Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰੀ ਸਵੀਮਿੰਗ ਪੂਲ 'ਤੇ 15 ਲੱਖ ਰੁਪਏ ਖਰਚ ਕਰਕੇ ਇਸ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ

ਮਾਧਵ ਕੇ. ਆਰ. ਜੀ. ਲਿਮਟਿਡ ਮੰਡੀ ਗੋਬਿੰਦਗੜ੍ਹ ਵਲੋਂ ਪੂਲ 'ਚ ਲਾਇਆ ਵਾਟਰ ਕੂਲਰ ਤੇ ਆਰ. ਓ. ਖਿਡਾਰੀਆਂ ਨੂੰ ਸਮਰਪਿਤ ਕੀਤਾ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 16 Jul 2025

Last updated on: Jul 16, 2025, 16:44 IST

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਦੇ ਸਰਕਾਰੀ ਸਵੀਮਿੰਗ ਪੂਲ 'ਤੇ ਪੰਜਾਬ ਸਰਕਾਰ 15 ਲੱਖ ਰੁਪਏ ਖਰਚ ਕਰਕੇ ਇਸ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਟੈਂਡਰ ਜਾਰੀ ਹੋ ਚੁੱਕਾ ਹੈ, ਜਲਦੀ ਹੀ ਵਿਕਾਸ ਕਾਰਜ ਸ਼ੁਰੂ ਹੋ ਜਾਣਗੇ। 

ਡਿਪਟੀ ਕਮਿਸ਼ਨਰ ਇਥੇ ਨਗਰ ਨਿਗਮ ਦਫ਼ਤਰ ਦੇ ਬਿਲਕੁਲ ਸਾਹਮਣੇ ਸਥਿਤ ਸਰਕਾਰੀ ਸਵੀਮਿੰਗ ਪੂਲ ਵਿਖੇ ਮਾਧਵ ਕੇ. ਆਰ. ਜੀ. ਲਿਮਟਿਡ ਮੰਡੀ ਗੋਬਿੰਦਗੜ੍ਹ ਵਲੋਂ ਇਥੋਂ ਦੇ ਖਿਡਾਰੀਆਂ ਦੀ ਸਹੂਲਤ ਲਈ ਸਥਾਪਿਤ ਕੀਤੇ ਗਏ ਵਾਟਰ ਕੂਲਰ ਅਤੇ ਆਰ. ਓ. ਦਾ ਉਦਘਾਟਨ ਕਰਨ ਤੋਂ ਬਾਅਦ ਆਯੋਜਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ 15 ਲੱਖ ਰੁਪਏ ਦੇ ਨਾਲ ਲੜਕੀਆਂ ਅਤੇ ਲੜਕਿਆਂ ਦੇ ਵੱਖ ਵੱਖ ਵਾਸ਼ਰੂਮ ਅਤੇ ਇਕ ਨਵਾਂ ਹਾਲ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਜ਼ਰੂਰਤ ਅਨੁਸਾਰ ਹੋਰ ਸਹੂਲਤਾਂ ਇਸ ਪੂਲ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਖੇਡਾਂ ਦੇ ਖੇਤਰ ਵਿਚ ਵੱਡੇ ਪੱਧਰ 'ਤੇ ਕਾਰਜ ਕੀਤੇ ਜਾ ਰਹੇ ਹਨ। 

ਇਸ ਦੌਰਾਨ ਉਨ੍ਹਾਂ ਨੇ ਸਵੀਮਿੰਗ ਪੂਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਕੋਚਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਮਾਧਵ ਕੇ. ਆਰ. ਜੀ. ਲਿਮਟਿਡ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੁਣ ਪੰਜਾਬ ਦਾ ਭਲਾ ਚਾਹੁਣ ਵਾਲੇ ਲੋਕ, ਸਮਾਜਿਕ ਸੰਸਥਾਵਾਂ ਅਤੇ ਉਦਯੋਗ ਜਗਤ ਵੀ ਸਰਕਾਰ ਦੇ ਲੋਕ ਕਲਿਆਣ ਦੇ ਕੰਮਾਂ ਵਿਚ ਭਾਗੀਦਾਰ ਬਣ ਰਿਹਾ ਹੈ ਜੋ ਕਿ ਸੂਬੇ ਲਈ ਬਹੁਤ ਹੀ ਸ਼ੁਭ ਸੰਕੇਤ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ, ਸਿਹਤ ਅਤੇ ਸਪੋਰਟਸ ਦੇ ਖੇਤਰ ਵਿਚ ਵੱਡੇ ਪੱਧਰ 'ਤੇ ਕਾਰਜ ਕਰ ਰਹੀ ਹੈ। ਮੁੱਖ ਮੰਤਰੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਪਿੰਡਾਂ ਵਿਚ ਵੱਡੇ ਪੱਧਰ 'ਤੇ ਖੇਤ ਸਟੇਡੀਅਮ ਉਸਾਰੇ ਜਾਣਗੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਪਿੰਡ ਪੱਧਰ 'ਤੇ ਹੀ ਖੇਡ ਸਹੂਲਤਾਂ ਮਿਲ ਸਕਣ।

ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਸਪੋਰਟਸ ਦਾ ਵੱਡਾ ਕੇਂਦਰ ਹੈ। ਇਸ ਨੂੰ ਹੋਰ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਵੀਮਿੰਗ ਪੂਲ ਵਿਚ ਸਵੀਮਿੰਗ ਦੀ ਤਿਆਰੀ ਕਰ ਰਹੀਆਂ ਲੜਕੀਆਂ ਅਤੇ ਲੜਕਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਪੂਲ ਵਿਚੋਂ ਤੈਰਾਕੀ ਸਿੱਖ ਕੇ ਬੱਚੇ ਨੈਸ਼ਨਲ ਪੱਧਰ 'ਤੇ ਮੈਡਲ ਹਾਸਲ ਕਰ ਰਹੇ ਹਨ ਜੋ ਕਿ ਪਟਿਆਲਾ ਲਈ ਮਾਣ ਵਾਲੀ ਗੱਲ ਹੈ।

ਇਸ ਮੌਕੇ ਮਾਧਵ ਕੇ. ਆਰ. ਜੀ. ਲਿਮਟਿਡ ਵਲੋਂ ਪਹੁੰਚੇ ਸੀ. ਏ. ਰਾਜੀਵ ਗੋਇਲ ਨੇ ਕਿਹਾ ਕਿ ਉਨ੍ਹਾਂ ਦਾ ਗਰੁੱਪ ਇਸ ਤਰ੍ਹਾਂ ਦੇ ਸੇਵਾ ਕਾਰਜ ਕਰਦਾ ਰਹਿੰਦਾ ਹੈ। ਮਾਧਵ ਕੇ. ਆਰ. ਜੀ. ਵਲੋਂ ਸੀ. ਐਸ. ਆਰ. ਤਹਿਤ ਵੱਡੇ ਪੱਧਰ 'ਤੇ ਸੇਵਾ ਕਾਰਜ ਕੀਤੇ ਜਾ ਰਹੇ ਹਨ। ਇਸ ਗਰੁੱਪ ਵਲੋਂ ਆਪਣੇ ਪੱਧਰ 'ਤੇ ਸਕਿਲ ਸੈਂਟਰ ਖੋਲ÷  ਕੇ ਮਹਿਲਾਵਾਂ ਨੂੰ ਸਿਲਾਈ, ਕਢਾਈ ਅਤੇ ਹੋਰ ਕਈ ਤਰ੍ਹਾਂ ਦੀਆਂ ਟ੍ਰੇਨਿੰਗਾਂ ਦੇ ਕੇ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ। 

ਗਰੁੱਪ ਵਲੋਂ ਲੋਕਾਂ ਦੀ ਸਹੂਲਤ ਲਈ ਕਈ ਜਗ੍ਹਾ 'ਤੇ ਬੱਸ ਸ਼ੈਲਟਰਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਧਵ ਕੇ. ਆਰ. ਜੀ. ਗਰੁੱਪ ਹਮੇਸ਼ਾ ਹੀ ਪ੍ਰਸ਼ਾਸ਼ਨ ਅਤੇ ਸਰਕਾਰ ਨਾਲ ਮਿਲ ਕੇ ਲੋਕ ਭਲਾਈ ਦੇ ਕੰਮਾਂ ਵਿਚ ਭਾਗੀਦਾਰ ਬਣਦਾ ਆ ਰਿਹਾ ਹੈ ਅਤੇ ਭਵਿੱਖ ਵਿਚ ਵੀ ਸਰਕਾਰ ਤੇ ਪ੍ਰਸ਼ਾਸ਼ਨ ਨਾਲ ਮਿਲ ਕੇ ਸੇਵਾ ਦੇ ਕਾਰਜ ਕਰਦਾ ਰਹੇਗਾ।

ਇਸ ਮੌਕੇ ਪਟਿਆਲਾ ਜ਼ਿਲਾ ਸਵੀਮਿੰਗ ਐਸੋਸੀਏਸ਼ਨ ਦੇ ਸਕੱਤਰ ਸੰਦੀਪ ਕੌਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਸਵੀਮਿੰਗ ਕੋਚ ਰਾਜਪਾਲ ਸਿੰਘ ਚਹਿਲ, ਰਾਜ ਕੁਮਾਰ ਰਾਜੂ, ਦੇਵ ਸ਼ਰਮਾ, ਜ਼ਿਲ੍ਹਾ ਸਵੀਮਿੰਗ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਉਪਕਾਰ ਸਿੰਘ, ਜਨਰਲ ਸਕੱਤਰ ਸੰਦੀਪ ਕੌਰ, ਅਨੰਤਪਾਲ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰਪਾਲ ਸਿੰਘ, ਅਸ਼ੋਕ ਸ਼ਰਮਾ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਅਥਾਰਟੀ ਆਫ ਇੰਡੀਆ, ਸੁੰਦਰ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਵੀਮਿੰਗ ਸਿੱਖ ਵਾਲੇ ਬੱਚੇ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD