Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਾ. ਸੰਗੀਤਾ ਜੈਨ ਵੱਲੋਂ ਕੁਰਾਲੀ ਦੇ ਸਰਕਾਰੀ ਹਸਪਤਾਲ ਦਾ ਦੌਰਾ

ਹਸਪਤਾਲ ਵਿਚ ਸਾਫ਼—ਸਫ਼ਾਈ ਲਈ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ

Health, Civil Surgeon Mohali, Mohali

Web Admin

Web Admin

5 Dariya News

ਕੁਰਾਲੀ (ਐੱਸ.ਏ.ਐੱਸ. ਨਗਰ) , 17 Jul 2025

Last updated on: Jul 17, 2025, 17:12 IST

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਕੁਰਾਲੀ ਵਿਖੇ ਕਮਿਊਨਿਟੀ ਸਿਹਤ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਡਾ. ਜੈਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਕੁੱਝ ਥਾਈਂ ਸਾਫ਼ ਸਫ਼ਾਈ ਦੀ ਘਾਟ ਦਾ ਨੋਟਿਸ ਲਿਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਹਸਪਤਾਲ ਨੂੰ ਸਾਫ਼ ਸੁਥਰਾ ਰੱਖਣ ਲਈ ਲੋੜੀਦੇ ਪ੍ਰਬੰਧ ਕੀਤੇ ਜਾਣ ਅਤੇ ਜਿਹੜੀ ਵੀ ਹੋਰ ਕਮੀ-ਪੇਸ਼ੀ ਹੈ, ਉਸ ਨੂੰ ਦੂਰ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਉਹ ਆਪਣੇ ਪੱਧਰ 'ਤੇ ਵੀ ਹਸਪਤਾਲ ਦੀ ਬੇਹਤਰੀ ਲਈ ਯਤਨ ਕਰ ਰਹੇ ਹਨ। ਡਾ. ਜੈਨ ਨੇ ਕਿਹਾ ਕਿ ਸਿਹਤ ਵਿਭਾਗ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣ ਲਈ ਵਚਨਬੱਧ ਹੈ। ਕਿਸੇ ਵੀ ਹਸਪਤਾਲ ਵਿਚਲਾ ਸਾਫ਼ ਸੁਥਰਾ ਮਾਹੌਲ ਮਰੀਜ਼ ਦੀ ਸਿਹਤਯਾਬੀ ਲਈ ਅਹਿਮ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਇਹ ਹਸਪਤਾਲ ਸ਼ਹਿਰ ਅਤੇ ਆਲੇ-ਦੁਆਲੇ ਦੀ ਕਾਫ਼ੀ ਆਬਾਦੀ ਦੀਆਂ ਸਿਹਤ ਲੋੜਾਂ ਨੂੰ ਪੂਰਾ ਕਰਦਾ ਹੈ, ਇਸ ਲਈ ਇਥੇ ਲੋਕਾਂ ਨੂੰ ਮਿਆਰੀ ਤੇ ਉੱਚ-ਪੱਧਰ ਦੀਆਂ ਸਹੂਲਤਾਂ ਦੇਣਾ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਹੈ।  ਡਾ. ਜੈਨ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਬਧਤਾ ਅਤੇ ਮੈਡੀਕਲ ਸਾਜ਼ੋ-ਸਮਾਨ ਦੀ ਵੀ ਜਾਂਚ ਕੀਤੀ। 

ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾਕਟਰ ਦੁਆਰਾ ਲਿਖੀ ਹਰ ਜ਼ਰੂਰੀ ਦਵਾਈ ਹਸਪਤਾਲ ਦੇ ਅੰਦਰ ਹੀ ਮਿਲਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਦਿਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ। 

ਇਸ ਦੌਰਾਨ ਉਨ੍ਹਾਂ ਹਾਜ਼ਰੀ ਰਜਿਸਟਰ ਵੀ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਦਫ਼ਤਰ ਆਉਣ ਅਤੇ ਜਾਣ ਦੇ ਨਿਰਧਾਰਤ ਸਮੇਂ ’ਚ ਹਾਜ਼ਰੀ ਯਕੀਨੀ ਬਣਾਈ ਜਾਵੇ। ਹਸਪਤਾਲ ਦੇ ਐਸ.ਐਮ.ਓ. ਡਾ. ਅਮਿਤ ਕੁਮਾਰ ਨੇ ਸਿਵਲ ਸਰਜਨ ਨੂੰ ਭਰੋਸਾ ਦਿਤਾ ਕਿ ਉਹ ਹਸਪਤਾਲ ਦੀ ਸਾਫ਼-ਸਫ਼ਾਈ ਅਤੇ ਹੋਰ ਕਮੀਆਂ ਦੂਰ ਕਰਨ ਲਈ ਲੋੜੀਂਦੇ ਇੰਤਜ਼ਾਮ ਕਰਨਗੇ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। 

ਇਸ ਮੌਕੇ ਡਾ. ਦਵਿੰਦਰ ਗੁਪਤਾ ਅਤੇ ਡਾ. ਸਾਹਿਲ ਕਾਲੀਆ ਵੀ ਮੌਜੂਦ ਸਨ।

 

Tags: Health , Civil Surgeon Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD