Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰ ਤੁਹਾਡੇ ਦੁਆਰ - ਭਾਮੀਆਂ ਖੁਰਦ 'ਚ ਸੁਵਿਧਾ ਕੈਂਪ ਆਯੋਜਿਤ

ਕੈਬਨਿਟ ਮੰਤਰੀ ਮੁੰਡੀਆਂ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਮੌਕੇ 'ਤੇ ਹੱਲ ਵੀ ਕਰਵਾਇਆ

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਸਾਹਨੇਵਾਲ , 19 Jul 2025

Last updated on: Jul 21, 2025, 11:08 IST

'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਗੋਬਿੰਦ ਨਗਰ, ਭਾਮੀਆਂ ਖੁਰਦ ਵਿਖੇ ਆਯੋਜਿਤ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਨਿਪਟਾਰਾ ਵੀ ਕਰਵਾਇਆ ਗਿਆ। ਇਸ ਕੈਂਪ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਵੀ ਵੱਧ ਚੜ੍ਹਕੇ ਸ਼ਮੂਲੀਅਤ ਕੀਤੀ।

ਕੈਬਨਿਟ ਮੰਤਰੀ ਮੁੰਡੀਆਂ ਨੇ ਲੋਕਾਂ ਨੂੰ ਜਿੱਥੇ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਲੋਕਾਂ ਨੂੰ ਆਪਣੇ ਰੁਕੇ ਹੋਏ ਕੰਮ ਕਰਵਾਉਣ ਲਈ ਪ੍ਰੇਰਤ ਕੀਤਾ ਉੱਥੇ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਹੋਰ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ। 

ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਵੀ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਕੈਂਪ ਵਿੱਚ ਹੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਨੂੰ ਦਿੱਤਾ ਜਾਵੇਗਾ ਤਾਂ ਜੋ ਕੋਈ ਵੀ ਲਾਭਪਾਤਰੀ ਇਸ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।ਉਨ੍ਹਾਂ ਕਿਹਾ ਕਿ ਇਸ ਕੈਪ ਰਾਹੀਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। 

ਉਹਨਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀਆਂ ਸ਼ਿਕਾਇਤਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੌਕਾਂ ਨੂੰ ਪ੍ਰਸ਼ਾਸ਼ਕੀ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ 'ਤੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD