Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਭਗਵੰਤ ਸਿੰਘ ਮਾਨ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈ

ਕਿਹਾ; ਖ਼ੁਦ ਨੂੰ ਅਜਿੱਤ ਮੰਨਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕਿਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Hardeep Singh Mundian, Malerkotla

Web Admin

Web Admin

5 Dariya News

ਮਾਲੇਰਕੋਟਲਾ , 18 Jul 2025

Last updated on: Jul 19, 2025, 11:43 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਫੈਲਾਉਣ ਵਾਲਿਆਂ ਨਾਲ ਕੋਈ ਰਹਿਮ ਨਹੀਂ ਵਰਤਿਆ ਜਾਵੇਗਾ ਅਤੇ ਖ਼ੁਦ ਨੂੰ ਅਜਿੱਤ ਮੰਨਣ ਵਾਲੇ ਨਸ਼ਾ ਤਸਕਰੀ ਦੇ ‘ਜਰਨੈਲਾਂ` ਨੂੰ ਸਲਾਖਾਂ ਪਿੱਛੇ ਸੁੱਟਿਆ ਗਿਆ ਹੈ। ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ ਨਵੇਂ ਤਹਿਸੀਲ ਕੰਪਲੈਕਸਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਉਨ੍ਹਾਂ ਲੋਕਾਂ ਦੀ ਸਰਪ੍ਰਸਤੀ ਹੇਠ ਵਧਿਆ-ਫੁੱਲਿਆ, ਜਿਨ੍ਹਾਂ ਨੂੰ ਲੋਕਾਂ ਨੇ ਆਪਣੀ ਸੇਵਾ ਲਈ ਚੁਣਿਆ ਸੀ ਪਰ ਬਦਕਿਸਮਤੀ ਨਾਲ ਉਹ ਆਪਣੀਆਂ ਸਰਕਾਰੀ ਕਾਰਾਂ ਵਿੱਚ ਨਸ਼ੇ ਸਪਲਾਈ ਕਰਦੇ ਸਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਆਪਣੇ ਸ਼ਾਸਨ ਦੇ ਦਿਨਾਂ ਦੌਰਾਨ ਸਭ ਤੋਂ ਵੱਧ ਤਾਕਤ ਸੀ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਬਾਵਜੂਦ ਕਿਸੇ ਨੇ ਵੀ ਉਨ੍ਹਾਂ ਨੂੰ ਛੂਹਣ ਦੀ ਹਿੰਮਤ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਜਵਾਨੀ ਦਾ ਘਾਣ ਕੀਤਾ।

ਮੁੱਖ ਮੰਤਰੀ ਨੇ ਪੰਜਾਬ ਦੇ ਇਨ੍ਹਾਂ ਗੱਦਾਰਾਂ ਨੂੰ ਸਬਕ ਸਿਖਾਉਣ ਲਈ ਲੋਕਾਂ ਤੋਂ ਪੂਰਾ ਸਮਰਥਨ ਅਤੇ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ਾਨਦਾਰ ਸਫ਼ਲਤਾ ਇਸ ਗੱਲ ਦਾ ਪ੍ਰਮਾਣ ਹੈ ਕਿ ਸੂਬੇ ਦੇ ਲੋਕ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸੂਬਾ ਸਰਕਾਰ ਦੇ ਨਾਲ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕੀਤਾ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ-ਮਜੀਠੀਆ ਪਰਿਵਾਰ ਵਿੱਚ ਸਭ ਕੁਝ ਠੀਕ ਨਹੀਂ ਹੈ ਕਿਉਂਕਿ ਸੱਤਾ ਦੀ ਲੜਾਈ ਕਾਰਨ ਅੰਦਰੂਨੀ ਝਗੜਾ ਸਿਖ਼ਰ `ਤੇ ਹੈ। 

ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਆਪਸੀ ਫੁੱਟ ਦੇ ਸ਼ਿਕਾਰ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਦੇ ਆਗੂ ਸੱਤਾ ਲਈ ਆਪਸ ਵਿੱਚ ਝਗੜਦੇ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਤਾ ਦੇ ਭੁੱਖੇ ਸਿਆਸਤਦਾਨ ਸੱਤਾ ਤੋਂ ਬਿਨਾਂ ਬੇਚੈਨ ਹੋ ਰਹੇ ਹਨ ਕਿਉਂਕਿ ਲੋਕਾਂ ਨੇ ‘ਆਪ` ਨੂੰ ਚੁਣਨ ਲਈ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਕਈ ਲੋਕ ਪੱਖੀ ਫੈਸਲੇ ਲਵੇਗੀ, ਜਿਸ ਨਾਲ ਸਾਰਿਆਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀਆਂ ਦੀ ਭਾਲ ਕਰਨ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਇਕ ਪ੍ਰਗਤੀਸ਼ੀਲ ਅਤੇ ਖ਼ੁਸ਼ਹਾਲ ਪੰਜਾਬ ਦੀ ਸਿਰਜਣਾ ਸਮੇਂ ਦੀ ਲੋੜ ਹੈ। ਬੇਅਦਬੀ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੋਮਵਾਰ ਨੂੰ ਸਰਕਾਰ ਨੇ ਵਿਧਾਨ ਸਭਾ ਵਿੱਚ ‘ਪੰਜਾਬ ਧਾਰਮਿਕ ਗ੍ਰੰਥਾਂ ਸਬੰਧੀ ਅਪਰਾਧਾਂ ਦੀ ਰੋਕਥਾਮ ਬਿੱਲ 2025’ ਪੇਸ਼ ਕੀਤਾ। 

ਉਨ੍ਹਾਂ ਕਿਹਾ ਕਿ ਇਹ ਸੰਵੇਦਨਸ਼ੀਲ ਅਤੇ ਨਾਜ਼ੁਕ ਮੁੱਦਾ ਸਾਰੇ ਪੰਜਾਬੀਆਂ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਦੋਵਾਂ ਲਈ ਦੂਰਗਾਮੀ ਪ੍ਰਭਾਵ ਪਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਰੋਕਣ ਲਈ ਸਖ਼ਤ ਸਜ਼ਾ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਪਿਆਰ, ਸਦਭਾਵਨਾ ਅਤੇ ਸਹਿਣਸ਼ੀਲਤਾ ਦਾ ਪ੍ਰਚਾਰ ਕੀਤਾ। ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ 2016 ਤੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਏਕਤਾ ਦੇ ਤਾਣੇ-ਬਾਣੇ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। 

ਭਗਵੰਤ ਸਿੰਘ ਮਾਨ ਨੇ ਅਜਿਹੀਆਂ ਕਾਰਵਾਈਆਂ ਵਿੱਚ ਸ਼ਾਮਲ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦਾ ਸੰਕਲਪ ਦੁਹਰਾਇਆ। ਲੋਕਾਂ ਦੀ ਭਲਾਈ ਲਈ ਆਪਣੀ ਸਰਕਾਰ ਦੀਆਂ ਮੁੱਖ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਦੱਸਿਆ ਕਿ ਇਹ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। 

ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ, ਜੋ ਹਰ ਘਰ ਨੂੰ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ਼ ਪ੍ਰਦਾਨ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਮ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰ ਕੇ ਵੱਡੀ ਰਾਹਤ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਿਆਸੀ ਆਗੂਆਂ ਨੇ ਆਪਣੇ ਸ਼ੱਕੀ ਕਿਰਦਾਰ ਕਾਰਨ ਆਪਣੀ ਭਰੋਸੇਯੋਗਤਾ ਗੁਆ ਦਿੱਤੀ ਹੈ, ਜੋ ਲੋਕਾਂ ਸਾਹਮਣੇ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ ਅਤੇ ਅਕਾਲੀ ਆਗੂਆਂ ਨੂੰ ਉਨ੍ਹਾਂ ਦੇ ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਸਟੈਂਡ ਕਾਰਨ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਸੂਬੇ ਦੇ ਲੋਕਾਂ ਨੇ ਸਾਡੀ ਸਰਕਾਰ ਨੂੰ ਭਾਰੀ ਬਹੁਮਤ ਦੇ ਕੇ ਇੰਨਾ ਪਿਆਰ ਅਤੇ ਸਨੇਹ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ 36 ਮਹੀਨਿਆਂ ਤੋਂ ਵੱਧ ਸਮੇਂ ਦੇ ਕਾਰਜਕਾਲ ਵਿੱਚ ਸੂਬੇ ਦੇ 55,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮਾਪਦੰਡ ਸਥਾਪਤ ਕੀਤਾ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇਕ ਪੁਖ਼ਤਾ ਪ੍ਰਕਿਰਿਆ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨੇ ਸੂਬਾ ਸਰਕਾਰ ਲਈ ਕੰਮ ਕਰਨ ਵਾਸਤੇ ਨੌਜਵਾਨਾਂ ਦਾ ਵਿਸ਼ਵਾਸ ਵਧਾਇਆ ਹੈ, ਜਿਸ ਕਾਰਨ ਉਨ੍ਹਾਂ ਨੇ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਇੱਥੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਖ਼ਰਾਬ ਮੌਸਮ ਦੇ ਬਾਵਜੂਦ ਇਸ ਸਮਾਗਮ ਵਿੱਚ ਪੁੱਜਣ ਵਾਲੇ ਲੋਕਾਂ ਦੇ ਉਹ ਕਰਜ਼ਦਾਰ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਵੀ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬੇ ਦਾ ਸ਼ਾਸਨ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਸੂਬੇ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਸੀ। 

ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਜਨਤਕ ਮਹੱਤਵ ਵਾਲੇ ਅਜਿਹੇ ਕੰਮਾਂ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਣਾਈਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਸਾਨ ਰਜਿਸਟਰੀ ਅਤੇ ਆਸਾਨ ਜਮ੍ਹਾਂਬੰਦੀ ਦੇ ਰੂਪ ਵਿੱਚ ਲੀਕ ਤੋਂ ਹਟਵੇਂ ਸੁਧਾਰ ਕੀਤੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਇਹ ਸੇਵਾਵਾਂ ਲੈਣ ਦੀ ਸਹੂਲਤ ਦਿੱਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਿਲੱਖਣ ਪਹਿਲਕਦਮੀਆਂ ਲੋਕਾਂ ਨੂੰ ਅਸੁਵਿਧਾ ਤੋਂ ਬਚਾਉਣ ਅਤੇ ਇਹ ਯਕੀਨੀ ਬਣਾਉਣ ਲਈ ਕੀਤੀਆਂ ਗਈਆਂ ਹਨ ਕਿ ਉਨ੍ਹਾਂ ਨੂੰ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮਿਲਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਰਦਾਸ਼ਤ ਨਹੀਂ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਭ੍ਰਿਸ਼ਟ ਅਧਿਕਾਰੀ ਨੂੰ ਨੱਥ ਪਾਈ ਜਾਵੇਗੀ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਲਈ ਜੋਸ਼ ਨਾਲ ਕੰਮ ਕਰ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Hardeep Singh Mundian , Malerkotla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD