Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੰਜੀਵ ਅਰੋੜਾ ਨੇ ਵੱਖ-ਵੱਖ ਖੇਤਰਾਂ ਦੀਆਂ ਕਮੇਟੀਆਂ ਦੇ ਸਲਾਹ-ਮਸ਼ਵਰੇ ਨਾਲ ਬਣਾਈ ਜਾਣ ਵਾਲੀ ਉਦਯੋਗਿਕ ਨੀਤੀ ਦੀ ਯੋਜਨਾ ਦਾ ਕੀਤਾ ਉਦਘਾਟਨ

Sanjeev Arora, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 17 Jul 2025

Last updated on: Jul 17, 2025, 16:12 IST

ਪੰਜਾਬ ਸਰਕਾਰ ਇੱਕ ਨਵੀਂ ਉਦਯੋਗਿਕ ਨੀਤੀ ਲਿਆਂਦੀ ਜਾ ਰਹੀ ਹੈ, ਜੋ ਭਾਰਤ ਵਿੱਚ ਸਭ ਤੋਂ ਵਧੀਆ ਹੋਣ ਦੇ ਨਾਲ-ਨਾਲ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਕਰੇਗੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨੀਤੀ ਵੱਖ-ਵੱਖ ਉਦਯੋਗਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤੀ ਜਾਵੇਗੀ।

ਪਹਿਲੇ ਕਦਮ ਵਜੋਂ, ਪੰਜਾਬ ਸਰਕਾਰ ਉਦਯੋਗਾਂ ਅਤੇ ਸਰਕਾਰ ਵਿਚਕਾਰ ਇੱਕ ਢਾਂਚਾਗਤ ਅਤੇ ਸਹਿਯੋਗੀ ਸ਼ਮੂਲੀਅਤ ਦੀ ਪ੍ਰਵਾਨਗੀ ਦੇਣ ਲਈ ਖੇਤਰ-ਵਿਸ਼ੇਸ਼ ਕਮੇਟੀਆਂ ਨੂੰ ਨੋਟੀਫਾਈ ਕਰਨ ਲਈ ਤਿਆਰ ਹੈ। ਇਹ ਕਮੇਟੀਆਂ ਨੋਟੀਫਿਕੇਸ਼ਨ ਦੀ ਮਿਤੀ ਤੋਂ 2 ਸਾਲਾਂ ਦੀ ਮਿਆਦ ਲਈ ਕੰਮ ਕਰਨਗੀਆਂ, ਇਹ ਮਿਆਦ ਲੋੜ ਪੈਣ ਤੇ ਸਰਕਾਰ ਵੱਲੋਂ ਵਧਾਈ ਜਾ ਸਕਦੀ ਹੈ।

ਖੇਤਰਾਂ ਦੀ ਸੂਚੀ:

1. ਟੈਕਸਟਾਈਲ-ਸਪਿਨਿੰਗ ਅਤੇ ਬੁਣਾਈ, ਲਿਬਾਸ ਨਿਰਮਾਣ, ਰੰਗਾਈ ਅਤੇ ਫਿਨਿਸ਼ਿੰਗ

2. ਆਈ.ਟੀ. ਸੈਕਟਰ

3. ਖੇਡਾਂ/ਚਮੜੇ ਦੇ ਸਾਮਾਨ

4. ਮਸ਼ੀਨ ਟੂਲ

5. ਸਾਈਕਲ ਉਦਯੋਗ

6. ਆਟੋ ਅਤੇ ਆਟੋ ਕੰਪੋਨੈਂਟ

7. ਹੈਵੀ ਮਸ਼ੀਨਰੀ

8. ਇਲੈਕਟ੍ਰਿਕ ਵਾਹਨ

9. ਨਵਿਆਉਣਯੋਗ ਊਰਜਾ

10. ਫੂਡ ਪ੍ਰੋਸੈਸਿੰਗ ਅਤੇ ਡੇਅਰੀ

11. ਸਟੀਲ ਅਤੇ ਰੋਲਿੰਗ ਮਿੱਲਾਂ

12. ਫਰਨੀਚਰ ਅਤੇ ਪਲਾਈ ਉਦਯੋਗ

13. ਪਲਾਸਟਿੰਗ ਅਤੇ ਰਸਾਇਣਕ ਉਤਪਾਦ

14. ਲੌਜਿਸਟਿਕ ਅਤੇ ਵੇਅਰਹਾਊਸਿੰਗ

15. ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ

16. ਫਿਲਮ ਮੀਡੀਆ

17. ਫਾਰਮਾਸਿਊਟੀਕਲ/ਬਾਇਓ-ਟੈਕਨਾਲੋਜੀ

18. ਹਸਪਤਾਲ ਅਤੇ ਸਿਹਤ ਸੰਭਾਲ

19. ਯੂਨੀਵਰਸਿਟੀਆਂ/ਕੋਚਿੰਗ ਸੰਸਥਾਵਾਂ

20. ਸਟਾਰਟ ਅੱਪ

21. ਪ੍ਰਚੂਨ

22. ਈ.ਐਸ.ਡੀ.ਐਮ.-ਇਲੈਕਟ੍ਰਾਨਿਕ ਸਿਸਟਮ ਡਿਜ਼ਾਈਨ ਅਤੇ ਨਿਰਮਾਣ

ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਕਮੇਟੀ ਲਈ ਪਹਿਲਾ ਕੰਮ ਸਰਕਾਰ ਨੂੰ ਆਪਣੇ ਸਬੰਧਤ ਖੇਤਰ ਵਿੱਚ ਪੰਜਾਬ ਦੇ ਮੌਜੂਦਾ ਉਦਯੋਗਿਕ ਮਾਹੌਲ ਅਤੇ ਪੰਜਾਬ ਦੇ ਵਿਲੱਖਣ ਢਾਂਚੇ ਅਤੇ ਵਿੱਤੀ ਉਪਲਬਧਤਾ ਦੇ ਮੱਦੇਨਜ਼ਰ ਨਵੀਂ ਉਦਯੋਗਿਕ ਨੀਤੀ ਸਬੰਧੀ ਸਿਫ਼ਾਰਸ਼ਾਂ ਬਾਰੇ  ਢਾਂਚਾਗਤ ਜਾਣਕਾਰੀ ਪ੍ਰਦਾਨ ਕਰਨਾ ਹੋਵੇਗਾ। ਕਮੇਟੀਆਂ ਤੋਂ ਉਕਤ ਕਮੇਟੀਆਂ ਦੇ ਨੋਟੀਫਿਕੇਸ਼ਨ ਦੇ 45 ਦਿਨਾਂ ਦੇ ਅੰਦਰ ਲਿਖਤੀ ਰੂਪ ਵਿੱਚ ਇਹ ਸਿਫ਼ਾਰਸ਼ਾਂ ਜਮ੍ਹਾਂ ਕਰਾਉਣ ਦੀ ਆਸ ਕੀਤੀ ਜਾਂਦੀ ਹੈ।

ਹਰੇਕ ਕਮੇਟੀ ਵਿੱਚ ਇੱਕ ਚੇਅਰਪਰਸਨ ਅਤੇ ਉਦਯੋਗ ਤੋਂ ਲਗਭਗ 8-10 ਮੈਂਬਰ ਹੋਣਗੇ, ਜਦਕਿ ਲੋੜ ਅਨੁਸਾਰ ਸਰਕਾਰ ਵੱਲੋਂ ਹੋਰ ਮੈਂਬਰ ਸ਼ਾਮਲ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੈਂਬਰ ਆਕਾਰ, ਪੈਮਾਨੇ ਅਤੇ ਭੂਗੋਲ ਵਿੱਚ ਵੱਖ ਹੋਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਚਾਰ-ਵਟਾਂਦਰੇ ਦੌਰਾਨ ਸਾਰੇ ਵਿਚਾਰ ਪੇਸ਼ ਕੀਤੇ ਜਾਣ।

ਇਸ ਤੋਂ ਇਲਾਵਾ, ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਰੇਕ ਕਮੇਟੀ ਆਪਣੀਆਂ ਮੀਟਿੰਗਾਂ/ਚਰਚਾ ਕਰ ਸਕੇਗੀ ਅਤੇ ਸਕੱਤਰੇਤ ਸਹਾਇਤਾ ਇੱਕ ਵਧੀਕ ਜ਼ਿਲ੍ਹਾ ਕਮਿਸ਼ਨਰ ਦੁਆਰਾ ਪ੍ਰਦਾਨ ਕੀਤੀ ਜਾਵੇਗੀ ,ਜੋ ਕਮੇਟੀ ਦੇ ਸਕੱਤਰ ਵਜੋਂ ਕੰਮ ਕਰੇਗਾ, ਆਈ ਐਂਡ ਸੀ ਵਿਭਾਗ ਤੋਂ ਇੱਕ ਜੀ.ਐਮ ਡੀ.ਆਈ.ਸੀ. ਅਤੇ ਪੀ.ਬੀ.ਆਈ.ਪੀ. ਤੋਂ ਸਬੰਧਤ ਸੈਕਟਰ ਅਧਿਕਾਰੀ , ਜੋ ਲੋੜ ਅਨੁਸਾਰ ਸਬੰਧਤ ਡੇਟਾ ਅਤੇ ਜਾਣਕਾਰੀ ਨਾਲ ਕਮੇਟੀ ਦੀ ਸਹਾਇਤਾ ਕਰ ਸਕਦਾ ਹੈ। 

ਸਰਕਾਰ ਸਮੇਂ-ਸਮੇਂ ’ਤੇ ਢੁਕਵੇਂ ਸਮਝੇ ਜਾਣ ’ਤੇ ਕਮੇਟੀਆਂ ਦੀ ਮੈਂਬਰਸ਼ਿਪ ਅਤੇ ਸੰਦਰਭ ਦੀਆਂ ਸ਼ਰਤਾਂ ਨੂੰ ਸੋਧਣ ਦਾ ਅਧਿਕਾਰ ਰਾਖਵਾਂ ਰੱਖਦੀ ਹੈ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD