Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ

ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Hardeep Singh Mundian, Malerkotla

Web Admin

Web Admin

5 Dariya News

ਮਲੇਰਕੋਟਲਾ , 18 Jul 2025

Last updated on: Jul 18, 2025, 16:49 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ ਖਰਚਣ ਪ੍ਰਤੀ ਵਚਨਬੱਧ ਹੈ ਅਤੇ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਨੂੰ ਅੱਜ ਦਿੱਤਾ ਗਿਆ ਤੋਹਫਾ ਵੀ ਇਸੇ ਪ੍ਰਤੀਬੱਧਤਾ ਦਾ ਹਿੱਸਾ ਹੈ। 

ਉਨ੍ਹਾਂ ਕਿਹਾ ਕਿ ਅਮਰਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੇ ਨਿਰਮਾਣ ’ਤੇ 6 ਕਰੋੜ 36 ਲੱਖ ਖਰਚ ਕੀਤੇ ਗਏ ਹਨ ਜਦਕਿ ਅਹਿਮਦਗੜ੍ਹ ਵਿਖੇ ਤਹਿਸੀਲ ਕੰਪਲੈਕਸ ਦੀ ਇਮਾਰਤ ਦੀ ਉਸਾਰੀ ’ਤੇ 6 ਕਰੋੜ 86 ਲੱਖ ਰੁਪਏ ਦੀ ਲਾਗਤ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਮਰਗੜ੍ਹ ਤਹਿਸੀਲ ਕੰਪਲੈਕਸ 27 ਹਜ਼ਾਰ ਸੁਕੈਅਰ ਫੁੱਟ ਰਕਬੇ ਵਿੱਚ ਬਣਿਆ ਹੈ ਅਤੇ ਇਸ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਕੋਰਟ ਰੂਮ, ਵੱਡਾ ਹਾਲ, 26 ਕੈਬਿਨ ਅਤੇ ਹੋਰ ਦਫ਼ਤਰ ਸਥਾਪਤ ਕੀਤੇ ਗਏ ਹਨ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਅਹਿਮਦਗੜ੍ਹ ਦਾ ਨਵਾਂ ਤਹਿਸੀਲ ਕੰਪਲੈਕਸ 2.39 ਏਕੜ ਰਕਬੇ ਵਿੱਚ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਤਿੰਨ ਮੰਜ਼ਲੀ ਤਹਿਸੀਲ ਕੰਪਲੈਕਸ ਵਿੱਚ ਐਸ.ਡੀ.ਐਮ. ਕੋਰਟ ਰੂਮ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਪਟਵਾਰਖਾਨਾ, ਸਟਾਫ ਰੂਮਜ਼, ਰਜਿਸਟ੍ਰੇਸ਼ਨ ਕਾਊਂਟਰ ਅਤੇ ਹੋਰ ਵਿਭਾਗਾਂ ਦੇ ਦਫ਼ਤਰ ਸਥਾਪਤ ਸਨ। 

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਰੈਂਪ ਅਤੇ ਲਿਫਟਾਂ ਵੀ ਸਥਾਪਤ ਕੀਤੀਆਂ ਗਈਆਂ ਹਨ ਤਾਂ ਕਿ ਉਨ੍ਹਾਂ ਨੂੰ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕੰਮਕਾਜ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਹਜ਼ਾਰਾਂ ਲੋਕ ਹਰ ਰੋਜ਼ ਆਪਣੇ ਕੰਮਕਾਜ ਲਈ ਇਨ੍ਹਾਂ ਦਫ਼ਤਰਾਂ ਵਿੱਚ ਆਉਂਦੇ ਹਨ ਅਤੇ ਇਸੇ ਕਰਕੇ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਕੰਪਲੈਕਸਾਂ ਦਾ ਨਿਰਮਾਣ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਦੀ ਭਵਿੱਖ ਦੀਆਂ ਲੋੜਾਂ ਦੇ ਮੱਦੇਨਜ਼ਰ ਇਨ੍ਹਾਂ ਇਮਾਰਤਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਅਜਿਹੇ ਲੋਕ ਪੱਖੀ ਕਾਰਜਾਂ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਦਫ਼ਤਰਾਂ ਨਾਲ ਸਟਾਫ ਨੂੰ ਢੁਕਵਾਂ ਮਾਹੌਲ ਮਿਲੇਗਾ ਜਿਸ ਨਾਲ ਉਹ ਬਿਨਾਂ ਕਿਸੇ ਖੱਜਲ-ਖੁਆਰੀ ਦੇ ਲੋਕਾਂ ਦੇ ਕੰਮਕਾਜ ਨੂੰ ਯਕੀਨੀ ਬਣਾਉਣ ਨੂੰ ਤਰਜੀਹ ਦੇਣਗੇ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Hardeep Singh Mundian , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD