Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਫਾਸਟ ਫੂਡ ਟ੍ਰੇਨਿੰਗ ਕੋਰਸ ਕਰਵਾਇਆ

ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਕਰਵਾਏ ਜਾ ਰਹੇ ਨੇ ਕਿੱਤਾ ਮੁਖੀ ਕੋਰਸ : ਡਿਪਟੀ ਕਮਿਸ਼ਨਰ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 14 Jul 2025

Last updated on: Jul 15, 2025, 13:25 IST

ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦੇ ਮਕਸਦ ਨਾਲ ਇਲਾਜ ਦੌਰਾਨ ਹੀ ਕਿੱਤਾ ਮੁਖੀ ਕੋਰਸ ਦੀ ਟਰੇਨਿੰਗ ਦੇਣ ਦੀ ਪਹਿਲ ਕਦਮੀ ਕੀਤੀ ਗਈ ਹੈ, ਜਿਸ ਤਹਿਤ ਸਾਕੇਤ ਨਸ਼ਾ ਮੁਕਤੀ ਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਵਿਖੇ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਰਸੇਟੀ ਦੇ ਸਹਿਯੋਗ ਨਾਲ ਫਾਸਟ ਫੂਡ ਟਰੇਨਿੰਗ ਕੋਰਸ ਮੁਕੰਮਲ ਕਰਵਾਇਆ ਗਿਆ। 

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੋਰਸ ਮੁਕੰਮਲ ਹੋਣ 'ਤੇ ਪ੍ਰਾਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਸਫਲਤਾਪੂਰਵਕ ਕੋਰਸ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਸ਼ਿਆਂ ਨੂੰ ਛੱਡ ਕੇ ਸਮਾਜ ਦੀ ਮੁਖ ਧਾਰਾ ਦਾ ਹਿੱਸਾ ਬਣਨ ਦੇ ਨਾਲ ਨਾਲ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਟਰੇਨਿੰਗ ਲੈਣਾ ਉਨ੍ਹਾਂ ਦੀ ਨਸ਼ਿਆਂ ਵਿਰੁੱਧ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। 

ਉਨ੍ਹਾਂ ਕਿਹਾ ਕਿ ਆਪਣਾ ਕੰਮ ਸ਼ੁਰੂ ਕਰਨ ਵਾਲੇ ਵਿਅਕਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਾ ਕੇਵਲ ਟਰੇਨਿੰਗ ਸਗੋਂ ਲੋਨ ਦਿਵਾਉਣ ਸਮੇਤ ਮਾਹਰਾਂ ਦੀ ਮਦਦ ਵੀ ਪ੍ਰਦਾਨ ਕੀਤੀ ਜਾਵੇਗੀ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਲਈ ਭਵਿੱਖ ਵਿੱਚ ਵੀ ਅਜਿਹੇ ਕੋਰਸ ਕਰਵਾਏ ਜਾਣਗੇ, ਜਿਸ ਵਿੱਚ ਫਾਸਟ ਫੂਡ ਸਮੇਤ ਡੇਅਰੀ ਫਾਰਮਿੰਗ, ਪਲਬਰ, ਏ.ਸੀ. ਰਿਪੇਅਰ, ਇਲੈਕਟ੍ਰਸ਼ੀਅਨ ਆਦਿ ਕੋਰਸ ਕਰਵਾ ਕੇ ਇਲਾਜ ਤੋਂ ਬਾਅਦ ਆਪਣਾ ਕੰਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਇਸ ਮੌਕੇ ਸਾਕੇਤ ਦੇ ਪ੍ਰੋਜੈਕਟ ਕੋਆਰਡੀਨੇਟਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਸਾਕੇਤ ਵਿਖੇ ਦਾਖਲ 25 ਪ੍ਰਾਰਥੀਆਂ ਨੂੰ ਆਰਸੇਟੀ ਵੱਲੋਂ ਫਾਸਟ ਫੂਡ ਦੀ ਟਰੇਨਿੰਗ ਦਿੱਤੀ ਗਈ ਹੈ। ਜਿਨ੍ਹਾਂ ਨੂੰ ਅੱਜ ਸਰਟੀਫਿਕੇਟ ਪ੍ਰਦਾਨ ਕੀਤੇ ਗਏ ਹਨ। ਇਸ ਮੌਕੇ ਆਰਸੇਟ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਆਰਸੇਟੀ ਵਿਖੇ ਚੱਲ ਰਹੇ ਵੱਖ ਵੱਖ ਕੋਰਸਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਲਗਾਤਾਰ ਆਰਸੇਟੀ ਵੱਲੋਂ ਕੋਰਸ ਕਰਵਾਏ ਜਾ ਰਹੇ ਹਨ।

ਇਸ ਮੌਕੇ ਡਾ. ਜਸਵਿੰਦਰ ਸਿੰਘ, ਆਰਸੇਟੀ ਦੇ ਕੋਆਰਡੀਨੇਟਰ ਹਰਦੀਪ ਰਾਏ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ, ਕੈਰੀਅਰ ਕਾਊਂਸਲਰ ਡਾ. ਰੂਪਸੀ ਪਾਹੂਜਾ, ਸੁਮਿਤ ਜੋਸ਼ੀ ਤੇ ਅਜੀਤਇੰਦਰ ਸਿੰਘ ਮੌਜੂਦ ਹਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD