Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਪੁਲਿਸ ਨੇ 136 ਦਿਨਾਂ ਵਿੱਚ 22,054 ਨਸ਼ਾ ਤਸਕਰ ਗਿ੍ਰਫ਼ਤਾਰ ਕੀਤੇ : ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ

‘ਨਸ਼ਾ ਮੁਕਤੀ ਯਾਤਰਾ’ ਤਹਿਤ ਪਿੰਡਾਂ ਵਿੱਚ ਲੋਕਾਂ ਨੂੰ ਨਸ਼ਾ ਨਾ ਕਰਨ ਦੀ ਸਹੁੰ ਚੁਕਾਈ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 16 Jul 2025

Last updated on: Jul 16, 2025, 16:08 IST

ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ‘ਨਸ਼ਾ ਮੁਕਤੀ ਯਾਤਰਾ’ ਵਿੱਚ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ। ਅੱਜ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਪਿੰਡ ਘੱਸ, ਕਲੇਰ, ਤਾਰਾ, ਥਰੀਏਵਾਲ ਤੇ ਹਰਪੁਰਾ ਵਿਖੇ ਨਸ਼ਾ ਮੁਕਤੀ ਯਾਤਰਾ ਕੀਤੀ ਗਈ, ਜਿਸ ਵਿੱਚ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।

ਉਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ ਜਾ ਰਹੀਆਂ ਹਨ ਅਤੇ ਨਸ਼ਾ ਤਸਕਰਾਂ ਵਿਰੁੱਧ ਐਫ.ਆਈ.ਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ। 

ਉਨਾਂ ਦੱਸਿਆ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਤਹਿਤ 136 ਦਿਨਾਂ ਵਿੱਚ ਪੰਜਾਬ ਪੁਲਿਸ ਵਲੋਂ 22,054 ਨਸ਼ਾ ਤਸਕਰ ਗਿ੍ਰਫਤਾਰ ਕੀਤੇ ਜਾ ਚੁੱਕੇ ਹਨ ਅਤੇ ਉਨਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਨਸ਼ਿਆਂ ਨੂੰ ਖਤਮ ਕਰਨ ਲਈ ਤਹੱਈਆ ਕੀਤਾ ਗਿਆ ਹੈ ਅਤੇ ਸਰਕਾਰ ਦੇ ਸਾਰਥਕ ਯਤਨਾਂ ਨਾਲ ਆਮ ਨਾਗਰਿਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ। ਉਨਾਂ ਕਿਹਾ ਕਿ ਲੋਕ ਇਸ ਗੱਲੋਂ ਪੂਰੀ ਤਰ੍ਹਾਂ ਆਸਵੰਦ ਹਨ ਕਿ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਦਾ ਜਿਹੜਾ ਟੀਚਾ ਮਿਥਿਆ ਹੈ ਉਸ ਨੂੰ ਪੂਰਾ ਕਰਕੇ ਦਿਖਾਇਆ ਜਾਵੇਗਾ।

ਇਸ ਮੌਕੇ ਅਮਰੀਕ ਸਿੰਘ ਗੋਲਡੀ, ਸਰਪੰਚ ਮਨਦੀਪ ਸਿੰਘ ਵਾਈਸ ਪ੍ਰਧਾਨ ਨਸ਼ਾ ਮੁਕਤੀ ਮੋਰਚਾ, ਸਰਪੰਚ ਸਾਹਿਬ ਸਿੰਘ, ਸਰਪੰਚ ਅੰਮ੍ਰਿਤਪਾਲ ਸਿੰਘ, ਸਰਪੰਚ ਹਰਪ੍ਰੀਤ ਸਿੰਘ, ਸਰਪੰਚ ਮਹਿੰਦਰ ਸਿੰਘ, ਪੀ.ਓ ਰਾਜੂ ਭਿੰਡਰ, ਸੁਖਦੇਵ ਸਿੰਘ ਰੋਮੀ ਪੀ.ਏ. ਸਲਾਹਕਾਰ ਪਰਮਬੀਰ ਸਿੰਘ ਰਾਣਾ, ਸੁਖਦੇਵ ਸਿੰਘ ਸੱਖੋਵਾਲ, ਸੁਲੱਖਣ ਸਿੰਘ ਕਹਿਰਾ ਸਰਪੰਚ, ਬਲਾਕ ਪ੍ਰਧਾਨ ਰਵਿੰਦਰ ਸਿੰਘ ਜੱਜ, ਗਿਲਬਾਗ ਸਿੰਘ ਰਿਆੜ, ਜੋਨੀ ਘੁਮਾਣ, ਸੰਗਠਨ ਇੰਚਾਰਜ ਗੁਰਪ੍ਰੀਤ ਸਿੰਘ ਸੋਢੀ ਅਤੇ ਹਨੀ ਦਿਓਲ ਆਦਿ ਹਾਜ਼ਰ ਸਨ।

ਕੱਲ੍ਹ 17 ਜੁਲਾਈ ਨੂੰ ਪਿੰਡ ਸ਼ਕਾਲਾ ਵਿਖੇ ਦੁਪਹਿਰ 1.45 ਵਜੇ, ਸੈਲੋਵਾਲ ਵਿਖੇ 2.30 ਵਜੇ, ਸੱਖੋਵਾਲ ਵਿਖੇ 3.15 ਵਜੇ, ਧਾਰੀਵਾਲ ਵਿਖੇ 4 ਵਜੇ, ਸੋਹੀਆਂ ਵਿਖੇ 4.45 ਅਤੇ ਪਿੰਡ ਲੱਲਾ ਵਿਖੇ ਸ਼ਾਮ 5.25 ’ਤੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਜਾਵੇਗੀ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD