Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਹਾਲੀ ਵਿੱਚ "ਅਨਵੇਸ਼ਾ 2.0" ਕੁਇਜ਼ ਪ੍ਰੋਗਰਾਮ ਦਾ ਸਫਲ ਆਯੋਜਨ

National Statistical Office, NSO, National Sample Survey, NSS, Himmat Singh Raghav, NSO RO Mohali, Mohali

Web Admin

Web Admin

5 Dariya News

ਚੰਡੀਗੜ੍ਹ/ਮੋਹਾਲੀ , 18 Jul 2025

Last updated on: Jul 18, 2025, 18:30 IST

ਨੈਸ਼ਨਲ ਸਟੈਟਿਸਟਿਕਸ ਮੰਤਰਾਲੇ (ਐੱਨਐੱਸਓ), ਖੇਤਰੀ ਦਫ਼ਤਰ ਮੋਹਾਲੀ ਦੁਆਰਾ 18 ਜੁਲਾਈ 2025 ਨੂੰ ਨੈਸ਼ਨਲ ਸੈਂਪਲ ਸਰਵੇਅ (ਐੱਨਐੱਸਐੱਸ) ਦੀ 75ਵੇਂ ਵਰ੍ਹੇਗਢ ਦੇ ਮੌਕੇ "ਅਨਵੇਸ਼ਾ 2.0" ਰਾਜ ਪੱਧਰੀ ਸਟੈਟਿਸਟਿਕਸ ਕੁਇਜ਼ ਮੁਕਾਬਲੇ ਦਾ ਸਫਲ ਆਯੋਜਨ ਕੀਤਾ ਗਿਆ। ਇਹ ਮੁਕਾਬਲਾ ਭਾਰਤੀ ਅਰਥਵਿਵਸਥਾ, ਸਟੈਟਿਸਟਿਕਸ ਸਿਸਟਮ ਅਤੇ ਉਸ ਦੀਆਂ ਯੋਜਨਾਵਾਂ ਨੂੰ ਸਮਝਨ ‘ਤੇ ਅਧਾਰਿਤ ਰਿਹਾ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਰਾਸ਼ਟਰੀ ਸਰਵੇਖਣਾਂ, ਅੰਕੜਿਆਂ ਦੀਆਂ ਭੂਮਿਕਾ ਅਤੇ ਡੇਟਾ- ਸੰਚਾਲਨ ਨੀਤੀਆਂ ਦੀ ਬੁਨਿਆਦੀ ਸਮਝ ਪ੍ਰਦਾਨ ਕਰਨਾ ਹੈ।

ਇਹ ਪ੍ਰੋਗਰਾਮ ਮੋਹਾਲੀ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੰਜਾਬ ਰਾਜ ਦੇ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਕੁੱਲ 23 ਟੀਮਾਂ ਨੇ ਉਤਸ਼ਾਹਪੂਰਨ ਭਾਗ ਲਿਆ। ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿੱਚ ਅੰਕੜੇ, ਡੇਟਾ ਕਲੈਕਸ਼ਨ ਅਤੇ ਰਾਸ਼ਟਰੀ ਸਰਵੇਖਣਾਂ ਦੇ ਮਹੱਤਵ ਦੇ ਪ੍ਰਤੀ ਜਾਗਰੂਕਤਾ ਵਧਾਉਣਾ ਹੈ। ਸਾਰਿਆਂ ਟੀਮਾਂ ਨੇ ਬਹੁਤ ਉਤਸ਼ਾਹ, ਤਤਪਰਤਾ ਅਤੇ ਗਿਆਨ ਦਾ ਪਰਿਚੈ ਦਿੱਤਾ।

ਇਸ ਮੌਕੇ ‘ਤੇ ਡਿਪਟੀ ਡਾਇਰੈਕਟਰ ਸ਼੍ਰੀ ਹਿੰਮਤ ਸਿੰਘ ਰਾਘਵ ਅਤੇ ਸਹਾਇਕ ਡਾਇਰੈਕਟਰ ਸ਼੍ਰੀ ਵਿਕਾਸ ਰੁੰਡਾਲਾ ਦੁਆਰਾ ਜੇਤੂ ਟੀਮ ਨੂੰ ਪੁਰਸਕਾਰ ਪ੍ਰਦਾਨ ਕੀਤੇ ਅਤੇ ਸਾਰੇ ਭਾਗੀਦਾਰਾਂ ਨੂੰ ਭਾਗੀਦਾਰੀ ਸਰਟੀਫਿਕੇਟ ਦਿੱਤੇ ਗਏ। ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ‘ਤੇ ਸੀਨੀਅਰ ਸਟੈਟਿਸਟਿਕਸ ਅਫਸਰ ਸ਼੍ਰੀ ਸੰਜੀਵ ਕੁਮਾਰ, ਵਿਭਾਗ ਦੇ ਮੁੱਖੀ ਸ਼੍ਰੀ ਐੱਮ.ਪੀ. ਸਿੰਘ, ਸੀਨੀਅਰ ਸਟੈਟਿਸਟਿਕਸ ਅਧਿਕਾਰੀ ਸ਼੍ਰੀਮਤੀ ਉਸ਼ਾ ਵਰਮਾ ਅਤੇ ਨੋਡਲ ਅਫਸਰ ਦੀ ਗਰਿਮਾਮਈ ਮੌਜੂਦਗੀ ਰਹੀ। 

ਪ੍ਰੋਗਰਾਮ ਦੀ ਸਫਲਤਾ ਵਿੱਚ ਮੌਜੂਦ ਅਧਿਕਾਰੀਆਂ ਨੇ ਨਾਲ-ਨਾਲ ਨੈਸ਼ਨਲ ਸਟੈਟਿਸਟਿਕਸ ਆਫਿਸ (ਐੱਨਐੱਸਓ), ਖੇਤਰੀ ਦਫਤਰ ਮੋਹਾਲੀ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਮਹੱਤਵਪੂਰਨ ਯੋਗਦਾਨ ਰਿਹਾ। ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪ੍ਰੋਗਰਾਮ ਦੀ ਰੂਪਰੇਖਾ, ਆਯੋਜਨ, ਸੰਚਾਲਨ ਅਤੇ ਪ੍ਰਬੰਧਨ ਵਿੱਚ ਸਰਗਰਮ ਭੂਮਿਕਾ ਨਿਭਾਈ, ਜਿਸ ਨਾਲ ਇਹ ਆਯੋਜਨ ਸਫਲ ਅਤੇ ਯਾਦਗਾਰ ਬਣ ਗਿਆ।

ਪ੍ਰੋਗਰਾਮ ਦਾ ਸੰਚਾਲਨ ਪੂਰਣ ਪਾਰਦਰਸ਼ੀਤਾ ਅਤੇ ਨਿਰਪੱਖਤਾ ਨਾਲ ਸੰਪੰਨ ਹੋਇਆ। ਪ੍ਰਤੀਭਾਗੀਆਂ ਨੇ ਨਾ ਸਿਰਫ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ, ਸਗੋਂ ਸਟੈਟਿਸਟਿਕਸ ਦੀ ਕਾਰਜ ਪ੍ਰਣਾਲੀ ਨੂੰ ਵੀ ਨੇੜੇ ਤੋਂ ਸਮਝਿਆ। ਨੈਸ਼ਨਲ ਸਟੈਟਿਸਟਿਕਸ ਦਫਤਰ, ਆਰਓ ਮੋਹਾਲੀ ਇਸ ਤਰ੍ਹਾਂ ਦੇ ਆਯੋਜਨਾਂ ਰਾਹੀਂ ਭਵਿੱਖ ਵਿੱਚ ਵੀ ਨੌਜਵਾਨਾਂ ਨੂੰ ਡੇਟਾ ਅਤੇ ਸਟੈਟਿਸਟਿਕਸ ਦੇ ਮਹੱਤਵ ਨਾਲ ਜਾਣੂ ਕਰਵਾਉਂਦਾ ਰਹੇਗਾ।

ਮੁਕਾਬਲੇ ਵਿੱਚ ਪਹਿਲਾ ਸਥਾਨ ‘ਤੇ ਐੱਸਡੀ ਕਾਲਜ, ਸੈਕਟਰ 32 ਤੋਂ ਵੰਸ਼ਿਕਾ ਸ਼ਰਮਾ ਅਤੇ ਜਤਿਨ, ਦੂਸਰੇ ਸਥਾਨ ‘ਤੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਸ, ਝੰਜੇਰੀ  ਤੋਂ ਪ੍ਰਿਆ ਮਨਹਾਸ ਅਤੇ ਕਰਮਣਿਆ ਕੌਰ, ਤੀਸਰੇ ਸਥਾਨ ‘ਤੇ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ, ਸੈਕਟਰ 11, ਚੰਡੀਗੜ੍ਹ ਤੋਂ ਭਾਰਤ ਸਵਾਮੀ ਅਤੇ ਓਮ ਸੂਦ ਰਹੇ।

 

Tags: National Statistical Office , NSO , National Sample Survey , NSS , Himmat Singh Raghav , NSO RO Mohali , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD