Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ਵ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ’ਚ ਹੋਈ ਮੌਤ ਦਾ ਮਾਮਲਾ ਸੁਲਝਾਇਆ

ਮੁਲਜ਼ਮ ਕਾਰ ਸਮੇਤ 30 ਘੰਟਿਆਂ ’ਚ ਗ੍ਰਿਫ਼ਤਾਰ

Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 16 Jul 2025

Last updated on: Jul 17, 2025, 13:37 IST

ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ਵ ਪ੍ਰਸਿੱਧ ਦੌੜਾਕ ਸ. ਫੌਜਾ ਸਿੰਘ  ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਗੁੱਥੀ ਸੁਲਝਾਉਂਦਿਆਂ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਟੋਯਟਾ ਫੋਰਚੂਨਰ ਕਾਰ ਸਮੇਤ 30 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 114 ਸਾਲਾ ਸ. ਫੌਜਾ ਸਿੰਘ ਵਾਸੀ ਪੱਤੀ ਊਧੋਪੁਰ ਬਿਆਸ ਪਿੰਡ, ਜੋ ਕਿ ਅੰਤਰਰਾਸ਼ਟਰੀ ਦੌੜਾਕ ਸਨ, 14.07.2025 ਨੂੰ ਬਾਅਦ ਦੁਪਹਿਰ ਕਰੀਬ 3:15 ਵਜੇ ਘਰੋਂ ਸੈਰ ਕਰਨ ਲਈ ਨਿਕਲੇ ਸਨ। 

ਉਨ੍ਹਾਂ ਦੱਸਿਆ ਕਿ ਜੀ.ਟੀ. ਰੋਡ ਬਿਆਸ ਪਿੰਡ ਵਿਖੇ ਅਣਪਛਾਤਾ ਵਾਹਨ ਚਾਲਕ ਗੱਡੀ ਲਾਪ੍ਰਵਾਹੀ ਅਤੇ ਤੇਜ਼ ਰਫਤਾਰੀ ਨਾਲ ਉਨ੍ਹਾਂ ਵਿੱਚ ਪਿੱਛਿਓਂ ਟੱਕਰ ਮਾਰਕੇ ਮੌਕੇ ਤੋਂ ਗੱਡੀ ਸਮੇਤ ਫਰਾਰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਸ. ਫੌਜਾ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸ਼੍ਰੀਮਨ ਹਸਪਤਾਲ ਜਲੰਧਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗੈਰ ਇਰਾਦਤਨ ਕਤਲ ਦੀਆਂ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਨੰਬਰ 114 ਮਿਤੀ 14.07.2025 ਅ/ਧ 281, 105 ਬੀ.ਐਨ.ਐਸ. ਥਾਣਾ ਆਦਮਪੁਰ ਵਿਖੇ ਦਰਜ ਕੀਤਾ ਗਿਆ। ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਪੁਲਿਸ ਕਪਤਾਨ (ਤਫਤੀਸ਼) ਸਰਬਜੀਤ ਸਿੰਘ ਰਾਏ, ਪੁਲਿਸ ਕਪਤਾਨ (ਸਥਾਨਕ) ਪ੍ਰਮਿੰਦਰ ਸਿੰਘ ਹੀਰ, ਉਪ ਪੁਲਿਸ ਕਪਤਾਨ ਸਬ-ਡਵੀਜ਼ਨ ਆਦਮਪੁਰ ਕੁਲਵੰਤ ਸਿੰਘ, ਇੰਚਾਰਜ ਸੀ.ਆਈ.ਏ ਸਟਾਫ਼ ਇੰਸਪੈਕਟਰ ਪੁਸ਼ਪ ਬਾਲੀ ਅਤੇ ਮੁੱਖ ਅਫ਼ਸਰ, ਥਾਣਾ ਆਦਮਪੁਰ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਸਮੇਤ ਮੌਕੇ ਦਾ ਮੁਆਇਨਾ ਕੀਤਾ ਗਿਆ ਅਤੇ ਵੱਖ-ਵੱਖ ਟੀਮਾਂ ਬਣਾ ਕੇ ਤੇਜ਼ੀ ਨਾਲ ਤਫਤੀਸ਼ ਆਰੰਭੀ ਗਈ।

ਐਸ.ਐਸ.ਪੀ. ਨੇ ਦੱਸਿਆ ਕਿ ਤਫਤੀਸ਼ ਦੌਰਾਨ ਘਟਨਾ ਸਥਾਨ ਤੋਂ ਪੁਲਿਸ ਪਾਰਟੀ ਨੂੰ ਇੱਕ ਕਾਰ ਦੀ ਹੈੱਡਲਾਈਟ ਐਸੈਂਬਲੀ ਦੇ ਟੁੱਕੜੇ (ਪਾਰਟਸ) ਮਿਲੇ, ਜਿਨ੍ਹਾਂ ਦੀ ਜਾਂਚ ਤਕਨੀਕੀ ਢੰਗ ਨਾਲ ਕਰਨ ’ਤੇ ਇਨ੍ਹਾਂ ਪਾਰਟਸ ਦੇ ਕਿਸੇ ਟੋਯਟਾ ਫੋਰਚੂਨਰ ਵਾਹਨ ਦੇ ਹੋਣ ਬਾਰੇ ਪਤਾ ਲੱਗਿਆ। ਜਿਸ ’ਤੇ ਟੁੱਕੜਿਆਂ ਦੀ ਜਾਂਚ ਟੋਯਟਾ ਕੰਪਨੀ ਦੇ ਅਧਿਕਾਰੀਆਂ ਤੋਂ ਕਰਵਾਕੇ ਗੱਡੀ ਮਾਡਲ ਅਤੇ ਹੋਰ ਜਾਣਕਾਰੀ ਹਾਸਲ ਕੀਤੀ ਗਈ। 

ਉਨ੍ਹਾਂ ਅੱਗੇ ਦੱਸਿਆ ਕਿ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰਨ ’ਤੇ ਇੱਕ ਸਫੇਦ ਰੰਗ ਦੀ ਟੋਯਟਾ ਫੋਰਚੂਨਰ, ਜਿਸ ਦੀ ਹੈਡਲਾਈਟ ਗਾਇਬ ਸੀ, ਨੂੰ ਪਠਾਨਕੋਟ ਤੋਂ ਜਲੰਧਰ ਵੱਲ ਜਾਂਦੇ ਹੋਏ ਦੇਖਿਆ ਗਿਆ। ਗੱਡੀ ਦੇ ਡਰਾਈਵਰ ਅੰਮ੍ਰਿਤਪਾਲ ਸਿੰਘ ਵਾਸੀ ਦਾਸਪੁਰ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਨੂੰ 15.07.2025 ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਗੱਡੀ (PB20-C-7100) ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ। 

ਕਾਰ ਦੀ ਜਾਂਚ ਕਰਨ ’ਤੇ ਪਾਇਆ ਗਿਆ ਕਿ ਜੋ ਕਾਰ ਦੇ ਟੁੱਕੜੇ ਮੌਕੇ ਤੋਂ ਮਿਲੇ ਸਨ, ਉਹ ਪੀ.ਬੀ. 20-ਸੀ-7100 ਫਾਰਚੂਨਰ ਦੇ ਹੀ ਹਨ। ਮੁਲਜ਼ਮ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD