Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵਪਾਰੀਆਂ ਦੀ ਸਹੂਲਤ ਅਤੇ ਵਿਕਾਸ ਲਈ ਲਗਾਤਾਰ ਯਤਨਸ਼ੀਲ : ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jalandhar

Web Admin

Web Admin

5 Dariya News

ਜਲੰਧਰ , 16 Jul 2025

Last updated on: Jul 17, 2025, 12:15 IST

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਵਚਨਬੱਧਤਾ ਦੁਹਰਾਈ। ਇਥੇ ਸਰਕਟ ਹਾਊਸ ਵਿਖੇ ਜਲੰਧਰ ਇੰਪਰੂਵਮੈਂਟ ਟਰਸੱਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਹਲਕਾ ਇੰਚਾਰਜ ਨਿਤਿਨ ਕੋਹਲੀ, ਆਪ ਆਗੂ ਦਿਨੇਸ਼ ਢੱਲ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਸਟੇਟ ਜੀ.ਐਸ.ਟੀ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਪਾਰੀ ਵਰਗ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਸ਼੍ਰੀ ਭਗਤ ਨੇ ਸਟੇਟ ਜੀ.ਐਸ.ਟੀ. ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਵਪਾਰੀਆਂ ਨੂੰ ਆਪਣੇ ਵਪਾਰ ਦੌਰਾਨ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਹਮੇਸ਼ਾ ਤੋਂ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਰਿਹਾ ਹੈ, ਜਿਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ।

ਵਪਾਰੀਆਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਸਹੂਲਤ ਅਤੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਜਲਦ ਹੀ ਵਪਾਰੀ ਵਰਗ ਦੇ ਮੁੱਦਿਆਂ ਦਾ ਢੁੱਕਵਾਂ ਹੱਲ ਕੱਢ ਕੇ ਉਨ੍ਹਾਂ ਨੂੰ ਰਾਹਤ ਪਹੁੰਚਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਜ਼ਿਲ੍ਹਾ ਪੱਧਰ ਨਾਲ ਸਬੰਧਤ ਮੁਸ਼ਕਲਾਂ ਦਾ ਫੌਰੀ ਹੱਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਅਤੇ ਨਾਲ ਹੀ ਸੂਬਾ ਪੱਧਰ ਨਾਲ ਸਬੰਧਤ ਮੁੱਦੇ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਉਣ ਦਾ ਭਰੋਸਾ ਦਿਵਾਇਆ ਤਾਂ ਜੋ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ। 

ਕੈਬਨਿਟ ਮੰਤਰੀ ਨੇ ਵਪਾਰੀ ਵਰਗ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਹਰ ਪੱਧਰ ’ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਕਾਰੋਬਾਰੀਆਂ ਦੀ ਭਲਾਈ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD