Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਪ੍ਰੀਤੀ ਯਾਦਵ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਬਣਾਈ ਰਣਨੀਤੀ ਲਾਗੂ ਕਰਨ ਲਈ ਸਮੁੱਚੀ ਪ੍ਰਾਸ਼ਨਿਕ ਮਸ਼ੀਨਰੀ ਨੂੰ ਹੁਣੇ ਤੋ ਹੀ ਕੀਤਾ ਚੌਕਸ

ਪਟਿਆਲਾ ਜ਼ਿਲ੍ਹੇ ਦੇ 114 ਪਿੰਡਾਂ, ਜਿੱਥੇ ਕਿਸਾਨ ਪਰਾਲੀ ਸੰਭਾਲਣ ਲਈ ਮਸ਼ੀਨਰੀ ਦੀ ਖਰੀਦ ਨਹੀਂ ਹੋਈ, ਵਿਖੇ ਵੀ ਮਸ਼ੀਨਰੀ ਤੁਰੰਤ ਪਹੁੰਚਾਉਣ ਦੇ ਆਦੇਸ਼

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 16 Jul 2025

Last updated on: Jul 17, 2025, 14:04 IST

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ 'ਚ ਪਰਾਲੀ ਨੂੰ ਸਾੜਨ ਦੇ ਮਾਮਲਿਆਂ 'ਤੇ ਰੋਕ ਲਾਉਣ ਲਈ ਬਣਾਈ ਗਈ ਰਣਨੀਤੀ ਨੂੰ ਲਾਗੂ ਕਰਨ ਸਬੰਧੀ ਸਮੁੱਚੀ ਪ੍ਰਾਸ਼ਨਿਕ ਮਸ਼ੀਨਰੀ ਨੂੰ ਹੁਣੇ ਤੋ ਹੀ ਚੌਕਸ ਕਰ ਦਿੱਤਾ ਹੈ। ਇੱਥੇ ਸਮੂਹ ਐਸ.ਡੀ.ਐਮਜ ਤੇ ਮੁੱਖ ਖੇਤੀਬਾੜੀ ਅਫ਼ਸਰ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਅਤੇ ਸਹਿਕਾਰਤਾ ਵਿਭਾਗ ਦੇ ਉਪ ਰਜਿਸਟਰਾਰ ਸਮੇਤ ਹੋਰ ਅਧਿਕਾਰੀਆਂ ਨਾਲ ਬੈਠਕ ਕਰਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ 114 ਪਿੰਡਾਂ 'ਚ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਖਰੀਦ ਨਹੀਂ ਕੀਤੀ ਜਾ ਸਕੀ, ਉਥੇ ਵੀ ਤੁਰੰਤ ਮਸ਼ੀਨਰੀ ਪਹੁੰਚਾਈ ਜਾਵੇ। 

ਉਨ੍ਹਾਂ ਨੇ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਗਈ ਸਿਫ਼ਾਰਸ਼ ਤਹਿਤ ਸਹਿਕਾਰੀ ਸਭਾਵਾਂ ਵੱਲੋਂ ਮੰਗੀ ਗਈ ਵਾਧੂ ਮਸ਼ੀਨਰੀ ਮੰਗਵਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਐਸ.ਡੀ.ਐਮਜ਼ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤਹਿਤ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਇੰਨ-ਬਿੰਨ ਤੇ ਸਖਤੀ ਨਾਲ ਕਰਨੀ ਯਕੀਨੀ ਬਣਾਈ ਜਾਵੇ। 

ਉਨ੍ਹਾਂ ਕਿਹਾ ਕਿ ਪਿੰਡਾਂ 'ਚ ਤਾਇਨਾਤ ਕੀਤੇ ਜਾਣ ਵਾਲੇ ਪਿੰਡ ਪੱਧਰ ਤੇ ਕਲਸਟਰ ਪੱਧਰ ਦੇ ਨੋਡਲ ਅਫ਼ਸਰਾਂ ਦੀਆਂ ਹੁਣੇ ਤੋਂ ਹੀ ਸੂਚੀਆਂ ਬਣਾ ਲਈਆਂ ਜਾਣ ਅਤੇ ਪਰਾਲੀ ਪ੍ਰੋਟੈਕਸ਼ਨ ਫੋਰਸ ਦੀ 50 ਕਿਸਾਨਾਂ 'ਤੇ ਤਾਇਨਾਤੀ ਲਈ ਮੈਪਿੰਗ ਕਰ ਲਈ ਜਾਵੇ। ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮਜ, ਖੇਤੀਬਾੜੀ ਅਫ਼ਸਰ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ, ਕਿਸਾਨ ਜਥੇਬੰਦੀਆਂ, ਕੰਬਾਇਨ ਮੈਨੂਫੈਕਚਰਿੰਗ ਯੂਨਿਟਾਂ ਸਮੇਤ ਪਰਾਲੀ ਨੂੰ ਸੰਭਾਲਣ ਨਾਲ ਜੁੜੇ ਸਾਰੇ ਸਬੰਧਤਾਂ ਨਾਲ ਬੈਠਕਾਂ ਕੀਤੀਆਂ ਜਾਣ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਵਾਤਾਵਰਣ ਗੰਧਲਾ ਹੁੰਦਾ ਹੈ ਅਤੇ ਲੋਕਾਂ ਨੂੰ ਇਸ ਨਾਲ ਸਾਂਹ ਤੇ ਹੋਰ ਭਿਆਨਕ ਬਿਮਾਰੀਆਂ ਲੱਗਣ ਦਾ ਖ਼ਤਰਾ ਹੈ, ਇਸ ਲਈ ਕਿਸਾਨ ਪਰਾਲੀ ਸੰਭਾਲਣ ਲਈ ਬੇਲਰ, ਇਨ-ਸੀਟੂ ਤੇ ਐਕਸ-ਸੀਟੂ ਗਤੀਵਿਧੀਆਂ ਵੀ ਤੇਜ ਕੀਤੀਆਂ ਗਈਆਂ ਹਨ, ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਖੇਤੀਬਾੜੀ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਨ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਕਿਸਾਨਾਂ ਨੂੰ ਪਰਾਲੀ ਬਿਨ੍ਹਾਂ ਸਾੜੇ ਇਸਦੇ ਸੁਚੱਜੇ ਪ੍ਰਬੰਧਨ ਲਈ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਅਤੇ ਇਸੇ ਤਹਿਤ ਹੀ ਵਾਤਾਵਰਣ ਦੀ ਸੰਭਾਲ ਲਈ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾਵੇਗਾ ਅਤੇ ਕਿਸੇ ਵੀ ਕੀਮਤ ਉਤੇ ਖੇਤਾਂ ਵਿੱਚ ਅੱਗ ਨਹੀਂ ਲੱਗਣ ਦਿੱਤੀ ਜਾਵੇਗੀ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD