Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕੁਲਦੀਪ ਸਿੰਘ ਧਾਲੀਵਾਲ ਨੇ ਸਰਹੱਦੀ ਖੇਤਰ ਦੇ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ

ਯੁੱਧ ਨਸ਼ਿਆਂ ਵਿਰੁੱਧ ਤੇ ਦੂਸਰੇ ਪੜਾ ਦੀ ਕੀਤੀ ਸ਼ੁਰੂਆਤ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅਜਨਾਲਾ , 16 Jul 2025

Last updated on: Jul 17, 2025, 14:01 IST

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਸਰੇ ਪੜਾਅ ਤਹਿਤ ਸਰਹੱਦੀ ਖੇਤਰ ਦੇ ਪਿੰਡ ਮੱਤੇ ਨੰਗਲ, ਗੋਰੇ ਨੰਗਲ, ਕੋਟਲਾ ਮੁਗਲ, ਤਲਵੰਡੀ ਭੰਗਵਾਂ, ਬੋਹੜਵਾਲਾ ਅਤੇ ਮਧੂ ਛਾਂਗਾ ਵਿਖੇ ਕੀਤੀਆਂ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ  ਨਸ਼ਾ ਮੁਕਤੀ ਯਾਤਰਾ ਕਰਕੇ ਇਸ ਨਾ ਮੁਰਾਦ ਬਿਮਾਰੀ ਖਿਲਾਫ ਲੋਕਾਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ, ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਲਈ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਨਤੀਜੇ ਬਹੁਤ ਵਧੀਆ ਮਿਲ ਰਹੇ ਹਨ ਅਤੇ ਲੋਕਾਂ ਦਾ ਆਪ ਮੁਹਾਰਾ ਸਾਥ ਨਸ਼ਿਆਂ ਵਿਰੁੱਧ ਮਿਲ ਰਿਹਾ ਹੈ।

ਉਹਨਾਂ ਕਿਹਾ ਕਿ ਪੰਚਾਇਤ ਵਿਭਾਗ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਰਗਰਮ ਹਨ ਅਤੇ ਹਰੇਕ ਪੱਖ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਆਪਣੇ ਸੰਬੋਧਨ ਦੌਰਾਨ ਸ ਧਾਲੀਵਾਲ  ਨੇ ਲੋਕਾਂ ਨੂੰ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ। 

ਉਹਨਾਂ ਨੇ ਇਹ ਵੀ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ ਜਿਸ ਵਿੱਚ ਸਹਿਯੋਗ ਲਈ ਲੋਕਾਂ ਨੂੰ ਵੀ ਵਧ ਚੜ ਕੇ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਬੀਡੀਪੀਓ, ਸਮੇਤ ਹੋਰ ਅਧਿਕਾਰੀ, ਗ੍ਰਾਮ ਪੰਚਾਇਤ, ਪਾਰਟੀ ਵਰਕਰ ਅਤੇ ਪਿੰਡਾਂ ਦੇ ਵਸਨੀਕ ਹਾਜ਼ਰ ਸਨ

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD