Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਹੀ- ਨੀਲ ਗਰਗ

7,000 ਪਿੰਡਾਂ ਵਿੱਚ ਕਰਵਾਏ ਨਸ਼ਾ ਵਿਰੋਧੀ ਸੈਮੀਨਾਰ, 4,500 ਪਿੰਡ ਹੋਏ ਪੂਰੀ ਤਰ੍ਹਾਂ ਨਸ਼ਾ ਮੁਕਤ- ਗਰਗ

Neel Garg, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 16 Jul 2025

Last updated on: Jul 17, 2025, 13:55 IST

ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਅੱਜ ਇੱਕ ਬਿਆਨ ਵਿੱਚ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਹੁਣ ਇਹ ਜ਼ਮੀਨੀ ਪੱਧਰ 'ਤੇ ਦਿਖਾਈ ਦੇ ਰਿਹਾ ਹੈ। ਨਸ਼ਿਆਂ ਵਿਰੁੱਧ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਨੀਲ ਗਰਗ ਨੇ ਕਿਹਾ ਕਿ ਹਾਲ ਹੀ ਵਿੱਚ 'ਆਪ' ਸਰਕਾਰ ਵਲੋਂ ਪੰਜਾਬ ਦੇ ਪਿੰਡਾਂ ਵਿੱਚ ਨਸ਼ਾ ਵਿਰੋਧੀ ਸੈਮੀਨਾਰ ਆਯੋਜਿਤ ਕੀਤੇ ਗਏ ਸਨ। 

ਜਿੱਥੇ ਲੋਕਾਂ ਨੇ ਸਹੁੰ ਚੁੱਕੀ ਕਿ ਉਹ ਆਪਣੇ ਪਿੰਡਾਂ ਵਿੱਚ ਨਾ ਤਾਂ ਨਸ਼ਾ ਵਿਕਣ ਦੇਣਗੇ ਅਤੇ ਨਾ ਹੀ ਕਿਸੇ ਨੂੰ ਨਸ਼ਾ ਕਰਨ ਦੇਣਗੇ। ਕਰੀਬ 7,000 ਤੋਂ ਵੱਧ ਪਿੰਡਾਂ ਵਿੱਚ ਇਹ ਸਮਿਨਾਰ ਆਯੋਜਿਤ ਕੀਤੇ ਗਏ ਅਤੇ ਨਤੀਜਾ ਇਹ ਨਿਕਲਿਆ ਕਿ ਅੱਜ 4,500 ਤੋਂ ਵੱਧ ਪਿੰਡਾਂ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਚੁੱਕੇ ਹਨ। 

ਗਰਗ ਨੇ ਕਾਂਗਰਸੀ ਆਗੂ ਰਾਜਾ ਵੜ੍ਹਿੰਗ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵੜਿੰਗ ਵਰਗੇ ਆਗੂ ਦਾਅਵੇ ਕਰਦੇ ਸਨ ਕਿ ਪੰਜਾਬ ਕਦੇ ਵੀ ਨਸ਼ਾ ਮੁਕਤ ਨਹੀਂ ਹੋ ਸਕਦਾ। ਇਸ ਦੇ ਉਲਟ, ਮਾਨ ਸਰਕਾਰ ਨੇ ਵੱਡੇ ਨਸ਼ਾ ਤਸਕਰਾਂ  'ਤੇ ਕਾਰਵਾਈ ਕਰ ਕੇ ਉਨ੍ਹਾਂ ਨੂੰ ਨੂੰ ਜੇਲ ਭੇਜਿਆ। ਉਨ੍ਹਾਂ ਕਿਹਾ ਕਿ ਜੇਕਰ ਇਰਾਦੇ ਮਜ਼ਬੂਤ ਹੋਣ ਤਾਂ ਸਫਲਤਾ ਜ਼ਰੂਰ ਮਿਲਦੀ ਹੈ।

ਗਰਗ ਨੇ ਕਿਹਾ ਕਿ ਮਾਨ ਸਰਕਾਰ ਨੇ ਡਰੱਗ ਸਪਲਾਈ ਚੇਨ ਨੂੰ ਤੋੜਨ ਲਈ ਸਖ਼ਤ ਕਦਮ ਚੁੱਕੇ ਹਨ।  ਹੁਣ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਰਹੇ ਹਨ ਜਾਂ ਸਲਾਖਾਂ ਪਿੱਛੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਹਰ ਗਲੀ, ਮੁਹੱਲੇ ਅਤੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ।

ਗਰਗ ਨੇ ਅੱਗੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵੀ ਵੱਡੀਆਂ ਪਹਿਲਕਦਮੀਆਂ ਕੀਤੀਆਂ ਹਨ। ਮਾਨ ਸਰਕਾਰ ਨੇ ਅਗਲੇ 6 ਮਹੀਨਿਆਂ ਵਿੱਚ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ 3,000 ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਹੈ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿਹਾ ਕਿ ਨਸ਼ੇ ਦੀ ਲਤ ਵਿੱਚ ਫਸੇ ਨੌਜਵਾਨ ਅਪਰਾਧੀ ਨਹੀਂ ਹਨ, ਉਹ ਮਰੀਜ਼ ਹਨ। ਮਾਨ ਸਰਕਾਰ ਉਨ੍ਹਾਂ ਦਾ ਇਲਾਜ ਕਰਵਾਉਣ ਅਤੇ ਮੁੱਖ ਧਾਰਾ ਵਿੱਚ ਲਿਆਉਣ ਲਈ ਕੰਮ ਕਰ ਰਹੀ ਹੈ। ਨੀਲ ਗਰਗ ਨੇ ਕਿਹਾ ਕਿ ਪਿਛਲੀਆਂ  ਕਾਂਗਰਸ, ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਰਾਜਨੀਤਿਕ ਸੁਰੱਖਿਆ ਦਿੱਤੀ, ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ  ਇਨ੍ਹਾਂ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। 

ਅੱਜ ਪੰਜਾਬ ਬਦਲਾਅ ਵੱਲ ਵਧ ਰਿਹਾ ਹੈ ਅਤੇ ਅਸੀਂ ਪੂਰੀ ਉਮੀਦ ਨਾਲ ਕਹਿ ਸਕਦੇ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ "ਨਸ਼ਾ ਮੁਕਤ, ਰੰਗਲਾ ਪੰਜਾਬ" ਬਣਾਉਣ ਦਾ ਸੁਪਨਾ ਜਲਦੀ ਹੀ ਹਕੀਕਤ ਵਿੱਚ ਬਦਲ ਜਾਵੇਗਾ।

 

Tags: Neel Garg , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD