱਤਰ ਪਰਸ਼ੋਤਮ ਲਾਲ, ਵਾਸੀ 131/01 ਚੋਪੜਾ ਸਾਉਂਡ ਕੋਲ, ਭਾਰਗੋ ਕੈਂਪ ਅਤੇ ਸੁਨੀਲ ਕੁਮਾਰ ਉਰਫ ਭਿੰਡੀ (25 ਸਾਲ), ਪੁੱਤਰ ਰਾਜ ਕੁਮਾਰ, ਵਾਸੀ ਮਕਾਨ ਨੰਬਰ 3242, ਗਿਆਨ ਗਿਰੀ ਮੰਦਿਰ ਕੋਲ, ਚਪਾਲੀ ਚੌਂਕ, ਭਾਰਗੋ ਕੈਂਪ ਨੂੰ ਗ੍ਰਿਫ਼ਤਾਰ ਕਰ ਲਿਆ  ਹੈ। 

ਉਨ੍ਹਾਂ ਦੱਸਿਆ ਕਿ ਸੋਨੂ ਪੰਡਿਤ ਵਾਸੀ ਭਾਰਗੋ ਕੈਂਪ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ, ਜਿਸ ਨੂੰ ਜਲਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜਮ ਧਰੁਵ ਕੁਮਾਰ ਵਿਰੁੱਧ ਪਹਿਲਾਂ ਹੀ ਥਾਣਾ ਭਾਰਗੋ ਕੈਂਪ ਵਿੱਚ ਇੱਕ ਮੁਕੱਦਮਾ ਦਰਜ ਹੈ, ਜਦਕਿ ਮੁਲਜਮ ਸੁਨੀਲ ਕੁਮਾਰ ਉਰਫ ਭਿੰਡੀ ਵਿਰੁੱਧ ਦੋ ਮੁਕੱਦਮੇ ਥਾਣਾ ਡਿਵੀਜ਼ਨ ਨੰਬਰ 6 ਅਤੇ ਥਾਣਾ ਭਾਰਗੋ ਕੈਂਪ ਵਿਖੇ ਦਰਜ ਹਨ।

ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਸ਼ਮਿਲ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਹੀ ਗ੍ਰਿਫ਼ਤਾਰੀ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD