Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਰਜੀਤ ਵਾਲੀਆ ਨੇ ਪਰਬਤਰੋਹੀ ਤੇਗਬੀਰ ਸਿੰਘ ਦਾ ਕੀਤਾ ਸਨਮਾਨ

Varjeet Walia, DC Ropar, Deputy Commissioner Ropar, Rupnagar, Ropar

5 Dariya News

5 Dariya News

5 Dariya News

ਰੂਪਨਗਰ , 15 Jul 2025

Last updated on: Jul 16, 2025, 14:18 IST

ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਛੇ ਸਾਲ ਨੌਂ ਮਹੀਨਿਆਂ ਦੀ ਸਭ ਤੋਂ ਘੱਟ ਉਮਰ ਵਿਚ ਰੂਸ ਵਿਚ ਸਥਿਤ ਯੂਰਪੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬਰਸ 'ਤੇ ਚੜ੍ਹ ਕੇ ਵਿਸ਼ਵ ਰਿਕਾਰਡ ਬਣਾਉਣ ਵਾਲੇ ਪਰਬਤਰੋਹੀ ਤੇਗਬੀਰ ਸਿੰਘ ਨੂੰ ਆਪਣੇ ਦਫ਼ਤਰ ਬੁਲਾ ਕੇ ਵਧਾਈ ਦਿੰਦਿਆ ਸਨਮਾਨਿਤ ਕੀਤਾ ਗਿਆ ਤੇ ਤੇਗਬੀਰ ਸਿੰਘ ਨੂੰ ਭਵਿੱਖ ਵਿੱਚ ਹੋਰ ਵੀ ਜਿਆਦਾ ਮੱਲ੍ਹਾਂ ਮਾਰਨ ਲਈ ਸ਼ੁੱਭਕਾਮਨਵਾਂ ਦਿੱਤੀਆਂ ਗਈਆਂ।

ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਬਤਰੋਹੀ ਤੇਗਬੀਰ ਸਿੰਘ 28 ਜੂਨ 2025 ਨੂੰ ਮਾਊਂਟ ਐਲਬਰਸ ਦੀ 18510 ਫੁੱਟ (5642 ਮੀਟਰ) ਉੱਚੀ ਚੋਟੀ ਨੂੰ ਫਤਿਹ ਕਰਕੇ ਰੂਪਨਗਰ ਜ਼ਿਲ੍ਹੇ ਦੇ ਨਾਲ-ਨਾਲ ਪੰਜਾਬ ਅਤੇ ਦੇਸ਼ ਦਾ ਨਾਮ ਸਾਰੀ ਦੁਨੀਆ ਦੇ ਵਿੱਚ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਬਤਰੋਹੀ ਤੇਗਬੀਰ ਸਿੰਘ ਰੂਪਨਗਰ ਜ਼ਿਲ੍ਹੇ ਅਤੇ ਦੇਸ਼ ਦੇ ਹੋਰ ਬੱਚਿਆਂ ਦੇ ਲਈ ਵੀ ਪ੍ਰੇਰਨਾਸ੍ਰੋਤ ਹੈ, ਜਿਸਨੇ ਇੰਨੀ ਛੋਟੀ ਉਮਰ ਦੇ ਵਿੱਚ ਵੱਡੀਆਂ ਉਪਲੱਬਧੀਆਂ ਕੀਤੀਆਂ ਹਨ।

ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਤੇਗਬੀਰ ਸਿੰਘ ਦੇ ਨਾਲ ਨਾਲ ਉਸਦੇ ਪਿਤਾ ਸ. ਸੁਖਿੰਦਰਦੀਪ ਸਿੰਘ ਅਤੇ ਮਾਤਾ ਡਾ. ਮਨਪ੍ਰੀਤ ਕੌਰ ਵੀ ਵਧਾਈ ਦੇ ਪਾਤਰ ਹਨ। ਜਿਨ੍ਹਾਂ ਨੇ ਇੰਨੀ ਘੱਟ ਉਮਰ ਵਿੱਚ ਆਪਣਾ ਨਾਮ ਦੁਨੀਆ ਤੇ ਚਮਕਾਉਣ ਦੇ ਲਈ ਉਸਨੂੰ ਵੱਡਾ ਸਹਿਯੋਗ ਦਿੱਤਾ ਹੈ।

ਇਸ ਮੌਕੇ ਰੂਪਨਗਰ ਦੇ ਸ਼ਿਵਾਲਿਕ ਸਕੂਲ ਵਿੱਚ ਦੂਜੀ ਜਮਾਤ ਵਿੱਚ ਪੜ ਰਹੇ ਤੇਗਬੀਰ ਸਿੰਘ ਦੇ ਪ੍ਰਿੰਸੀਪਲ ਬਲਜੀਤ ਸਿੰਘ ਅੱਤਰੀ, ਸਕੂਲ ਅਧਿਆਪਕ ਵਨੀਤ ਵਰਮਾ, ਕਮਲਜੀਤ ਸਿੰਘ, ਰੇਖਾ ਸਿੰਘ ਹਾਜ਼ਰ ਸੀ।

 

Tags: Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD