Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ: ਪਟਿਆਲਾ ਡਿਵੀਜ਼ਨ ਜੀਐਸਟੀ ਵਾਧੇ ਵਿੱਚ ਮੋਹਰੀ, ਲੁਧਿਆਣਾ ਡਿਵੀਜ਼ਨ ਮਾਲੀਆ ਪ੍ਰਾਪਤੀ ਵਿੱਚ ਸਿਖਰ 'ਤੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਸੁਧਾਰਾਂ ਦੇ ਦਿੱਤੇ ਨਿਰਦੇਸ਼

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jitendra Jorwal

Web Admin

Web Admin

5 Dariya News

ਚੰਡੀਗੜ੍ਹ , 18 Jul 2025

Last updated on: Jul 18, 2025, 18:13 IST

ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਦੌਰਾਨ ਪਟਿਆਲਾ ਜੀਐਸਟੀ ਡਿਵੀਜ਼ਨ ਜੀਐਸਟੀ ਮਾਲੀਆ ਪ੍ਰਾਪਤੀ ਵਿੱਚ 40 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕਰਦਿਆਂ ਪੰਜਾਬ ਦੀਆਂ ਬਾਕੀ ਸਾਰੀਆਂ ਡਿਵੀਜ਼ਨਾਂ ਤੋਂ ਮੋਹਰੀ ਰਹੀ ਹੈ। ਇਹ ਖੁਲਾਸਾ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਆਬਕਾਰੀ ਤੇ ਕਰ ਵਿਭਾਗ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਕੀਤਾ ਗਿਆ।

ਪਟਿਆਲਾ ਡਿਵੀਜ਼ਨ ਤੋਂ ਬਾਅਦ ਰੋਪੜ ਡਿਵੀਜ਼ਨ ਦੀ ਵਾਧਾ ਦਰ 34.97 ਫੀਸਦੀ ਅਤੇ ਅੰਮ੍ਰਿਤਸਰ ਡਿਵੀਜ਼ਨ 30.26 ਫੀਸਦੀ 'ਤੇ ਰਹੀ। ਵਿਭਾਗ ਵੱਲੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਂਦਿਆਂ ਆਪਣੇ ਆਬਕਾਰੀ ਮਾਲੀਆ ਟੀਚਿਆਂ ਨੂੰ ਵੀ ਸਫਲਤਾਪੂਰਵਕ ਪੂਰਾ ਕੀਤਾ ਗਿਆ।

ਜਿੱਥੇ ਪਟਿਆਲਾ ਡਿਵੀਜ਼ਨ ਨੇ ਵਾਧਾ ਦਰ ਵਿੱਚ ਅਗਵਾਈ ਕੀਤੀ, ਉੱਥੇ ਲੁਧਿਆਣਾ ਡਿਵੀਜ਼ਨ ਨੇ ਸੂਬੇ ਭਰ ਵਿੱਚ ਸਭ ਤੋਂ ਵੱਧ ਕੁੱਲ ਜੀਐਸਟੀ ਮਾਲੀਆ ਦਰਜ ਕੀਤਾ, ਜੋ ਕਿ ਵਿੱਤੀ ਸਾਲ 2024-25 ਦੀ ਇਸੇ ਮਿਆਦ ਦੇ ਮੁਕਾਬਲੇ 23.89 ਫੀਸਦੀ ਦਾ ਮਹੱਤਵਪੂਰਨ ਵਾਧਾ ਦਰਜ਼ ਕਰਦਿਆਂ 1998.76 ਕਰੋੜ ਰੁਪਏ ਰਿਹਾ। ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ਵਿੱਚ ਰੋਪੜ ਡਿਵੀਜ਼ਨ ਨੇ 1315.66 ਕਰੋੜ ਰੁਪਏ, ਅੰਮ੍ਰਿਤਸਰ ਡਿਵੀਜ਼ਨ ਨੇ 687.19 ਕਰੋੜ ਰੁਪਏ, ਅਤੇ ਪਟਿਆਲਾ ਡਿਵੀਜ਼ਨ ਨੇ 679 ਕਰੋੜ ਰੁਪਏ ਜੀਐਸਟੀ ਮਾਲੀਆ ਵਜੋਂ ਪ੍ਰਾਪਤ ਕੀਤੇ। 

ਇਹ ਅੰਕੜੇ ਪਿਛਲੇ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਤੋਂ ਕਾਫ਼ੀ ਵਾਧੇ ਨੂੰ ਦਰਸਾਉਂਦੇ ਹਨ, ਜਿੱਥੇ ਲੁਧਿਆਣਾ ਡਿਵੀਜ਼ਨ ਨੇ 1613 ਕਰੋੜ ਰੁਪਏ, ਰੋਪੜ ਡਿਵੀਜ਼ਨ ਨੇ 975.53 ਕਰੋੜ ਰੁਪਏ, ਅੰਮ੍ਰਿਤਸਰ ਡਿਵੀਜ਼ਨ ਨੇ 527.54 ਕਰੋੜ ਰੁਪਏ, ਅਤੇ ਪਟਿਆਲਾ ਡਿਵੀਜ਼ਨ ਨੇ 484.98 ਕਰੋੜ ਰੁਪਏ ਜੀਐਸਟੀ ਮਾਲੀਆ ਵਜੋਂ ਪ੍ਰਾਪਤ ਕੀਤੇ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਡਿਵੀਜ਼ਨਾਂ ਵਿਖੇ ਤਾਇਨਾਤ ਵਿਭਾਗ ਦੀਆਂ ਟੀਮਾਂ ਦੇ ਲਗਨ ਦੀ ਭਰਪੂਰ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਹੋਰ ਡਿਵੀਜ਼ਨਾਂ ਨੂੰ ਉਨ੍ਹਾਂ ਤੋਂ ਸੇਧ ਲੈਣ ਲਈ ਉਤਸ਼ਾਹਿਤ ਕੀਤਾ। 

ਉਨ੍ਹਾਂ ਨੇ ਇਨ੍ਹਾਂ ਡਿਵੀਜ਼ਨਾਂ ਦੇ ਇੰਚਾਰਜਾਂ, ਡਿਪਟੀ ਕਮਿਸ਼ਨਰ ਸਟੇਟ ਟੈਕਸ, ਨਾਲ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਉਨ੍ਹਾਂ ਵੱਲੋਂ ਜਿੰਨ੍ਹਾਂ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਕੀਤੀਆਂ ਗਈਆਂ ਉਨ੍ਹਾਂ ਪੜਚੋਲ ਕਰਦਿਆਂ ਹੋਰ ਸੁਧਾਰ ਦੀ ਲੋੜ ਵਾਲੇ ਪਹਿਲੂਆਂ ਦੀ ਪਛਾਣ ਕੀਤੀ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਜੀਐਸਟੀ ਅਤੇ ਵੈਟ ਬਕਾਇਆ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦੀ ਵਸੂਲੀ ਲਈ ਨਵੀਨਤਾਕਾਰੀ ਰਣਨੀਤੀਆਂ ਅਪਣਾਉਣ ਲਈ ਉਤਸ਼ਾਹਿਤ ਕੀਤਾ। 

ਉਨ੍ਹਾਂ ਨੇ ਚੱਲ ਰਹੀਆਂ ਜੀਐਸਟੀ ਜਾਂਚਾਂ ਦੀ ਪ੍ਰਗਤੀ ਦਾ ਵੀ ਮੁਲਾਂਕਣ ਕੀਤਾ, ਜਿਸ ਵਿੱਚ ਪਹਿਲੀ ਤਿਮਾਹੀ ਦੌਰਾਨ ਕੀਤੀਆਂ ਗਈਆਂ ਜਾਂਚਾਂ ਦੀ ਗਿਣਤੀ ਅਤੇ ਨਿਪਟਾਏ ਗਏ ਕੇਸ ਸ਼ਾਮਲ ਸਨ। ਉਨ੍ਹਾਂ ਵਿਭਾਗ ਨੂੰ ਸਾਰੇ ਲੰਬਿਤ ਕੇਸਾਂ ਦੇ ਸਮੇਂ ਸਿਰ ਨਿਪਟਾਰੇ ਲਈ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਆਬਕਾਰੀ ਅਤੇ ਕਰ ਵਿਭਾਗਾਂ ਦੋਵਾਂ ਦੇ ਲਾਗੂਕਰਨ ਵਿੰਗਾਂ ਦੀ ਕਾਰਗੁਜ਼ਾਰੀ ਦੀ ਵੀ ਵਿਸਥਾਰ ਵਿੱਚ ਸਮੀਖਿਆ ਕੀਤੀ ਗਈ। 

ਇਸ ਦੌਰਾਨ ਟੈਕਸ ਚੋਰੀ ਨੂੰ ਰੋਕਣ ਲਈ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਦੇ ਯਤਨਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਤੋਂ ਇਲਾਵਾ, ਆਬਕਾਰੀ ਟੀਮਾਂ ਵੱਲੋਂ ਨਾਜਾਇਜ਼ ਸ਼ਰਾਬ ਅਤੇ ਹੋਰ ਰਾਜਾਂ ਤੋਂ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਨਾਲ ਨਜਿੱਠਣ ਲਈ ਆਪਣੀਆਂ ਲਾਗੂਕਰਨ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਰਿਪੋਰਟ ਪੇਸ਼ ਕੀਤੀ।  

ਵਿੱਤ ਮੰਤਰੀ ਨੇ ਲਾਗੂਕਰਨ ਵਿੰਗਾਂ ਦੀ ਕਾਰਗੁਜ਼ਾਰੀ 'ਤੇ ਤਸੱਲੀ ਪ੍ਰਗਟਾਈ ਅਤੇ ਉਨ੍ਹਾਂ ਨੂੰ ਆਪਣੇ ਯਤਨਾਂ ਨੂੰ ਹੋਰ ਵਧਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀਐਸਟੀ ਅਤੇ ਵੈਟ ਅਪੀਲ ਕੇਸਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਅਤੇ ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਦੌਰਾਨ ਲੰਬਿਤ ਅਤੇ ਨਵੇਂ ਸ਼ੁਰੂ ਕੀਤੇ ਗਏ ਕੇਸਾਂ ਬਾਰੇ ਪੜਚੋਲ ਕੀਤੀ। 

ਉਨ੍ਹਾਂ ਨੇ ਇਨ੍ਹਾਂ ਸਾਰੇ ਕੇਸਾਂ 'ਤੇ ਨਿਰੰਤਰ ਅਤੇ ਗੰਭੀਰਤਾ ਨਾਲ ਫਾਲੋ-ਅੱਪ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ 'ਤੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਤ੍ਰਾਸਦੀਆਂ ਅਤੇ ਨਾਜਾਇਜ਼ ਸ਼ਰਾਬ ਦੇ ਵਪਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕੇਸਾਂ ਦੀ ਠੋਸ ਪੈਰਵੀ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜਾ ਦਿਵਾਈ ਜਾ ਸਕੇ। 

ਉਨ੍ਹਾਂ ਆਬਕਾਰੀ ਟੀਮਾਂ ਨੂੰ ਇਹ ਨਿਰਦੇਸ਼ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਲਾਗੂਕਰਨ ਗਤੀਵਿਧੀਆਂ ਨੂੰ ਦੁੱਗਣਾ ਕਰਦਿਆਂ ਇਹ ਯਕੀਨੀ ਬਣਾਉਣ ਕਿ ਰਾਜ ਵਿੱਚੋਂ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਖਾਤਮਾ ਹੋਵੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ, ਆਬਕਾਰੀ, ਡੀ.ਕੇ. ਤਿਵਾੜੀ, ਸਕੱਤਰ, ਕਰ, ਅਜੀਤ ਬਾਲਾਜੀ ਜੋਸ਼ੀ, ਆਬਕਾਰੀ ਅਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਮੌਜੂਦ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jitendra Jorwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD