Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਅਕਾਲੀ ਦਲ ਨੂੰ ਵੱਡਾ ਝਟਕਾ: ਮਾਝੇ ਦੇ ਸੀਨੀਅਰ ਅਕਾਲੀ ਆਗੂ ਹਰਮੀਤ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ

ਸੰਧੂ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ, ਉਹ ਪਹਿਲੀ ਵਾਰ 2002 ਵਿੱਚ ਆਜ਼ਾਦ ਵਿਧਾਇਕ ਬਣੇ ਸਨ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Manish Sisodia, Harmeet Singh Sandhu

Web Admin

Web Admin

5 Dariya News

ਚੰਡੀਗੜ੍ਹ , 15 Jul 2025

Last updated on: Jul 16, 2025, 11:41 IST

ਅਕਾਲੀ ਦਲ ਬਾਦਲ ਨੂੰ ਮਾਝੇ ਵਿੱਚ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਤਰਨਤਾਰਨ ਤੋਂ ਸੀਨੀਅਰ ਅਕਾਲੀ ਆਗੂ ਹਰਮੀਤ ਸਿੰਘ ਸੰਧੂ ਮੰਗਲਵਾਰ ਨੂੰ ਆਪਣੇ ਦਰਜਨਾਂ ਸਮਰਥਕਾਂ ਸਮੇਤ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਹਰਮੀਤ ਸੰਧੂ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। 

2002 ਵਿੱਚ, ਉਹ ਪਹਿਲੀ ਵਾਰ ਆਜ਼ਾਦ ਉਮੀਦਵਾਰ ਵਜੋਂ ਜਿੱਤ ਕੇ ਵਿਧਾਇਕ ਬਣੇ। ਇਸ ਤੋਂ ਬਾਅਦ ਉਨ੍ਹਾਂ ਨੇ 2007 ਅਤੇ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਦੋ ਵਾਰ ਚੋਣਾਂ ਜਿੱਤੀਆਂ। ਉਹ 2017 ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦੂਜੇ ਸਥਾਨ 'ਤੇ ਰਹੇ ਸਨ।

ਸੰਧੂ ਨੂੰ ਪੰਜਾਬ ਦੀ ਰਾਜਨੀਤੀ, ਖਾਸ ਕਰਕੇ ਮਾਝਾ ਖੇਤਰ ਦੀ ਰਾਜਨੀਤੀ ਦੀ ਡੂੰਘੀ ਸਮਝ ਹੈ ਅਤੇ ਤਰਨਤਾਰਨ ਦੇ ਲੋਕਾਂ ਵਿੱਚ ਉਨ੍ਹਾਂ ਦੀ ਚੰਗੀ ਪਕੜ ਹੈ। ਉਹ ਲਗਭਗ ਢਾਈ ਦਹਾਕਿਆਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਹਰਮੀਤ ਸੰਧੂ ਨੂੰ ਚੰਡੀਗੜ੍ਹ ਵਿੱਚ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਾਈਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। 

ਇਸ ਮੌਕੇ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ। ਹਰਮੀਤ ਸੰਧੂ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਇਹ ਬਹੁਤ ਖੁਸ਼ੀ ਦੀ ਗੱਲ ਹੈ। ਜਦੋਂ ਅਸੀਂ ਛੋਟੇ ਹੁੰਦੇ ਸੀ ਉਦੋਂ ਤੋਂ ਹੀ ਉਹ ਚੋਣਾਂ ਜਿੱਤਦੇ ਆ ਰਹੇ ਹਨ। 

ਅਸੀਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਦੇ ਤਜਰਬੇ ਦੀ ਵਰਤੋਂ ਕਰਾਂਗੇ। ਮਾਨ ਨੇ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੇ ਪਾਰਟੀ ਬਣਾਈ ਸੀ, ਤਾਂ ਉਨ੍ਹਾਂ ਨੇ ਕਿਹਾ ਸੀ ਕਿ ਰਵਾਇਤੀ ਪਾਰਟੀਆਂ ਵਿੱਚ ਵੀ ਚੰਗੇ ਲੋਕ ਹਨ ਜੋ ਉਨ੍ਹਾਂ ਵਿੱਚ ਘੁਟਣ ਮਹਿਸੂਸ ਕਰਦੇ ਹਨ। ਅਸੀਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਲਿਆਵਾਂਗੇ। 

ਉਨ੍ਹਾਂ ਕਿਹਾ ਕਿ ਅਸੀਂ ਰਾਜਨੀਤੀ ਵਿੱਚ ਚੰਗੇ ਲੋਕਾਂ ਦਾ ਇੱਕ ਸਮੂਹ ਬਣਾ ਰਹੇ ਹਾਂ। ਮੀਡੀਆ ਨੂੰ ਸੰਬੋਧਨ ਕਰਦਿਆਂ ਹਰਮੀਤ ਸੰਧੂ ਨੇ ਕਿਹਾ ਕਿ ਮੈਂ ਲਗਭਗ 30 ਸਾਲਾਂ ਤੋਂ ਰਾਜਨੀਤੀ ਵਿੱਚ ਹਾਂ ਅਤੇ ਹਰ ਵਾਰ ਤਰਨਤਾਰਨ ਦੇ ਲੋਕਾਂ ਨੇ ਮੈਨੂੰ ਪੂਰਾ ਪਿਆਰ ਅਤੇ ਸਤਿਕਾਰ ਦਿੱਤਾ ਹੈ। ਪਰ ਹੁਣ ਹਾਲਾਤ ਬਹੁਤ ਬਦਲ ਗਏ ਹਨ। 

2002 ਵਿੱਚ ਲੋਕਾਂ ਨੇ ਮੈਨੂੰ ਇੱਕ ਆਜ਼ਾਦ ਉਮੀਦਵਾਰ ਵਜੋਂ ਲਗਭਗ 7000 ਵੋਟਾਂ ਨਾਲ ਜਿਤਾਇਆ ਸੀ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀ ਸਪੱਸ਼ਟ ਨੀਤੀ ਅਤੇ ਇਰਾਦਿਆਂ ਨੇ ਮੈਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਮਾਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਚੰਗੀਆਂ ਨੀਤੀਆਂ ਅਤੇ ਸਪੱਸ਼ਟ ਇਰਾਦਿਆਂ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕੀਤਾ ਹੈ। 

ਇਸ ਲਈ, ਮੇਰਾ ਫਰਜ਼ ਬਣਦਾ ਹੈ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦਾ ਸਮਰਥਨ ਕਰਾਂ ਅਤੇ ਸਰਕਾਰ ਨਾਲ ਮਿਲ ਕੇ ਆਪਣੇ ਇਲਾਕੇ ਦਾ ਵਿਕਾਸ ਕਰਾਂ। ਇਸ ਤੋਂ ਇਲਾਵਾ, ਮੈਂ ਮਾਨ ਸਰਕਾਰ ਦੇ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਣ ਦੇ ਫੈਸਲੇ ਤੋਂ ਵੀ ਬਹੁਤ ਪ੍ਰਭਾਵਿਤ ਹਾਂ। ਇਹ ਕਾਨੂੰਨ ਲਿਆਉਣਾ ਪੰਜਾਬ ਅਤੇ ਸਿੱਖ ਸੰਗਤਾਂ ਲਈ ਬਹੁਤ ਜ਼ਰੂਰੀ ਸੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Manish Sisodia , Harmeet Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD