Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦ੍ਰੋਪਦੀ ਮੁਰਮੂ ਨੇ ਸਵੱਛ ਸਰਵੇਖਣ ਪੁਰਸਕਾਰ 2024 ਪੇਸ਼ ਕੀਤਾ

ਭਾਰਤ ਦੇ ਵਿਕਾਸ ਦੀ ਕੁੰਜੀ ਵਜੋਂ ਸਵੱਛਤਾ ਨੂੰ ਉਜਾਗਰ ਕਰਦਾ ਹੈ

Droupadi Murmu, President of India, President, Indian President, Rashtrapati, Manohar Lal Khattar, Union Minister of Power and Minister of Housing and Urban Affairs, Ministry of Power and Minister of Housing and Urban Affairs, Swachh Survekshan Awards 2024

Web Admin

Web Admin

5 Dariya News

ਨਵੀਂ ਦਿੱਲੀ , 17 Jul 2025

Last updated on: Jul 18, 2025, 13:29 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (17 ਜੁਲਾਈ,  2025) ਨਵੀਂ ਦਿੱਲੀ ਵਿੱਚ ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲੇ  ਦੁਆਰਾ ਆਯੋਜਿਤ ਇੱਕ ਸਮਾਰੋਹ ਵਿੱਚ ਸਵੱਛ ਸਰਵੇਕਸ਼ਣ ਪੁਰਸਕਾਰ ਪ੍ਰਦਾਨ ਕੀਤੇ। ਇਸ ਮੌਕੇ ‘ਤੇ ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਸਵੱਛ ਸਰਵੇਕਸ਼ਣ ਸਾਡੇ ਸ਼ਹਿਰਾਂ ਦੁਆਰਾ ਸਵੱਛਤਾ ਦੇ ਯਤਨਾਂ ਦਾ ਮੁਲਾਂਕਣ ਅਤੇ ਪ੍ਰੋਤਸਾਹਨ ਕਰਨ ਵਿੱਚ ਇੱਕ ਸਫਲ ਪ੍ਰਯੋਗ ਸਾਬਤ ਹੋਇਆ ਹੈ। 

ਉਨ੍ਹਾਂ ਨੇ ਇਸ ਗੱਲ ‘ਤੇ ਪ੍ਰਸੰਨਤਾ ਵਿਅਕਤ ਕੀਤੀ ਕਿ ਹਾਊਸਿੰਗ ਅਤੇ ਸ਼ਹਿਰੀ ਮਾਮਲੇ ਮੰਤਰਾਲੇ  ਦੁਆਰਾ ਸਾਲ 2024 ਲਈ ਦੁਨੀਆ ਦਾ ਸਭ ਤੋਂ ਵੱਡਾ ਸਵੱਛਤਾ ਸਰਵੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਹਿਤਧਾਰਕਾਂ, ਰਾਜ ਸਰਕਾਰਾਂ, ਸ਼ਹਿਰੀ ਸੰਸਥਾਵਾਂ ਅਤੇ ਲਗਭਗ 14 ਕਰੋੜ ਨਾਗਰਿਕਾਂ ਨੇ ਹਿੱਸਾ ਲਿਆ। 

ਸ਼੍ਰੀਮਤੀ ਮੁਰਮੂ ਨੇ ਕਿਹਾ ਕਿ ਸਾਡੀ ਸੱਭਿਆਚਾਰਕ ਅਤੇ ਅਧਿਆਤਮਿਕ ਚੇਤਨਾ ਨੇ ਪ੍ਰਾਚੀਨ ਕਾਲ ਤੋਂ ਹੀ ਸਵੱਛਤਾ ‘ਤੇ ਜ਼ੋਰ ਦਿੱਤਾ ਹੈ। ਆਪਣੇ ਘਰਾਂ,  ਪੂਜਾ ਸਥਾਨਾਂ ਅਤੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਦੀ ਪਰੰਪਰਾ ਸਾਡੀ ਜੀਵਨਸ਼ੈਲੀ ਦਾ ਅਨਿੱਖੜਵਾਂ ਅੰਗ ਸੀ। ਰਾਸ਼ਟਰਪਿਤਾ ਮਹਾਤਮਾ ਗਾਂਧੀ ਕਿਹਾ ਕਰਦੇ ਸਨ, ਸਵੱਛਤਾ ਈਸ਼ਵਰ ਭਗਤੀ ਦੇ ਬਾਅਦ ਆਉਂਦੀ ਹੈ।”  

ਉਹ ਸਵੱਛਤਾ ਨੂੰ ਧਰਮ, ਅਧਿਆਤਮਿਕਤਾ ਅਤੇ ਨਾਗਰਿਕ ਜੀਵਨ ਦੀ ਨੀਂਹ ਮੰਨਦੇ ਸਨ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੇ ਜਨਸੇਵਾ ਦੀ ਆਪਣੀ ਯਾਤਰਾ ਸਵੱਛਤਾ ਨਾਲ ਜੁੜੇ ਕਾਰਜਾਂ ਤੋਂ ਸ਼ੁਰੂ ਕੀਤੀ ਸੀ। ਨੋਟੀਫਾਇਡ ਏਰੀਆ ਕੌਂਸਲ ਦੀ ਉਪ-ਪ੍ਰਧਾਨ ਦੇ ਰੂਪ ਵਿੱਚ ਸ਼੍ਰੀਮਤੀ ਮੁਰਮੂ ਹਰ ਰੋਜ਼ ਵਾਰਡਾਂ ਦਾ ਦੌਰਾ ਕਰਦੇ ਸਨ ਅਤੇ ਸਵੱਛਤਾ ਕਾਰਜ ਦੀ ਨਿਗਰਾਨੀ ਕਰਦੇ ਸਨ।

ਰਾਸ਼ਟਰਪਤੀ ਨੇ ਕਿਹਾ ਕਿ ਨਿਊਨਤਮ ਸੰਸਾਧਨਾਂ ਦਾ ਉਪਯੋਗ ਕਰਕੇ ਅਤੇ ਉਨ੍ਹਾਂ ਨੂੰ ਉਸੇ ਉਦੇਸ਼ ਜਾਂ ਹੋਰ ਉਦੇਸ਼ ਲਈ ਮੁੜ ਉਪਯੋਗ ਕਰਕੇ ਵੇਸਟ ਨੂੰ ਘੱਟ ਕਰਨਾ ਹਮੇਸ਼ਾ ਸਾਡੀ ਜੀਵਨਸ਼ੈਲੀ ਦਾ ਹਿੱਸਾ ਰਿਹਾ ਹੈ। ਸਰਕੂਲੈਰਿਟੀ ਅਰਥਵਿਵਸਥਾ ਦੇ ਮੂਲ ਸਿਧਾਂਤ ਅਤੇ ‘ਘੱਟ ਉਪਯੋਗ ਕਰੋ- ਮੁੜ ਉਪਯੋਗ ਕਰੋ’ ਸਰਕੂਲੈਰਿਟੀ ਸਿਸਟਮਸ ਸਾਡੀ ਪ੍ਰਾਚੀਨ ਜੀਵਨਸ਼ੈਲੀ ਦੇ ਆਧੁਨਿਕ ਅਤੇ ਵਿਆਪਕ ਰੂਪ ਹਨ। 

ਉਦਾਹਰਣ ਦੇ ਤੌਰ ‘ਤੇ,  ਕਬਾਇਲੀ ਭਾਈਚਾਰੇ ਦੀ ਪਰੰਪਰਾਗਤ ਜੀਵਨਸ਼ੈਲੀ ਸਰਲ ਹੈ। ਉਹ ਘੱਟ ਸੰਸਾਧਨਾਂ ਦਾ ਉਪਯੋਗ ਕਰਦੇ ਹਨ ਅਤੇ ਮੌਸਮ ਅਤੇ ਵਾਤਾਵਰਣ ਨਾਲ ਤਾਲਮੇਲ ਬਿਠਾਉਂਦੇ ਹਨ ਅਤੇ ਹੋਰ ਭਾਈਚਾਰਿਆਂ ਦੇ ਮੈਬਰਾਂ ਨਾਲ ਸਾਂਝੇਦਾਰੀ ਵਿੱਚ ਰਹਿੰਦੇ ਹਨ। ਉਹ ਕੁਦਰਤੀ ਸੰਸਾਧਨਾਂ ਨੂੰ ਬਰਬਾਦ ਨਹੀਂ ਕਰਦੇ ਹਨ। 

ਇਸ ਤਰ੍ਹਾਂ ਦੇ ਵਿਵਹਾਰ ਅਤੇ ਪਰੰਪਰਾਵਾਂ ਨੂੰ ਅਪਣਾ ਕੇ ਸਰਕੂਲੈਰਿਟੀ ਦੇ ਆਧੁਨਿਕ ਸਿਸਟਮਸ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਵੇਸਟ ਮੈਨੇਜਮੈਂਟ ਵੈਲਿਊ ਚੇਨ ਵਿੱਚ ਪਹਿਲਾ ਅਤੇ ਸਭ ਤੋਂ ਮਹੱਤਵਪੂਰਨ ਕਦਮ ਸਰੋਤਾਂ ਨੂੰ ਵੱਖ ਕਰਨਾ ਹੈ। ਸਾਰੇ ਹਿਤਧਾਰਕਾਂ ਅਤੇ ਹਰੇਕ ਪਰਿਵਾਰ ਨੂੰ ਸਾਰਿਆਂ ਨੂੰ ਇਸ ‘ਤੇ ਧਿਆਨ ਦੇਣਾ ਚਾਹੀਦਾ ਹੈ।  

ਜ਼ੀਰੋ- ਵੇਸਟ ਕਲੋਨੀਆਂ ਚੰਗੀਆਂ ਉਦਾਹਰਣਾਂ ਪੇਸ਼ ਕਰ ਰਹੀਆਂ ਹਨ। ਰਾਸ਼ਟਰਪਤੀ ਨੇ ਸਕੂਲ ਪੱਧਰ ‘ਤੇ ਮੁਲਾਂਕਣ ਪਹਿਲ ਦੀ ਸ਼ਲਾਘਾ ਕੀਤੀ, ਜਿਸ ਦਾ ਉਦੇਸ਼ ਹੈ ਕਿ ਵਿਦਿਆਰਥੀ ਸਵੱਛਤਾ ਨੂੰ ਇੱਕ ਲਾਈਫ ਵੈਲਿਊ ਦੇ ਰੂਪ ਵਿੱਚ ਆਪਣਾਓ। ਉਨ੍ਹਾਂ ਕਿਹਾ ਕਿ ਇਸ ਦੇ ਬਹੁਤ ਲਾਭਕਾਰੀ ਅਤੇ ਦੂਰਗਾਮੀ ਨਤੀਜੇ ਹੋਣਗੇ।

ਰਾਸ਼ਟਰਪਤੀ ਨੇ ਕਿਹਾ ਕਿ ਪਲਾਸਟਿਕ ਅਤੇ ਇਲੈਕਟ੍ਰੌਨਿਕ ਵੇਸਟ ਨੂੰ ਨਿਯੰਤਰਿਤ ਕਰਨਾ ਅਤੇ ਉਸ ਤੋਂ ਪੈਦਾ ਪ੍ਰਦੂਸ਼ਣ ਨੂੰ ਰੋਕਣਾ ਇੱਕ ਵੱਡੀ ਚੁਣੌਤੀ ਹੈ। ਉਚਿਤ ਯਤਨਾਂ ਨਾਲ ਅਸੀਂ ਦੇਸ਼ ਦੀ ਪਲਾਸਟਿਕ ਨਿਕਾਸੀ ਵਿੱਚ ਜ਼ਿਕਰਯੋਗ ਕਮੀ ਲਿਆ ਸਕਦੇ ਹਾਂ। ਕੇਂਦਰ ਸਰਕਾਰ ਨੇ ਸਾਲ 2022 ਵਿੱਚ ਸਿੰਗਲ ਯੂਜ਼ ਪਲਾਸਟਿਕ ਯੁਕਤ ਕੁਝ ਵਸਤਾਂ ‘ਤੇ ਰੋਕ ਲਗਾਈ। 

ਉਸੇ ਸਾਲ,  ਸਰਕਾਰ ਨੇ ਪਲਾਸਟਿਕ ਪੈਕੇਜਿੰਗ ਲਈ ਵਿਸਤ੍ਰਿਤ ਉਤਪਾਦਕ ਜ਼ਿੰਮੇਵਾਰੀ ਲਈ ਦਿਸ਼ਾ - ਨਿਰਦੇਸ਼ ਜਾਰੀ ਕੀਤੇ।  ਸਾਰੇ ਹਿਤਧਾਰਕਾਂ - ਉਤਪਾਦਕਾਂ, ਬ੍ਰਾਂਡ ਮਾਲਕਾਂ ਅਤੇ ਇੰਪੋਰਟਰਸ - ਦੀ ਇਹ ਜ਼ਿੰਮੇਦਾਰੀ ਹੈ ਕਿ ਉਹ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦਾ ਪੂਰੀ ਤਰ੍ਹਾਂ ਪਾਲਣ ਕਰਨ।

ਰਾਸ਼ਟਰਪਤੀ ਨੇ ਕਿਹਾ ਕਿ ਸਵੱਛਤਾ ਨਾਲ ਜੁੜੇ ਯਤਨਾਂ ਦੇ ਆਰਥਿਕ, ਸੱਭਿਆਚਾਰਕ ਅਤੇ ਭੂਗੋਲਿਕ ਪਹਿਲੂ ਹਨ।  ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਸਾਰੇ ਨਾਗਰਿਕ ਸਵੱਛ ਭਾਰਤ ਮਿਸ਼ਨ ਵਿੱਚ ਪੂਰੀ ਲਗਨ ਨਾਲ ਹਿੱਸਾ ਲੈਣਗੇ।  ਉਨ੍ਹਾਂ ਨੇ ਕਿਹਾ ਕਿ ਠੋਸ ਅਤੇ ਸੁਵਿਚਾਰਿਤ ਸੰਕਲਪਾਂ ਨਾਲ ਸਾਲ 2047 ਤੱਕ ਵਿਕਸਿਤ ਭਾਰਤ ਦੁਨੀਆ ਦੇ ਸਭ ਤੋਂ ਸਵੱਛ ਦੇਸ਼ਾਂ ਵਿੱਚੋਂ ਇੱਕ ਹੋਵੇਗਾ।

 

Tags: Droupadi Murmu , President of India , President , Indian President , Rashtrapati , Manohar Lal Khattar , Union Minister of Power and Minister of Housing and Urban Affairs , Ministry of Power and Minister of Housing and Urban Affairs , Swachh Survekshan Awards 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD