Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ

ਮਨੁੱਖਤਾ ਵਿਰੁੱਧ ਅਜਿਹੇ ਨਾ-ਮਾਫ਼ੀਯੋਗ ਅਪਰਾਧਾਂ ਨੂੰ ਠੱਲ੍ਹ ਪਾਉਣ ਪ੍ਰਤੀ ਵਚਨਬੱਧਤਾ ਦੁਹਰਾਈ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Punjab Vidhan Sabha

5 Dariya News

5 Dariya News

5 Dariya News

ਚੰਡੀਗੜ੍ਹ , 14 Jul 2025

Last updated on: Jul 15, 2025, 16:28 IST

ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਪੰਜਾਬ ਵਿਧਾਨ ਸਭਾ ਵਿੱਚ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ। ਸਦਨ ‘ਚ ਬਿੱਲ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਭਾਵਨਾਤਮਕ ਅਤੇ ਨਾਜ਼ੁਕ ਮੁੱਦਾ ਹੈ ਜੋ ਹਰ ਪੰਜਾਬੀ ਨਾਲ ਸਬੰਧਤ ਹੈ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮੁੱਦੇ ਦੇ ਨਾ ਸਿਰਫ਼ ਵਰਤਮਾਨ ਵਿੱਚ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਗੰਭੀਰ ਨਤੀਜੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾ-ਮਾਫ਼ੀਯੋਗ ਅਪਰਾਧ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਅਪਰਾਧੀਆਂ ਨੂੰ ਨੱਥ ਪਾਈ ਜਾ ਸਕੇ।ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਰਿਆਂ ਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ। 

ਉਨ੍ਹਾਂ ਅਫਸੋਸ ਪ੍ਰਗਟ ਕੀਤਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ 2016 ਤੋਂ ਪਵਿੱਤਰ ਗ੍ਰੰਥਾਂ ਬੇਅਦਬੀ ਵਰਗੇ ਪਾਪ ਨੂੰ ਅੰਜਾਮ ਦੇ ਕੇ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਉੱਘੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਸਖ਼ਤ ਕਾਨੂੰਨ ਤਿਆਰ ਕੀਤਾ ਹੈ ਜਿਸ ਵਿੱਚ ਅਜਿਹੇ ਘਿਨਾਉਣੇ ਅਪਰਾਧਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਦਾ ਉਪਬੰਧ ਕੀਤਾ ਗਿਆ ਹੈ ਤਾਂ ਜੋ ਅਪਰਾਧੀ ਆਪਣੇ ਨਾ-ਮੁਆਫ਼ੀਯੋਗ ਗੁਨਾਹਾਂ ਦੇ ਗੰਭੀਰ ਨਤੀਜਿਆਂ ਤੋਂ ਕਿਸੇ ਵੀ ਹੀਲੇ ਬਚ ਨਾ ਸਕਣ ।

 ਨਿਆਂ ਪ੍ਰਤੀ ਆਪਣੀ ਸਰਕਾਰ ਦੇ ਸਮਰਪਣ ਨੂੰ ਦੁਹਰਾਉਂਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਅਪਮਾਨਜਨਕ ਕਾਰਿਆਂ ਵਿੱਚ ਸਿੱਧੇ ਜਾਂ ਅਸਿੱਧੇ ਤੌਰ 'ਤੇ ਸ਼ਾਮਲ ਹਰੇਕ ਵਿਅਕਤੀ ਨੂੰ ਮਿਸਾਲੀ ਸਜ਼ਾ ਦਾ ਸਾਹਮਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਖ਼ਤਰਨਾਕ ਅਪਰਾਧੀਆਂ ਨੂੰ ਉਨ੍ਹਾਂ ਦੇ ਕੰਮਾਂ ਲਈ ਜਵਾਬਦੇਹ ਠਹਿਰਾਉਣਾ ਸੂਬਾ ਸਰਕਾਰ ਦਾ ਨੈਤਿਕ ਫਰਜ਼ ਹੈ।ਇਸ ਦੌਰਾਨ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਇਸ ਮੁੱਦੇ ਪ੍ਰਤੀ ਕੋਈ ਕਾਨੂੰਨ ਜਾਂ ਹੱਲ ਨਾ ਲੈ ਕੇ ਆਉਣ ਲਈ ਵਿਰੋਧੀ ਧਿਰ ਦੀ ਸਖਤ ਆਲੋਚਨਾ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਵਰਗੀਆਂ ਘਟਨਾਵਾਂ ਨੇ ਹਰ ਪੰਜਾਬੀ ਦੇ ਮਨ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਅਫਸੋਸਜਨਕ ਹੈ ਕਿ ਅਜਿਹੇ ਬਿੱਲ 'ਤੇ ਚਰਚਾ ਲਈ ਵੀ ਕਾਂਗਰਸੀ ਆਗੂਆਂ ਨੇ ਹੋਰ ਸਮਾਂ ਮੰਗਿਆ ਹੈ, ਜੋ ਕਿ ਇਸ ਮਾਮਲੇ ਪ੍ਰਤੀ ਉਨ੍ਹਾਂ ਦੀ ਗੰਭੀਰਤਾ ਦੀ ਘਾਟ ਨੂੰ ਦਰਸਾਉਂਦਾ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਜਦੋਂ ਮੰਗਲਵਾਰ ਨੂੰ ਬਿੱਲ 'ਤੇ ਚਰਚਾ ਮੁੜ ਸ਼ੁਰੂ ਹੋਵੇਗੀ  ਤਾਂ ਕਾਂਗਰਸੀ ਆਗੂ ਸਰਕਾਰ ਨਾਲ ਸਹਿਯੋਗ ਲਈ ਤਿਆਰ ਹੋ ਕੇ ਆਉਣਗੇ ਤਾਂ ਜੋ ਇਸਨੂੰ ਸਰਬਸੰਮਤੀ ਨਾਲ ਪਾਸ ਕੀਤਾ ਜਾ ਸਕੇ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Punjab Vidhan Sabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD