Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਐਨਐਨਐੱਸਓ ਚੰਡੀਗੜ੍ਹ ਵੱਲੋਂ "ਅਨਵੇਸ਼ਾ 2.0" ਕੁਇਜ਼ ਪ੍ਰੋਗਰਾਮ ਦਾ ਸਫਲ ਆਯੋਜਨ

National Statistics Office, NSO, National Sample Survey, NSS, Deepak Mehra, Manoj Goel, NSO Chandigarh, Chandigarh

Web Admin

Web Admin

5 Dariya News

ਚੰਡੀਗੜ੍ਹ , 18 Jul 2025

Last updated on: Jul 18, 2025, 18:30 IST

ਭਾਰਤ ਸਰਕਾਰ ਦੇ ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੇ ਅਧੀਨ ਨੈਸ਼ਨਲ ਸਟੈਟਿਸਟਿਕਸ ਆਫਿਸ, ਖੇਤਰੀ ਦਫ਼ਤਰ ਚੰਡੀਗੜ੍ਹ ਨੇ 18 ਜੁਲਾਈ, 2025 ਨੂੰ ਨੈਸ਼ਨਲ ਸੈਂਪਲ ਸਰਵੇਅ (ਐੱਨਐੱਸਐੱਸ) ਦੇ 75ਵੇਂ ਸਾਲ ਦੇ ਮੌਕੇ ਵਿੱਚ ਗਿਆਨ, ਇਨਸਾਈਟ, ਉੱਤਸਵ ਵਿਸ਼ੇ ‘ਤੇ ਇੱਕ ਕੁਇਜ਼ ਮੁਕਾਬਲਾ “ਅਨਵੇਸ਼ਾ 2.0” ਦਾ ਸਫਲਤਾਪੂਰਨ ਆਯੋਜਨ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ, ਸੈਕਟਰ-26, ਚੰਡੀਗੜ੍ਹ ਵਿੱਚ ਕੀਤਾ। ਪ੍ਰੋਗਰਾਮ ਦਾ ਉਦਘਾਟਨ ਐੱਨਐੱਸਓ (ਐੱਫਓਡੀ), ਖੇਤਰੀ ਦਫ਼ਤਰ ਚੰਡੀਗੜ੍ਹ ਦੇ ਡਿਪਟੀ ਡਾਇਰੈਕਟਰ, ਸ਼੍ਰੀ ਦੀਪਕ ਮੇਹਰਾ ਨੇ ਕੀਤਾ ਅਤੇ ਉਨ੍ਹਾਂ ਨੇ ਮੁੱਖ ਮਹਿਮਾਨਾਂ, ਸ਼੍ਰੀ ਮਨੋਜ ਗੋਇਲ, ਡਾਇਰੈਕਟਰ (ਅਰਥ ਸ਼ਾਸਤਰ ਅਤੇ ਅੰਕੜਾ ਡਾਇਰੈਕਟੋਰੇਟ ਹਰਿਆਣਾ) ਦਾ ਸਵਾਗਤ ਕੀਤਾ। 

ਇਹ ਪ੍ਰੋਗਰਾਮ ਭੌਤਿਕ ਤੌਰ ‘ਤੇ ਆਯੋਜਿਤ ਕੀਤਾ ਗਿਆ ਅਤੇ ਇਸ ਵਿੱਚ ਰਾਜਧਾਨੀ ਖੇਤਰ ਦੇ ਵਿਭਿੰਨ ਸੰਸਥਾਵਾਂ ਦੇ ਕਾਲਜ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਉਤਸ਼ਾਹਪੂਰਣ ਭਾਗੀਦਾਰੀ ਦੇਖੀ ਗਈ। ਵੱਖ-ਵੱਖ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ (ਮੁੱਖ ਤੌਰ 'ਤੇ ਅੰਕੜਾ ਅਤੇ ਅਰਥ ਸ਼ਾਸਤਰ ਵਿਭਾਗ) ਵਿੱਚ ਦਾਖਲ ਹੋਏ ਸਰਕਾਰੀ ਅਤੇ ਨਿਜੀ ਦੋਵਾਂ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਮੁਕਾਬਲੇ ਵਿੱਚ ਹਿੱਸਾ ਲਿਆ। ਵੱਖ-ਵੱਖ ਸੰਸਥਾਵਾਂ ਦੇ ਕੁੱਲ 48 ਵਿਦਿਆਰਥੀਆਂ ਨੇ ਕੁਇਜ਼ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਮੁਕਾਬਲੇ ਦੇ ਸੁਚਾਰੂ ਅਤੇ ਪੇਸ਼ੇਵਰ ਸੰਚਾਲਨ ਨੂੰ ਯਕੀਨੀ ਬਣਾਉਣ ਲਈ, ਐਕਸਪਰਟ ਕੁਇਜ਼ ਮਾਸਟਰ ਨੂੰ ਨਿਯੁਕਤ ਕੀਤਾ ਗਿਆ ਸੀ।

ਇਹ ਮੁਕਾਬਲਾ ਐੱਨਐੱਸਓ (ਐੱਫਓਡੀ), ਮੁੱਖ ਦਫ਼ਤਰ, ਨਵੀਂ ਦਿੱਲੀ ਦੁਆਰਾ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਨਿਰਪੱਖ, ਅਨੁਸ਼ਾਸਿਤ ਅਤੇ ਯੋਜਨਾਬੱਧ ਢੰਗ ਨਾਲ ਆਯੋਜਿਤ ਕੀਤਾ ਗਿਆ। ਕੁਇਜ਼ ਦੇ 2 ਰਾਉਂਡ ਵਿੱਚ ਪ੍ਰਾਪਤ ਅੰਕਾਂ ਦੇ ਅਧਾਰ ‘ਤੇ ਟੌਪ ਤਿੰਨ ਟੀਮਾਂ ਨੂੰ ਨਗਦ ਪੁਰਸਕਾਰ, ਮੈਡਲ ਅਤੇ ਪ੍ਰਮਾਣ ਪੱਤਰ ਪ੍ਰਦਾਨ ਕੀਤੇ ਗਏ,ਜਦ ਕਿ ਜੇਤੂ ਟੀਮ ਪੰਜਾਬ ਯੂਨੀਵਰਸਿਟੀ ਨੂੰ ਇੱਕ ਟ੍ਰਾਫੀ ਵੀ ਦਿੱਤੀ ਗਈ। 

ਪਹਿਲਾ ਪੁਰਸਕਾਰ ₹10,000/- ਦੀ ਰਾਸ਼ੀ ਦੇ ਨਾਲ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸਟੈਟਿਸਟਿਕਸ ਵਿਭਾਗ ਦੀ ਟੀਮ- ਸੁਸ਼੍ਰੀ ਹਿਮਾਨੀ ਸ਼ਰਮਾ ਅਤੇ ਸ਼੍ਰੀ ਸ਼ਿਵਨੰਦਨ ਰਿਖੀ (Shivnandan Rikhee) ਨੂੰ ਪ੍ਰਦਾਨ ਕੀਤਾ ਗਿਆ। ਦੂਸਰਾ ਪੁਰਸਕਾਰ ₹6,000/- ਦੀ ਰਾਸ਼ੀ ਦੇ ਨਾਲ ਐੱਸਸੀਈਆਰਟੀ, ਸੈਕਟਰ-32, ਚੰਡੀਗੜ੍ਹ ਦੀ ਟੀਮ- ਸੁਸ਼੍ਰੀ ਸ਼ਿਵਾਨੀ ਸਿੰਘ ਅਤੇ ਸੁਸ਼੍ਰੀ ਯੁਕਤਾ ਸੋਬਤੀ ਨੂੰ ਪ੍ਰਦਾਨ ਕੀਤਾ ਗਿਆ। 

ਤੀਸਰਾ ਪੁਰਸਕਾਰ ₹4,000/- ਦੀ ਰਾਸ਼ੀ ਦੇ ਨਾਲ ਐੱਮਸੀਐੱਮ ਡੀਏਵੀ ਕਾਲਜ ਫੌਰ ਵੁਮੇਨ, ਸੈਕਟਰ 36-ਏ, ਚੰਡੀਗੜ੍ਹ ਦੀ ਟੀਮ- ਸੁਸ਼੍ਰੀ ਰਾਧਿਕਾ ਸ਼ਰਮਾ ਅਤੇ ਸੁਸ਼੍ਰੀ ਸਿਮਰਨ ਕੌਸ਼ਲ ਨੂੰ ਪ੍ਰਦਾਨ ਕੀਤਾ ਗਿਆ। ਸਾਰੇ ਭਾਗੀਦਾਰਾਂ ਨੂੰ ਉਨ੍ਹਾਂ ਦੇ ਉਤਸ਼ਾਹ ਅਤੇ ਭਾਗੀਦਾਰੀ ਦੀ ਸ਼ਲਾਘਾ ਵਿੱਚ ਭਾਗੀਦਾਰੀ ਸਰਟੀਫਿਕੇਟ ਵੀ ਦਿੱਤੇ ਗਏ।

ਇਹ ਪ੍ਰੋਗਰਾਮ ਬਹੁਤ ਸਫਲ ਰਿਹਾ, ਜਿਸ ਨਾਲ ਨੌਜਵਾਨਾਂ ਵਿੱਚ ਸਟੈਟਿਸਟਿਕਸ ਦੇ ਪ੍ਰਤੀ ਜਾਗਰੂਕਤਾ ਅਤੇ ਰੂਚੀ ਅਤੇ ਨੈਸ਼ਨਲ ਸਟੈਟਿਸਟਿਕਸ ਆਫਿਸ, ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ, ਭਾਰਤ ਸਰਕਾਰ ਦੁਆਰਾ ਸੰਚਾਲਿਤ ਗਤੀਵਿਧੀਆਂ ਦੀ ਰੂਚੀ ਵਧੀ। ਖੱਬੇ ਤੋਂ ਸੱਜੇ ਸਹਾਇਕ ਨਿਰਦੇਸ਼ਕ ਸ਼੍ਰੀ ਪ੍ਰਿਯਾਂਸ਼ੂ ਕੁਮਾਰ, ਡਾਇਰੈਕਟਰ, ਡੀਈਐੱਸਏ ਸ਼੍ਰੀ ਮਨੋਜ ਗੋਇਲ, ਡਿਪਟੀ ਡਾਇਰੈਕਟਰ ਜਨਰਲ, ਸ਼੍ਰੀ ਦੀਪਕ ਮਹਿਰਾ, ਡਿਪਟੀ ਡਾਇਰੈਕਟਰ, ਸ਼੍ਰੀਮਤੀ ਆਯੂਸ਼ੀ ਮਿਸ਼ਰਾ।

 

Tags: National Statistics Office , NSO , National Sample Survey , NSS , Deepak Mehra , Manoj Goel , NSO Chandigarh , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD