Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਦ੍ਰੌਪਦੀ ਮੁਰਮੂ ਨੇ ਏਮਸ, ਭੁਬਨੇਸ਼ਵਰ ਦੇ ਕਨਵੋਕੇਸ਼ਨ ਸਮਾਰੋਹ ਦੀ ਸ਼ੋਭਾ ਵਧਾਈ

Droupadi Murmu, President of India, President, Indian President, Rashtrapati, AIIMS Bhubaneswar, Bhubaneswar, Odisha

Web Admin

Web Admin

5 Dariya News

ਭੁਬਨੇਸ਼ਵਰ , 14 Jul 2025

Last updated on: Jul 15, 2025, 15:17 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (14 ਜੁਲਾਈ, 2025) ਓਡੀਸ਼ਾ ਦੇ ਭੁਬਨੇਸ਼ਵਰ ਵਿੱਚ ਏਮਸ (AIIMS), ਭੁਬਨੇਸ਼ਵਰ ਦੇ ਪੰਜਵੇਂ ਕਨਵੋਕਸ਼ਨ ਸਮਾਰੋਹ ਦੀ ਸ਼ੋਭਾ ਵਧਾਈ। ਇਸ ਅਵਸਰ ‘ਤੇ  ਬੋਲਦੇ ਹੋਏ, ਮਹਾਮਹਿਮ ਰਾਸ਼ਟਰਪਤੀ ਨੇ ਏਮਸ (AIIMS), ਭੁਬਨੇਸ਼ਵਰ ਦੁਆਰਾ ਪਿਛਲੇ 12 ਵਰ੍ਹਿਆਂ ਵਿੱਚ ਕੀਤੀ ਗਈ ਜ਼ਿਕਰਯੋਗ ਪ੍ਰਗਤੀ ‘ਤੇ ਪ੍ਰਸੰਨਤਾ ਵਿਅਕਤ ਕੀਤੀ। 

ਉਨ੍ਹਾਂ ਨੇ ਕਿਹਾ ਕਿ ਚਾਹੇ ਰੋਗੀ ਦੀ ਦੇਖਭਾਲ਼ ਹੋਵੇ, ਮੈਡੀਕਲ ਰਿਸਰਚ ਹੋਵੇ ਜਾਂ ਸਮਾਜ ਕਲਿਆਣ ਦੀਆਂ ਗਤੀਵਿਧੀਆਂ, ਇਸ ਸੰਸਥਾਨ ਨੇ ਬਹੁਤ ਸ਼ਲਾਘਾ ਪ੍ਰਾਪਤ ਕੀਤੀ ਹੈ ਅਤੇ ਓਡੀਸ਼ਾ ਅਤੇ ਪੱਛਮ ਬੰਗਾਲ, ਛੱਤੀਸਗੜ੍ਹ, ਝਾਰਖੰਡ ਆਦਿ ਜਿਹੇ ਗੁਆਂਢੀ ਰਾਜਾਂ ਦੇ ਲੋਕਾਂ ਦਾ ਦਿਲ ਜਿੱਤਿਆ ਹੈ।

ਰਾਸ਼ਟਰਪਤੀ ਨੇ ਇਸ ਬਾਤ ‘ਤੇ ਪ੍ਰਸੰਨਤਾ ਵਿਅਕਤ ਕੀਤੀ ਕਿ ਵਿਸ਼ਵ ਸਿਹਤ ਸੰਗਠਨ ਨੇ ਸਰਜੀਕਲ ਉਪਰਕਰਣ ਅਤੇ ਇੰਪਲਾਂਟ ਰੀਪ੍ਰੋਸੈੱਸਿੰਗ ਵਿੱਚ ਉੱਚ ਮਾਪਦੰਡ ਬਣਾਈ ਰੱਖਣ ਲਈ ਏਮਸ (AIIMS), ਭੁਬਨੇਸ਼ਵਰ ਦੀ ਉਤਕ੍ਰਿਸ਼ਟਤਾ ਨੂੰ ਏਸ਼ੀਆ ਸੇਫ ਸਰਜੀਕਲ ਇੰਪਲਾਂਟ ਕੰਸੋਰਟੀਅਮ ਕਿਊਆਈਪੀ ਪੁਰਸਕਾਰ (Asia Safe Surgical Implant Consortium QIP Award) ਨਾਲ ਸਨਮਾਨਿਤ ਕੀਤਾ ਹੈ। 

ਸੰਸਥਾਨ ਨੂੰ ਲਗਾਤਾਰ ਪੰਜਵੇਂ ਵਰ੍ਹੇ ਉਤਕ੍ਰਿਸ਼ਟ ਸਵੱਛਤਾ ਅਤੇ ਹਸਪਤਾਲ ਦੀਆਂ ਹੋਰ ਸੇਵਾਵਾਂ ਦੇ ਲਈ ਰਾਸ਼ਟਰੀ ਕਾਇਆਕਲਪ ਪੁਰਸਕਾਰ (National Kayakalpa Award) ਭੀ ਪ੍ਰਾਪਤ ਹੋਇਆ ਹੈ। ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਦੇ ਵਿਭਿੰਨ ਹਿੱਸਿਆਂ ਵਿੱਚ ਸਥਾਪਿਤ ਏਮਸ (AIIMS), ਨਵੀਨਤਮ ਮੈਡੀਕਲ ਸਾਇੰਸ ਅਤੇ ਅਨੁਭਵੀ ਡਾਕਟਰਾਂ ਦੇ ਜ਼ਰੀਏ ਹੈਲਥਕੇਅਰ ਪ੍ਰਦਾਨ ਕਰ ਰਹੇ ਹਨ। 

ਇਨ੍ਹਾਂ ਸੰਸਥਾਨਾਂ ਵਿੱਚ ਲੋਕਾਂ ਨੂੰ ਘੱਟ ਲਾਗਤ ‘ਤੇ ਗੁਣਵੱਤਾਪੂਰਨ ਮੈਡੀਕਲ ਸੁਵਿਧਾਵਾਂ ਮਿਲ ਰਹੀਆਂ ਹਨ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਏਮਸ (AIIMS) ਦੀ ਸਫ਼ਲਤਾ ਦੀ ਬਦੌਲਤ ਭਾਰਤ ਵਿਸ਼ਵ ਵਿੱਚ ਇੱਕ ਮੋਹਰੀ ਹੈਲਥਕੇਅਰ ਮੰਜ਼ਿਲ ਬਣੇਗਾ। ਰਾਸ਼ਟਰਪਤੀ ਨੇ ਕਿਹਾ ਕਿ ਮੈਡੀਕਲ ਸਾਇੰਸ ਵਿੱਚ ਖੋਜ ਨਾਲ ਇਲਾਜ ਅਸਾਨ ਹੋ ਰਿਹਾ ਹੈ। 

ਕਈ ਮਹਾਮਾਰੀਆਂ ਦਾ ਪ੍ਰਕੋਪ ਘੱਟ ਹੋਇਆ ਹੈ। ਚੇਚਕ, ਕੋੜ੍ਹ, ਪੋਲੀਓ, ਟੀਬੀ (smallpox, leprosy, polio, tuberculosis) ਆਦਿ ਬਿਮਾਰੀਆਂ ਦਾ ਬੋਝ ਹੁਣ ਪਹਿਲੇ ਜਿਹਾ ਨਹੀਂ ਰਿਹਾ। ਇਸ ਦੇ ਲਈ ਡਾਕਟਰ, ਖੋਜਾਰਥੀ, ਸਿਹਤ ਅਤੇ ਸੋਸ਼ਲ ਵਰਕਰ ਅਤੇ ਸਰਕਾਰਾਂ ਪ੍ਰਸ਼ੰਸਾ ਦੇ ਪਾਤਰ ਹਨ।

ਰਾਸ਼ਟਰਪਤੀ ਨੇ ਕਿਹਾ ਅਵਸਾਦ  ਸਮਾਜ ਵਿੱਚ ਇੱਕ ਗੰਭੀਰ ਸਮੱਸਿਆ ਬਣਦਾ ਜਾ ਰਿਹਾ ਹੈ। ਅਵਸਾਦ ਦੇ ਇਲਾਜ ਵਾਸਤੇ ਦਵਾਈ ਦੇ ਨਾਲ-ਨਾਲ ਜਾਗਰੂਕਤਾ ਭੀ ਜ਼ਰੂਰੀ ਹੈ। ਜੀਵਨਸ਼ੈਲੀ ਵਿੱਚ ਬਦਲਾਅ ਨਾਲ ਮਾਨਸਿਕ ਸ਼ਾਂਤੀ ਮਿਲ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਯੋਗ ਅਤੇ ਪ੍ਰਾਣਾਯਾਮ ਮਾਨਸਿਕ ਸਿਹਤ ਵਿੱਚ ਮਦਦਗਾਰ ਹੋ ਸਕਦੇ ਹਨ। 

ਉਨ੍ਹਾਂ ਨੇ ਡਾਕਟਰਾਂ ਨੂੰ ਤੰਦਰੁਸਤ ਜੀਵਨਸ਼ੈਲੀ ਦੇ ਲਾਭਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦਾ ਆਗਰਹਿ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਜੀਵਨਸ਼ੈਲੀ ਨਾਲ ਜੁੜੀ ਬਿਮਾਰੀ-ਮੋਟਾਪਾ ਭੀ ਚਿੰਤਾ ਦਾ ਵਿਸ਼ਾ ਹੈ। ਅਨੁਸ਼ਾਸਿਤ ਰੁਟੀਨ, ਖਾਣ-ਪੀਣ ਵਿੱਚ ਸੁਧਾਰ ਅਤੇ ਨਿਯਮਿਤ ਕਸਰਤ ਨਾਲ ਇਸ ਬਿਮਾਰੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। 

ਉਨ੍ਹਾਂ ਨੇ ਡਾਕਟਰਾਂ ਨੂੰ ਇਸ ਵਿਸ਼ੇ ‘ਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦਾ ਆਗਰਹਿ ਕੀਤਾ। ਰਾਸ਼ਟਰਪਤੀ ਨੇ ਡਾਕਟਰਾਂ ਨੂੰ ਸਥਾਨਕ ਸਮੱਸਿਆਵਾਂ ਦੇ ਸਮਾਧਾਨ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕਬਾਇਲੀ ਸਮਾਜ ਵਿੱਚ ਦੋ ਬਿਮਾਰੀਆਂ- ਇੱਕ ਜਪਾਨੀ  ਇਨਸੇਫਲਾਇਟਿਸ (Japanese Encephalitis) ਅਤੇ ਦੂਸਰੀ ਸਿਕਲ ਸੈੱਲ ਅਨੀਮੀਆ (Sickle Cell Anemia) ਪ੍ਰਮੁੱਖ ਹਨ। ਸਰਕਾਰ ਨੇ ਇਸ ਦਿਸ਼ਾ ਵਿੱਚ ਅਨੇਕ ਕਦਮ ਉਠਾਏ ਹਨ। ਡਾਕਟਰਾਂ ਨੂੰ ਇਨ੍ਹਾਂ ਬਿਮਾਰੀਆਂ ਦੇ ਇਲਾਜ ਲਈ ਯਥਾਸੰਭਵ ਖੋਜ ਕਰਨੀ ਚਾਹੀਦੀ ਹੈ।

 

Tags: Droupadi Murmu , President of India , President , Indian President , Rashtrapati , AIIMS Bhubaneswar , Bhubaneswar , Odisha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD