ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਭਦੌੜ ਅਤੇ ਮਹਿਲ ਕਲਾਂ" /> ਭਗਵੰਤ ਸਿੰਘ ਮਾਨ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ
Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਭਗਵੰਤ ਸਿੰਘ ਮਾਨ ਵੱਲੋਂ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ

ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gurmeet Singh Meet Hayer, Meet Hayer, Harinder Singh Dhaliwal, Labh Singh Ugoke, Kulwant Singh Pandori, Barnala, Showkat Ahmad Parray, DC Bathinda, Bathinda, Deputy Commissioner Bathinda

5 Dariya News

5 Dariya News

5 Dariya News

ਸ਼ਹਿਣਾ (ਬਰਨਾਲਾ) , 19 Jul 2025

Last updated on: Jul 19, 2025, 18:35 IST

ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਰਨਾਲਾ ਜ਼ਿਲ੍ਹੇ ਵਿੱਚ 2.80 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਅੱਠ ਜਨਤਕ ਲਾਇਬ੍ਰੇਰੀਆਂ ਸਮਰਪਿਤ ਕੀਤੀਆਂ। ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ ਅੱਜ ਅੱਠ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਹਨ। 

ਉਨ੍ਹਾਂ ਕਿਹਾ ਕਿ ਪਿੰਡ ਸ਼ਹਿਣਾ, ਧੌਲਾ, ਤਲਵੰਡੀ, ਮੱਝੂਕੇ, ਕੁਤਬਾ, ਦੀਵਾਨਾ, ਵਜੀਦਕੇ ਕਲਾਂ ਅਤੇ ਠੁੱਲ੍ਹੀਵਾਲ ਵਿਖੇ ਬਣੀਆਂ ਇਨ੍ਹਾਂ ਅੱਠ ਲਾਇਬ੍ਰੇਰੀਆਂ 'ਤੇ ਕੁੱਲ 2.80 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰੇਕ ਲਾਇਬ੍ਰੇਰੀ 35 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਦੀ ਸਹੂਲਤ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੇ ਵਿਦਿਆਰਥੀਆਂ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਮੀਦ ਜਗਾਈ ਹੈ।

ਉਨ੍ਹਾਂ ਕਿਹਾ ਕਿ ਹੁਣ ਦੂਰ-ਦੁਰਾਡੇ ਦੇ ਪਿੰਡਾਂ ਦੇ ਵਿਦਿਆਰਥੀ ਆਪਣੇ ਪਿੰਡਾਂ ਵਿੱਚ ਰਹਿ ਕੇ ਕਿਤਾਬਾਂ ਰਾਹੀਂ ਦੁਨੀਆ ਭਰ ਦਾ ਗਿਆਨ ਹਾਸਲ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਬੌਧਿਕ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਮਿੱਥੇ ਟੀਚਿਆਂ ਨੂੰ ਹਾਸਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਸਾਰਥਕ ਰੂਪ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਸਮਰੱਥ ਬਣਾਉਣ ਅਤੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਬਹੁਤ ਮਦਦ ਕਰੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਤਕਦੀਰ ਬਦਲਣ ਵਿੱਚ ਮਾਰਗ ਦਰਸ਼ਨ ਕਰਨਗੀਆਂ ਅਤੇ ਸਾਡੇ ਨੌਜਵਾਨ ਅਫਸਰ, ਵਿਗਿਆਨੀ, ਡਾਕਟਰ, ਟੈਕਨੋਕਰੇਟ ਅਤੇ ਹੋਰ ਵੱਕਾਰੀ ਅਹੁਦਿਆਂ ’ਤੇ ਪਹੁੰਚ ਕੇ ਦੇਸ਼ ਦੀ ਸੇਵਾ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਨੂੰ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲੌਗ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਤੇ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ-ਨਾਲ ਵਿਸ਼ਵ ਸਾਹਿਤ ਦੀਆਂ ਕਿਤਾਬਾਂ ਹਨ, ਜੋ ਸਿੱਖਣ ਦਾ ਅਮੀਰ ਅਨੁਭਵ ਪ੍ਰਦਾਨ ਕਰਦੀਆਂ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਸੱਚਾ ਖਜ਼ਾਨਾ ਹਨ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ 'ਤੇ ਬੇਸ਼ਕੀਮਤੀ ਕਿਤਾਬਾਂ ਹਨ ਜਿਸ ਕਰਕੇ ਇਹ ਲਾਇਬ੍ਰੇਰੀਆਂ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਵਿੱਚ ਦੁਰਲੱਭ ਕਿਤਾਬਾਂ ਵੀ ਹਨ ਜੋ ਪੁਸਤਕਾਂ ਪੜ੍ਹਨ ਵਾਲਿਆਂ ਲਈ ਅਨਮੋਲ ਖਜ਼ਾਨਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਯਕੀਨਨ ਤੌਰ ’ਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਨੂੰ ਹਰੇਕ ਖੇਤਰ ਵਿੱਚ ਬੁਲੰਦੀਆਂ ਛੂਹਣ ਦੇ ਕਾਬਲ ਬਣਾਉਣਗੀਆਂ ਤਾਂ ਕਿ ਵੱਖ-ਵੱਖ ਖੇਤਰਾਂ ਵਿੱਚ ਸਿਖਰਲੇ ਸਥਾਨ ਹਾਸਲ ਕਰਨ ਲਈ ਪੰਜਾਬ ਤੋਂ ਹੀਰੇ ਪੈਦਾ ਕੀਤੇ ਜਾਣ।

ਇਸ ਤੋਂ ਪਹਿਲਾਂ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਮੁੱਖ ਮੰਤਰੀ ਪੰਜਾਬ ਨੂੰ ਜੀ ਆਇਆਂ ਕਿਹਾ ਅਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾ ਰਹੀ। ਓਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਲਈ ਮਾਣ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਪੰਜਾਬ ਖੁਦ ਲਾਇਬ੍ਰੇਰੀਆਂ ਦੇ ਉਦਘਾਟਨ ਲਈ ਪੁੱਜੇ ਹਨ। 

ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਨੌਕਰੀਆਂ, ਮੁਫ਼ਤ ਬਿਜਲੀ, ਨਹਿਰੀ ਪਾਣੀ ਸਮੇਤ ਅਨੇਕ ਉਪਰਾਲੇ ਕੀਤੇ ਅਤੇ ਕਰੋੜਾਂ ਦੇ ਪ੍ਰੋਜੈਕਟ ਲਿਆਂਦੇ ਹਨ। ਇਸ ਮਗਰੋਂ ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਜਿੱਥੇ ਵਿੱਦਿਆ ਦਾ ਚਾਨਣ ਹੈ ਓਥੇ ਖੁਸ਼ਹਾਲੀ ਹੋਵੇਗੀ ਹੀ, ਇਸ ਸਬੂਤ ਇਹ ਲਾਇਬ੍ਰੇਰੀਆਂ ਹਨ ਜਿਨ੍ਹਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ। 

ਓਨ੍ਹਾਂ ਕਿਹਾ ਕਿ ਨਹਿਰੀ ਪਾਣੀ ਅਤੇ ਮੁਫ਼ਤ ਬਿਜਲੀ ਨਾਲ ਸੂਬੇ ਦੇ ਕਿਸਾਨ ਭਰਾਵਾਂ ਨੂੰ ਕਰੋੜਾਂ ਦਾ ਫਾਇਦਾ ਹੋਇਆ ਹੈ। ਇਸ ਮਗਰੋਂ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਅਤੇ ਖੇਡਾਂ ਦੇ ਖੇਤਰ ਵਿਚ ਵੱਡੇ ਉਪਰਾਲੇ ਕੀਤੇ ਹਨ ਅਤੇ ਕਰੋੜਾਂ ਦੇ ਫੰਡ ਦਿੱਤੇ ਹਨ।

ਓਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਜਿੰਨੀਆਂ ਲਾਇਬ੍ਰੇਰੀਆਂ ਬਣਾਈਆਂ ਹਨ, ਏਨੀ ਗਿਣਤੀ ਵਿਚ ਕਿਸੇ ਸਰਕਾਰ ਵਿੱਚ ਨਹੀਂ ਬਣੀਆਂ। ਓਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਮੈਰਿਟ ਦੇ ਆਧਾਰ 'ਤੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਰਮਪਤਨੀ ਗੁਰਪ੍ਰੀਤ ਕੌਰ ਮਾਨ ਵੀ ਵਿਸ਼ੇਸ਼ ਤੌਰ 'ਤੇ ਪੁੱਜੇ।

ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ,  ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਮਾਰਕੀਟ ਕਮੇਟੀ ਤਪਾ ਗੁਰਪ੍ਰੀਤ ਸਿੰਘ ਕਾਹਨੇਕੇ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਤਵੰਤ ਸਿੰਘ, ਐੱਸ ਡੀ ਐਮ ਤਪਾ ਸਿਮਰਪ੍ਰੀਤ ਕੌਰ ਅਤੇ ਵੱਖ ਵੱਖ ਅਧਿਕਾਰੀ ਅਤੇ ਪਤਵੰਤ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gurmeet Singh Meet Hayer , Meet Hayer , Harinder Singh Dhaliwal , Labh Singh Ugoke , Kulwant Singh Pandori , Barnala , Showkat Ahmad Parray , DC Bathinda , Bathinda , Deputy Commissioner Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD