Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੁੱਧ ਨਸ਼ਿਆਂ ਵਿਰੁੱਧ : ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ - ਦਿਨੇਸ਼ ਚੱਢਾ

ਆਲਮਪੁਰ, ਚੰਦਪੁਰ, ਨੂਹੋਂ, ਘਨੌਲੀ ਅਤੇ ਅਲੀਪੁਰ ਦੀਆਂ ਨਸ਼ਾ ਮੁਕਤੀ ਯਾਤਰਾ 'ਚ ਕੀਤੀ ਸ਼ਿਰਕਤ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰੂਪਨਗਰ , 16 Jul 2025

Last updated on: Jul 17, 2025, 14:11 IST

ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ। ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਇਸ ਅੰਦੋਲਨ ਨਾਲ ਜੁੜ ਕੇ ਆਪਣਾ ਬਣਦਾ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ। ਪੰਜਾਬ ਨੂੰ ਨਸ਼ਾ ਮੁਕਤ ਕਰਨ ਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਅੱਜ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਅਧੀਨ ਆਲਮਪੁਰ (ਆਲਮਪੁਰ, ਕਟਲੀ, ਖੁਆਸਪੁਰਾ, ਡਕਾਲਾ), ਚੰਦਪੁਰ (ਲੋਹਗੜ੍ਹ ਫਿੱਡੇ, ਚੰਦਪੁਰ, ਰਾਵਲਮਾਜਰਾ, ਬਿਲਾਵਲਪੁਰ), ਨੂਹੋਂ (ਦਬਰੁਜੀ, ਨੂਹੋਂ, ਰਤਨਪੁਰਾ), ਘਨੌਲੀ (ਬੇਗਮਪੁਰਾ, ਥਲੀ ਖੁਰਦ, ਥਲੀ ਕਲਾਂ, ਦਸ਼ਮੇਸ਼ ਨਗਰ, ਘਨੌਲੀ) ਅਤੇ ਅਲੀਪੁਰ (ਅਹਿਮਦਪੁਰ, ਅਲੀਪੁਰ, ਸਿੰਘਪੁਰਾ) ਵਿਖੇ ਨਸ਼ਾ ਮੁਕਤੀ ਯਾਤਰਾ ਦੇ ਵਿੱਚ ਸ਼ਿਰਕਤ ਕਰਦਿਆਂ ਕੀਤਾ।

ਵਿਧਾਇਕ ਚੱਢਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਸ਼ਾ ਮੁਕਤੀ ਯਾਤਰਾ ਦੀ ਮੁੜ ਸਰਗਰਮੀ ਨਾਲ ਸੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਪੜਾਅ ਅਧੀਨ ਹਲਕੇ ਵਿੱਚ ਇਸ ਨੂੰ ਅਪਾਰ ਸਫਲਤਾ ਮਿਲੀ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਇਆ ਜਾ ਰਿਹਾ ਹੈ ਅਤੇ ਨਾਲੋ-ਨਾਲ ਤਸਕਰਾਂ ਨੂੰ ਫੜਿਆ ਵੀ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਨਾ ਕੋਈ ਨਸ਼ਾ ਵਿਕੇਗਾ, ਨਾ ਕੋਈ ਤਸਕਰ ਪਿੰਡ ਵਿੱਚ ਵੜੇਗਾ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਹਿੱਤ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਜੋ ਨਸ਼ਿਆਂ ਦੇ ਸ਼ਿਕਾਰ ਹਨ, ਉਨ੍ਹਾਂ ਨੂੰ ਸਮਾਜ ਤੋਂ ਬਾਹਰ ਨਹੀਂ ਕੀਤਾ ਜਾਵੇਗਾ, ਸਗੋਂ ਉਨ੍ਹਾਂ ਨੂੰ ਸਹੀ ਰਾਹ ਵਿਖਾ ਕੇ, ਪੁਨਰਵਾਸ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਨੇ ਅਪੀਲ ਕੀਤੀ ਕਿ ਹਰ ਪਿੰਡ, ਹਰ ਪਰਿਵਾਰ, ਹਰ ਨੌਜਵਾਨ ਇਸ ਅੰਦੋਲਨ ਨਾਲ ਜੁੜੇ।  

ਇਸ ਮੌਕੇ ਬੀਡੀਪੀਓ ਰੋਪੜ ਰਵਿੰਦਰ ਸਿੰਘ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਯੁੱਧ ਨਸ਼ਿਆ ਵਿਰੁੱਧ ਕੋਆਰਡੀਨੇਟਰ ਅਵਤਾਰ ਸਿੰਘ ਕੁਨਰ, ਵਾਈਸ ਕੋਆਰਡੀਨੇਟਰ ਸ਼ਮਸ਼ੇਰ ਸਿੰਘ, ਵਾਈਸ ਕੋਆਰਡੀਨੇਟਰ ਗੁਰਨਾਮ ਸਿੰਘ ਲਾਡਲ, ਸਰਪੰਚ ਪਰਮਿੰਦਰ ਸਿੰਘ ਬਾਲਾ ਬਲਾਕ ਪ੍ਰਧਾਨ, ਟਰੇਡ ਵਿੰਗ ਜ਼ਿਲ੍ਹਾ ਪ੍ਰਧਾਨ ਲਲਿਤ ਡਕਾਲਾ, ਡੀਸੀਯੂ ਚੇਅਰਮੈਨ ਤੀਰਥ ਸਿੰਘ ਬਾਣੀਪਾਲ, ਸਰਪੰਚ ਜਸਵਿੰਦਰ ਸਿੰਘ ਜੱਸੀ ਖੁਆਸਪੁਰਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD