Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਸਮਾਜਸੇਵੀ ਸੰਸਥਾ ਏ.ਐਲ.ਪੀ.ਐਨ. ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਜਾਨਵਰਾਂ ਦੀ ਭਲਾਈ ਲਈ ਕੀਤੇ ਜਾ ਸਕਣ ਵਾਲੇ ਕੰਮਾਂ ਸਬੰਧੀ ਤਿਆਰ ਕੀਤੀ ਰਿਪੋਰਟ

ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਚੰਗੀ ਰਿਪੋਰਟ ਤਿਆਰ ਕਰਨ ਲਈ ਸੰਸਥਾ ਦਾ ਕੀਤਾ ਧੰਨਵਾਦ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਹਦਾਇਤ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 15 Jul 2025

Last updated on: Jul 16, 2025, 14:03 IST

ਨਾਮੀ ਸਮਾਜਸੇਵੀ ਸੰਸਥਾ ਏ.ਐਲ.ਪੀ.ਐਨ. ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਜਾਨਵਰਾਂ ਦੀ ਭਲਾਈ ਲਈ ਕੀਤੇ ਜਾ ਸਕਣ ਵਾਲੇ ਕੰਮਾਂ ਸਬੰਧੀ ਤਿਆਰ ਰਿਪੋਰਟ ਕੀਤੀ ਹੈ। ਸੰਸਥਾ ਵੱਲੋਂ ਇਸ ਰਿਪੋਰਟ ਨੂੰ ਤਿਆਰ ਕਰਨ ਲਈ ਸਰਕਾਰੀ ਪਸ਼ੂ ਪਾਲਣ ਹਸਪਤਾਲ, ਡਿਸਪੈਂਸਰੀਆਂ ਅਤੇ ਗਊਸ਼ਾਲਾ ਦੇ ਨਾਲ-ਨਾਲ ਪ੍ਰਾਇਵੇਟ ਡੇਅਰੀ ਫਾਰਮ, ਪੋਲਟਰੀ ਫਾਰਮ, ਮੀਟ ਦੀਆਂ ਦੁਕਾਨਾਂ, ਝੀਂਗਾ ਤੇ ਮੱਛੀ ਫਾਰਮ ਆਦਿ ਦਾ ਦੌਰਾ ਕਰਕੇ ਜਾਨਵਰਾਂ ਨੂੰ ਰੱਖੇ ਜਾਣ ਵਾਲੇ ਹਾਲਾਤਾਂ ਦਾ ਵਿਸਥਾਰਤ ਸਰਵੇਖਣ ਕੀਤਾ। 

ਇਸਦੇ ਨਾਲ ਹੀ ਸੰਸਥਾ ਵੱਲੋਂ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਿਣ ਲਈ ਕੀਤੇ ਜਾ ਸਕਣ ਵਾਲੇ ਕੰਮਾਂ ‘ਤੇ ਵੀ ਰਿਪੋਰਟ ਵਿੱਚ ਚਾਨਣਾ ਪਾਇਆ ਗਿਆ। ਸੰਸਥਾ ਦੀ ਅਹੁਦੇਦਾਰ ਮੈਡਮ ਅਪੂਰਵਾ ਵੱਲੋਂ ਅੱਜ ਇਹ ਰਿਪੋਰਟ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੂੰ ਸੌਂਪੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਚੰਗੀ ਅਤੇ ਵਿਸਥਾਰਤ ਰਿਪੋਰਟ ਤਿਆਰ ਕਰਨ ਲਈ ਸੰਸਥਾ ਦਾ ਧੰਨਵਾਦ ਕੀਤਾ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਵੀ ਕੀਤੀ। ਡੀ.ਸੀ. ਅਭਿਜੀਤ ਕਪਲਿਸ਼ ਨੇ ਕਿਹਾ ਕਿ ਜਾਨਵਰਾਂ ਦੀ ਭਲਾਈ ਇੱਕ ਅਹਿਮ ਮੁੱਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਕੰਮ ਲਈ ਸੰਜੀਦਗੀ ਨਾਲ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। 

ਉਨ੍ਹਾਂ ਕਿਹਾ ਕਿ ਸਭ ਤੋਂ ਅਹਿਮ ਕੰਮ ਡੇਅਰੀ ਵਿਕਾਸ ਵਿਭਾਗ ਨੂੰ ਡੇਅਰੀ ਜਾਂ ਜਾਨਵਰਾਂ ਨਾਲ ਸਬੰਧਤ ਕੋਈ ਵੀ ਫਾਰਮ ਸਥਾਪਤ ਕਰਨ ਲਈ ਦਿੱਤੀ ਜਾਣ ਵਾਲੀ ਸਿਖਲਾਈ ਮੌਕੇ ਜਾਨਵਰਾਂ ਦੀ ਭਲਾਈ ਨੂੰ ਵੀ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰਿਪੋਰਟ ਵਿੱਚ ਦਰਸਾਏ ਤਰੀਕਿਆਂ ਦੀ ਇੰਨ-ਬਿੰਨ ਪਾਲਣਾ ਕਰਕੇ ਜਾਨਵਰਾਂ ਲਈ ਨਸਬੰਦੀ ਪ੍ਰੋਗਰਾਮ ਤਿਆਰ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਨਿਜ਼ਾਤ ਪਾਈ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜ) ਸ਼ਿਵਾਂਸ ਅਸਥਾਨਾ, ਐਸ.ਡੀ.ਐਮ. ਬਲਜੀਤ ਕੌਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਜ਼ਿਲ੍ਹਾ ਭਲਾਈ ਅਫਸਰ ਜਗਮੋਹਣ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵਰੁਣ ਸਹੋਤਾ, ਏ.ਐਲ.ਪੀ.ਐਨ. ਸੰਸਥਾ ਤੋਂ ਮੈਡਮ ਅਪੂਰਵਾ ਅਤੇ ਹੋਰ ਅਹੁਦੇਦਾਰ ਅਤੇ ਸਮਾਜ ਸੇਵੀ ਹਾਜ਼ਰ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD