Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਲਵਿੰਦਰ ਕੰਗ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ

ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜੀਊਣ ਲਈ ਮਿਲੇਗਾ ਨਵਾਂ ਮੰਚ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Dr Charanjit Singh, Chamkaur Sahib

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 19 Jul 2025

Last updated on: Jul 21, 2025, 12:00 IST

ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ ਵੱਲੋਂ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਮਕੜੋਂਨਾ ਖੁਰਦ, ਭੂਰੜੇ, ਚੱਕਲਾਂ, ਅਤੇ ਪਿੱਪਲ ਮਾਜਰਾ ਵਿਖੇ ਨਵੇਂ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ ਗਿਆ। ਉਦਘਾਟਨ ਸਮੇਂ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨੌਜ਼ਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਇਹ ਓਪਨ ਜ਼ਿੰਮ ਸਥਾਪਤ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਓਪਨ ਜ਼ਿੰਮ ਨੌਜਵਾਨਾਂ ਤੋਂ ਇਲਾਵਾ ਬਜ਼ੁਰਗਾਂ, ਔਰਤਾਂ ਤੇ ਆਮ ਲੋਕਾਂ ਲਈ ਵੀ ਸਹਾਈ ਸਿੱਧ ਹੋਣਗੇ, ਜਿਸ ਨਾਲ ਲੋਕ ਸਿਹਤਮੰਦ ਅਤੇ ਸਰਗਰਮ ਜੀਵਨ ਵੱਲ ਮੋੜ ਲੈ ਸਕਣਗੇ। ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਤੰਦਰੁਸਤੀ ਹੀ ਸਭ ਤੋਂ ਵੱਡਾ ਧਨ ਹੈ ਅਤੇ ਸਰਕਾਰ ਇਸ ਧਨ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਓਪਨ ਜ਼ਿੰਮਾ ਰਾਹੀਂ ਨੌਜਵਾਨਾਂ ਨੂੰ ਰੋਜ਼ਾਨਾ ਵਰਜ਼ਿਸ਼ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ, ਜਿਸ ਨਾਲ ਨਾ ਕੇਵਲ ਸਰੀਰਕ ਤੰਦਰੁਸਤੀ, ਸਗੋਂ ਮਾਨਸਿਕ ਤੰਦਰੁਸਤੀ ਵੀ ਸੁਧਰੇਗੀ। ਇਸ ਮੌਕੇ ਹਲਕੇ ਦੇ ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਨੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਮਲਵਿੰਦਰ ਸਿੰਘ ਕੰਗ ਜੋ ਵਾਅਦਾ ਕਰਦੇ ਹਨ, ਉਸ ਨੂੰ ਨਿਭਾਉਂਦੇ ਵੀ ਹਨ। 

ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹਲਕੇ ਦੇ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਕਰਵਾਏ ਜਾਣਗੇ। ਇਸ ਮੌਕੇ ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਐਨਪੀ ਰਾਣਾ, ਬੀਰਦਵਿੰਦਰ ਸਿੰਘ, ਜਗਤਾਰ ਸਿੰਘ ਘੜੂੰਆਂ, ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ, ਸਥਾਨਕ ਨੌਜਵਾਨਾ ਅਤੇ ਹੋਰ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Dr Charanjit Singh , Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD