Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

"ਯੁੱਧ ਨਸ਼ਿਆ ਵਿਰੁੱਧ" : ਨਸ਼ਿਆਂ ਦੀ ਦਲਦਲ 'ਚ ਫਸੇ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਢੁੱਕਵਾਂ ਇਲਾਜ ਕੀਤਾ ਜਾਂਦਾ ਹੈ : ਵਿਧਾਇਕ ਡਾ. ਚਰਨਜੀਤ ਸਿੰਘ

ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਿਖੇ ਮੁੜ ਸ਼ੁਰੂ ਹੋਈ ਨਸ਼ਾ ਮੁਕਤੀ ਯਾਤਰਾ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 16 Jul 2025

Last updated on: Jul 16, 2025, 16:54 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ ਹੈ। ਨਸ਼ਾ ਮੁਕਤੀ ਯਾਤਰਾ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜੱਸੜਾ (ਦਾਊਦਪੁਰ ਕਲਾਂ), ਬਜੀਦਪੁਰ (ਦਾਊਦਪੁਰ ਖੁਰਦ), ਬੇਲਾ (ਅਟਾਰੀ), ਫਿਰੋਜ਼ਪੁਰ (ਫਰੀਦ, ਲੱਖੇਵਾਲ), ਜਟਾਣਾ (ਮੁਜ਼ਾਫਤ) ਅਤੇ ਕੰਧੋਲਾ (ਰਾਏਪੁਰ) ਵਿਖੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਪਹੁੰਚੀ, ਜਿੱਥੇ ਉਨ੍ਹਾਂ ਵੱਲੋਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਗਿਆ ਤੇ ਹਾਜ਼ਰ ਇਕੱਠ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ। 

ਇਸ ਮੌਕੇ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਅੱਜ ਮੁੜ ਸ਼ੁਰੂ ਹੋ ਗਈ ਹੈ ਜਿਸ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਆਪ ਮੁਹਾਰੇ ਅੱਗੇ ਆ ਕੇ ਇਸ ਯਾਤਰਾ ਦਾ ਹਿੱਸਾ ਬਣ ਰਹੇ ਹਨ ਅਤੇ ਪੰਜਾਬ ਵਿੱਚੋਂ ਨਸ਼ੇ ਦੀਆਂ ਜੜ੍ਹਾਂ ਪੁੱਟਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਵੀ ਕਰਨ ਲੱਗ ਪਏ ਹਨ, ਹੁਣ ਉਹ ਦਿਨ ਦੂਰ ਨਹੀਂ ਜਦੋਂ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਮੁਕੰਮਲ ਤੌਰ ਉੱਤੇ ਹੋ ਜਾਵੇਗਾ।

ਡਾ. ਚਰਨਜੀਤ ਸਿੰਘ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ, ਜਿੱਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਢੁੱਕਵਾਂ ਇਲਾਜ ਕੀਤਾ ਜਾਂਦਾ ਹੈ। 

ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵੱਲੋਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਈ ਵੱਡੇ ਨਸ਼ਾ ਤਸਕਰ ਵੀ ਜੇਲ੍ਹਾਂ ਵਿੱਚ ਡੱਕੇ ਗਏ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਤਬਾਹ ਕਰਨ ਵਾਲੇ ਕਿਸੇ ਗ਼ਲਤ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਐਸਡੀਐਮ ਅਮਰੀਕ ਸਿੰਘ ਸਿੱਧੂ, ਬੀਡੀਪੀਓ ਅਜੈਬ ਸਿੰਘ, ਡੀਐਸਪੀ ਜਸ਼ਨਪ੍ਰੀਤ ਸਿੰਘ, ਐਸਐਮਓ ਡਾ. ਗੋਬਿੰਦ ਟੰਡਨ, ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਬੀਰਦਵਿੰਦਰ ਸਿੰਘ, ਜਗਤਾਰ ਸਿੰਘ ਘੜੂੰਆਂ, ਰਾਜਿੰਦਰ ਸਿੰਘ ਰਾਜਾ, ਪੀਏ ਸ਼੍ਰੀ ਚੰਦ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD