Thursday, 23 July 2026

 

 

ਖ਼ਾਸ ਖਬਰਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਰਚਣ ਵਾਲੇ ਜੱਗੂ ਭਗਵਾਨਪੁਰੀਆ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ

ਦੋ ਪਿਸਤੌਲਾਂ ਬਰਾਮਦ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 15 Jul 2025

Last updated on: Jul 16, 2025, 13:39 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹੱਤਵਪੂਰਨ ਸਫਲਤਾ ਵਿੱਚ, ਪੰਜਾਬ ਪੁਲਿਸ ਨੇ ਅਮਰੀਕਾ ਅਧਾਰਤ ਹੁਸਨਦੀਪ ਸਿੰਘ ਦੁਆਰਾ ਚਲਾਏ ਜਾ ਰਹੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਪੰਜ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹਤਿਆ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੀਐਕਸ 5 ਪਿਸਤੌਲ ਅਤੇ .32 ਬੋਰ ਪਿਸਤੌਲ ਸਮੇਤ ਦੋ ਹਥਿਆਰ ਬਰਾਮਦ ਕੀਤੇ ਹਨ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਖੁਫੀਆ ਜਾਣਕਾਰੀ ‘ਤੇ ਆਧਾਰਤ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਅੰਮ੍ਰਿਤਸਰ ਦਿਹਾਤੀ ਤੇ ਜ਼ਿਲ੍ਹਾ ਬਟਾਲਾ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਪ੍ਰੀਤ ਸਿੰਘ, ਸਿਕੰਦਰ ਕੁਮਾਰ ਉਰਫ਼ ਗੋਲਾ ਅਤੇ ਓਂਕਾਰਪ੍ਰੀਤ ਉਰਫ਼ ਜਸ਼ਨ, ਤਿੰਨੋਂ ਵਾਸੀ ਪਿੰਡ ਸ਼ਾਹਬਾਦ, ਬਟਾਲਾ, ਗਗਨਦੀਪ ਉਰਫ਼ ਗਿਆਨੀ, ਵਾਸੀ ਗਾਂਧੀ ਕੈਂਪ, ਬਟਾਲਾ ਅਤੇ ਮਹਿਕਪ੍ਰੀਤ ਸਿੰਘ, ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕੈਦੀ ਗੈਂਗਸਟਰ ਜੱਗੂ ਭਗਵਾਨਪੁਰੀਆ, ਜੋ ਕਿ ਇਸ ਸਮੇਂ ਸਿਲਚਰ ਜੇਲ੍ਹ (ਅਸਾਮ) ਵਿੱਚ ਬੰਦ ਹੈ, ਨੇ ਹਾਲ ਹੀ ਵਿੱਚ ਹੋਏ ਆਪਣੀ ਮਾਂ ਦੇ ਕਤਲ ਦਾ ਬਦਲਾ ਲੈਣ ਲਈ ਇੱਕ ਕਥਿਤ ਵਿਰੋਧੀ ਗੈਂਗ ਮੈਂਬਰ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ।

ਡੀਜੀਪੀ ਨੇ ਕਿਹਾ ਕਿ ਜੱਗੂ ਭਗਵਾਨਪੁਰੀਆ ਆਪਣੇ ਅਮਰੀਕਾ ਅਧਾਰਤ ਸਾਥੀ ਹੁਸਨਦੀਪ ਸਿੰਘ ਰਾਹੀਂ ਇਸ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ, ਜਿਸ ਤਹਿਤ ਉਸਨੇ ਲਵਪ੍ਰੀਤ ਸਿੰਘ ਸਮੇਤ ਗਰਾਊਂਡ ਹੈਂਡਲਰਾਂ ਅਤੇ ਨਿਸ਼ਾਨੇਬਾਜ਼ਾਂ ਨਾਲ ਤਾਲਮੇਲ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਦੱਸਣਯੋਗ ਹੈ ਕਿ ਇਸ ਕਾਰਵਾਈ ਵਿੱਚ ਪਹਿਲੀ ਸਫਲਤਾ ਉਦੋਂ ਮਿਲੀ ਜਦੋਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਿਅਕਤੀ, ਜਿਸਦੀ ਪਛਾਣ ਮਹਿਕਪ੍ਰੀਤ ਸਿੰਘ ਵਜੋਂ ਹੋਈ, ਨੂੰ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਉਪਰੰਤ ਉਸ ਨੇ ਖੁਲਾਸਾ ਕੀਤਾ ਕਿ ਸਿਕੰਦਰ ਕੁਮਾਰ ਉਰਫ ਗੋਲਾ ਨੂੰ ਨਿਸ਼ਾਨੇਬਾਜ਼ਾਂ ਅਤੇ ਹੱਤਿਆ ਦੀ ਯੋਜਨਾ ਬਾਰੇ ਮਹੱਤਵਪੂਰਨ ਜਾਣਕਾਰੀ ਹੈ।

ਬਟਾਲਾ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਸ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਬਟਾਲਾ ਪੁਲਿਸ ਨੇ ਸਿਕੰਦਰ ਕੁਮਾਰ ਦਾ ਪਤਾ ਲਗਾਇਆ ਅਤੇ ਉਸਨੂੰ ਉਸਦੇ ਸਹਿਯੋਗੀ ਓਂਕਾਰਪ੍ਰੀਤ ਉਰਫ਼ ਜਸ਼ਨ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਹੋਰ ਪੁੱਛਗਿੱਛ ਤੋਂ ਬਾਅਦ ਉਸਦੇ ਇੱਕ ਹੋਰ ਸਾਥੀ ਗਗਨਦੀਪ ਉਰਫ਼ ਗਿਆਨੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

ਉਨ੍ਹਾਂ ਕਿਹਾ ਕਿ ਲਗਾਤਾਰ ਪੁੱਛਗਿੱਛ ਦੌਰਾਨ ਦੋਸ਼ੀ ਸਿਕੰਦਰ ਕੁਮਾਰ ਨੇ ਖੁਲਾਸਾ ਕੀਤਾ ਕਿ ਇਸ ਸਾਜਿਸ਼ ਨੂੰ ਲਵਪ੍ਰੀਤ ਸਿੰਘ, ਜੋ ਕਿ ਮੁੱਖ ਸਾਜਿਸ਼ਕਰਤਾ ਸੀ, ਵੱਲੋਂ ਕੰਟਰੋਲ ਕੀਤਾ ਜਾ ਰਿਹਾ ਸੀ, ਜਿਸਨੂੰ ਆਖਰਕਾਰ ਬਟਾਲਾ ਪੁਲਿਸ ਨੇ ਇੱਕ ਵੱਖਰੇ ਆਪ੍ਰੇਸ਼ਨ ਵਿੱਚ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਨੇ ਦੱਸਿਆ ਕਿ ਦੋਸ਼ੀ ਲਵਪ੍ਰੀਤ ਨੇ ਖੁਲਾਸਾ ਕੀਤਾ ਕਿ ਸਾਰੀ ਯੋਜਨਾ ਜੱਗੂ ਦੇ ਨਜ਼ਦੀਕੀ ਸਾਥੀ ਹੁਸਨਦੀਪ ਸਿੰਘ, ਜੋ ਕਿ ਅਮਰੀਕਾ ਵਿੱਚ ਹੈ, ਵੱਲੋਂ ਰਚੀ ਜਾ ਰਹੀ ਸੀ। 

ਉਨ੍ਹਾਂ ਅੱਗੇ ਕਿਹਾ ਕਿ ਸਾਜ਼ਿਸ਼ ਦਾ ਉਦੇਸ਼ ਇੱਕ ਕਥਿਤ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਖਤਮ ਕਰਨਾ ਸੀ। ਇਸ ਸਬੰਧੀ ਬਟਾਲਾ ਥਾਣਾ ਰੰਗੜ ਨੰਗਲ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਅਤੇ 111 ਤਹਿਤ ਐਫਆਈਆਰ ਨੰਬਰ 80/2025 ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD