Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨੀਨਾ ਮਿੱਤਲ ਨੇ ਬਹਾਵਲਪੁਰ ਪਾਰਕ ਚ ਨਵੇਂ ਟਿਊਬਵੈੱਲ ਦਾ ਨੀਂਹ ਪੱਥਰ ਰੱਖਿਆ

ਕਿਹਾ, ਸਾਫ ਪਾਣੀ ਸਾਡੇ ਜੀਵਨ ਲਈ ਮਹੱਤਵਪੂਰਨ, ਬਚਤ ਅਤੇ ਸੰਭਾਲ ਸਾਡੀ ਸਾਂਝੀ ਜ਼ਿੰਮੇਵਾਰੀ

Neena Mittal, Rajpura, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਰਾਜਪੁਰਾ , 16 Jul 2025

Last updated on: Jul 17, 2025, 12:08 IST

ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਨੇ ਅੱਜ ਵਾਰਡ ਨੰਬਰ 12 ਸਥਿਤ ਬਹਾਵਲਪੁਰ ਪਾਰਕ ਵਿਖੇ 36.70 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾਣ ਵਾਲੇ ਨਵੇਂ ਟਿਊਬਵੈੱਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਹਰ ਨਾਗਰਿਕ ਤੱਕ ਪੀਣਯੋਗ ਤੇ ਸਾਫ ਪਾਣੀ ਪਹੁੰਚਾਇਆ ਜਾਵੇਗਾ।

ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਰਾਜਪੁਰਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਲਗਾਤਾਰ ਆ ਰਹੀ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਕੌਂਸਲ ਰਾਜਪੁਰਾ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵੇਂ ਟਿਊਬਵੈੱਲ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੁਝ ਜਗ੍ਹਾਂ ਉਤੇ ਟਿਊਬਵੈੱਲਾਂ ਦੇ ਨਵੀਨੀਕਰਨ ਦਾ ਕੰਮ ਵੀ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਪਾਣੀ ਸਪਲਾਈ ਪ੍ਰਦਾਨ ਕੀਤੀ ਜਾ ਸਕੇ।

ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਬਹਾਵਲਪੁਰ ਪਾਰਕ ਵਿੱਚ ਨਵੇਂ ਟਿਊਬਵੈੱਲ ਦੇ ਚਾਲੂ ਹੋਣ ਨਾਲ ਇਲਾਕੇ ਦੇ ਵਾਰਡ ਨੰਬਰ 12 ਤੋਂ 16 ਤੱਕ ਦੇ ਨਿਵਾਸੀਆਂ ਨੂੰ ਪੀਣਯੋਗ ਸਾਫ ਪਾਣੀ ਮਿਲੇਗਾ। ਇੱਥੇ ਬਣੀ ਵਾਟਰ ਸਪਲਾਈ ਟੈਂਕੀ ਦੇ ਜਰੀਏ ਇਹ ਪਾਣੀ ਘਰ-ਘਰ ਤੱਕ ਪੁੱਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਹਜ਼ਾਰਾਂ ਸ਼ਹਿਰ ਨਿਵਾਸੀਆਂ ਨੂੰ ਲਾਭ ਮਿਲੇਗਾ ਅਤੇ ਪਾਣੀ ਦੀ ਮੇਨ ਸਮੱਸਿਆ ਹੱਲ ਹੋਵੇਗੀ।

ਇਸ ਮੌਕੇ ਸਰਕਾਰ ਦੀ ਸ਼ਲਾਘਾ ਕਰਦੇ ਹੋਏ ਸਥਾਨਕ ਨਿਵਾਸੀਆਂ ਨੇ ਕਿਹਾ ਕਿ ਨਵੇਂ ਟਿਊਬਵੈੱਲ ਨਾਲ ਇਲਾਕੇ ਦੀ ਸਾਲਾਂ ਪੁਰਾਣੀ ਪਾਣੀ ਦੀ ਤੰਗੀ ਖਤਮ ਹੋਵੇਗੀ ਅਤੇ ਲੋਕਾਂ ਨੂੰ ਸਾਫ ਤੇ ਸ਼ੁੱਧ ਪਾਣੀ ਮਿਲੇਗਾ। ਵਿਧਾਇਕ ਨੀਨਾ ਮਿੱਤਲ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਮਰੱਥਾ ਅਨੁਸਾਰ ਵਰਤੋਂ ਕਰਨ ਅਤੇ ਇਸ ਕੀਮਤੀ ਸਰੋਤ ਦੀ ਸੰਭਾਲ ਕਰਨ ਵਿੱਚ ਆਪਣਾ ਯੋਗਦਾਨ ਪਾਈਏ। ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਸਾਫ ਪਾਣੀ ਸਾਡੇ ਜੀਵਨ ਲਈ ਸਭ ਤੋਂ ਮਹੱਤਵਪੂਰਨ ਹੈ।ਇਸ ਲਈ ਇਸ ਦੀ ਬਚਤ ਅਤੇ ਸੰਭਾਲ ਸਾਡੇ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ।

ਇਸ ਮੌਕੇ ਰੀਤੇਸ ਬਾਸਲ, ਸਚਿਨ ਮਿੱਤਲ, ਸਾਮ ਸੁੰਦਰ ਵਧਵਾ, ਯਸ਼ ਸਿੰਧੀ, ਦਿਨੇਸ਼ ਮਹਿਤਾ, ਕੌਂਸਲਰ ਗੁਰਧਿਆਨ ਸਿੰਘ ਜੋਗਾ, ਸੁਮਿਤ ਬਖਸ਼ੀ, ਐਡਵੋਕੇਟ ਸੰਦੀਪ ਬਾਵਾ, ਰੰਜਿਤ ਗੁਪਤਾ, ਪੰਕਜ ਲੂਥਰਾ, ਨਿਤਿਨ ਪਹੂੰਜਾ, ਜੇ ਈ ਗਗਨਪ੍ਰੀਤ ਸਿੰਘ, ਤੇ ਦਿਨੇਸ਼ ਸੱਭਰਵਾਲ, ਗੁਰਸ਼ਰਨ ਸਿੰਘ ਵਿੱਰਕ, ਟਿੰਕੂ ਵਾਰਡ ਨੰਬਰ 16, ਗੁਰਮੇਲ ਗੇਲਾ, ਲਾਭ ਸਿੰਘ, ਗੁਰਮੀਤ ਸਿੰਘ ਸਾਬਕਾ ਪੰਚ, ਨਿਰਮਲ ਸਿੰਘ ਭੰਗੂ, ਜੱਗਾ ਸਿੰਘ, ਰਵਿੰਦਰ ਸਿੰਘ ਫੌਜੀ, ਅਮਨ ਸੈਣੀ, ਤਰੁਣ ਸ਼ਰਮਾ, ਜੀਏ ਲਾਲ, ਹਰਬਿਲਾਸ ਸਿੰਘ ਤੋਂ ਇਲਾਵਾ ਵੱਖ-ਵੱਖ ਵਾਰਡ ਨਿਵਾਸੀ ਅਤੇ ਪਾਰਟੀ ਅਹੁਦੇਦਾਰ ਮੌਜੂਦ ਸਨ।

 

 

Tags: Neena Mittal , Rajpura , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD