Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੂਰੀ ਦੁਨੀਆਂ 'ਚ ਪੰਜਾਬ ਪੁਲਿਸ ਦੀ ਬੱਲੇ-ਬੱਲੇ, 13 ਖਿਡਾਰੀਆਂ ਨੇ ਭਾਰਤ ਦੀ ਝੋਲੀ 'ਚ ਪਾਏ 32 ਸੋਨੇ, 16 ਚਾਂਦੀ ਅਤੇ 11 ਕਾਂਸੇ ਸਮੇਤ 59 ਤਗਮੇ

ਏ.ਡੀ.ਜੀ.ਪੀ ਨੇ ਕੀਤਾ ਨਿੱਘਾ ਸਵਾਗਤ

Sports News, World Police Games, Punjab Police, Jalandhar

Web Admin

Web Admin

5 Dariya News

ਜਲੰਧਰ , 15 Jul 2025

Last updated on: Jul 16, 2025, 12:11 IST

ਬਰਮਿੰਘਮ, ਯੂ.ਐਸ.ਏ. ਵਿਖੇ 26 ਜੂਨ ਤੋਂ 7 ਜੁਲਾਈ ਤੱਕ ਹੋਈਆਂ ਵਰਲਡ ਪੁਲਿਸ ਖੇਡਾਂ ਵਿੱਚ ਪੰਜਾਬ ਪੁਲਿਸ ਦੇ 13 ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲੈ ਕੇ ਸ਼ਾਨਦਾਨ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਪੁਲਿਸ ਦੀ ਟੀਮ ਲਈ 32 ਸੋਨੇ, 16 ਚਾਂਦੀ ਅਤੇ 11 ਕਾਂਸੇ ਦੇ ਤਗਮੇ ਕੁੱਲ 59 ਮੈਡਲ ਜਿੱਤ ਕੇ ਪੰਜਾਬ ਪੁਲਿਸ ਦਾ ਨਾਮ ਸਮੂਹ ਦੇਸ਼ ਦੀਆਂ ਪੈਰਾਮਿਲਟਰੀ ਫੋਰਸਜ਼/ਸਟੇਟ ਪੁਲਿਸ/ਯੂ.ਟੀ. ਪੁਲਿਸ ਵਿੱਚ ਨਾਮ ਰੌਸ਼ਨ ਕੀਤਾ ਹੈ।

ਇਸ ਸਫਲਤਾ ਲਈ ਅੱਜ ਪੀ.ਏ.ਪੀ. ਹੈੱਡਕੁਆਟਰ ਪਹੁੰਚਣ 'ਤੇ ਐਮ.ਐਫ. ਫਾਰੂਕੀ, ਏ.ਡੀ.ਜੀ.ਪੀ., ਸਟੇਟ ਆਰਮਡ ਪੁਲਿਸ ਜਲੰਧਰ ਅਤੇ ਮੁੱਖ ਅਫਸਰ ਖੇਡਾਂ, ਪੰਜਾਬ ਪੁਲਿਸ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਸ਼ਾਨਦਾਰ ਉਪਲੱਬਧੀ 'ਤੇ ਵਧਾਈ ਦਿੰਦਿਆ ਕਿਹਾ ਕਿ ਉਨ੍ਹਾਂ ਨੇ ਪੂਰੀ ਦੁਨੀਆਂ ਵਿੱਚ ਪੰਜਾਬ ਪੁਲਿਸ ਦਾ ਨਾਂਅ ਰੌਸ਼ਨ ਕੀਤਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਅਜਿਹੇ ਖਿਡਾਰੀਆਂ ਉੱਤੇ ਮਾਣ ਹੈ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਹੋਰ ਵੀ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ। ਖੇਡ ਸਕੱਤਰ ਪੰਜਾਬ ਪੁਲਿਸ ਨਵਜੋਤ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਵੀ ਹੋਰ ਮੈਡਲ ਜਿੱਤਣ ਦਾ ਮੁੱਖ ਅਫਸਰ ਖੇਡਾਂ ਨੂੰ ਭਰੋਸਾ ਦਿਵਾਇਆ।

ਵਧੇਰੇ ਜਾਣਕਾਰੀ ਦਿੰਦਿਆਂ ਸ਼੍ਰੀ ਮਾਹਲ ਨੇ ਦੱਸਿਆ ਕਿ ਖੇਡਾਂ ਵਾਸਤੇ ਸਰਬ ਭਾਰਤੀ ਪੁਲਿਸ ਸਪੋਰਟਸ ਕੰਟਰੋਲ ਬੋਰਡ ਨਵੀਂ ਦਿੱਲੀ ਵਲੋਂ ਪੰਜਾਬ ਪੁਲਿਸ ਦੇ 7 ਐਥਲੈਟਿਕਸ, 3 ਜੂਡੋ, 1 ਤੀਰ-ਅੰਦਾਜ਼ੀ, 1 ਤੈਰਾਕੀ ਅਤੇ 1 ਆਰਮ ਰੈਸਲਿੰਗ ਸਮੇਤ 13 ਖਿਡਾਰੀ/ਖਿਡਾਰਨਾਂ ਨੇ ਖੇਡਾਂ ਵਿੱਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦਾ ਤਿਆਰੀ ਕੈਂਪ ਐਨ.ਆਈ.ਐਸ ਪਟਿਆਲਾ ਵਿਖੇ ਲਗਾਇਆ ਗਿਆ ਸੀ।

ਇਸ ਤੋਂ ਇਲਾਵਾ ਸੈਂਟਰਲ ਸਪੋਰਟਸ, ਪੰਜਾਬ ਪੁਲਿਸ ਦੇ 9 ਰਾਸ਼ਟਰੀ/ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ/ਖਿਡਾਰਨਾਂ ਨੇ ਐਥਲੈਟਿਕਸ, ਵਾਟਰ ਸਪੋਰਟਸ, ਕੁਸ਼ਤੀ ਅਤੇ ਜੂਡੋ ਖੇਡ ਵਿੱਚ ਭਾਗ ਲੈ ਕੇ 10 ਸੋਨਾ, 2 ਚਾਂਦੀ ਅਤੇ 9 ਕਾਂਸੇ ਦੇ ਮੈਡਲਾਂ ਸਮੇਤ ਕੁੱਲ 21 ਤਗਮੇ ਜਿੱਤੇ ਹਨ।

 

Tags: Sports News , World Police Games , Punjab Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD