Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਤੱਕ ਪੁਹੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਵਿਰੁੱਧ ਕੀਤਾ ਜਾ ਰਿਹਾ ਲਾਮਬੰਦ - ਲਾਲਜੀਤ ਸਿੰਘ ਭੁੱਲਰ

ਨਸ਼ਾ ਤਸਕਰਾਂ ਦੀ ਵਟਸਐਪ ਨੰਬਰ 9779100200 ‘ਤੇ ਸਾਂਝੀ ਕੀਤੀ ਜਾ ਸਕਦੀ ਹੈ ਜਾਣਕਾਰੀ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਤਰਨ ਤਾਰਨ , 19 Jul 2025

Last updated on: Jul 21, 2025, 12:02 IST

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਢੋਟੀਆਂ, ਡੁੱਗਰੀ, ਉਸਮਾਂ,ਰੂੜ੍ਹੀਵਾਲਾ, ਸੁਹਾਵਾ ਅਤੇ ਠੱਠੀਆਂ ਮਹੰਤਾਂ   ਵਿਖੇ ਲੋਕਾਂ ਨੂੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿਆਪਕ ਤੌਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।

ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਜੜੋਂ ਖਤਮ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ, ਕਸਬਿਆਂ ਦੇ ਸ਼ਹਿਰਾਂ ਤੱਕ ਪੁਹੰਚ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਵਿਰੁੱਧ ਲਾਮਬੰਦ ਕਰਨ ਦੇ ਨਾਲ-ਨਾਲ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿੱਚ ਫਸ ਗਏ ਹਨ, ਉਨਾਂ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ੇ ਦੀ ਬਿਮਾਰੀ ਤੋਂ ਪੀੜ੍ਹਤ ਵਿਅਕਤੀਆਂ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦਾ ਜ਼ਹਿਰ ਸਖ਼ਤੀ ਨਾਲ ਤੇ ਲੋਕਾਂ ਦੇ ਸਹਿਯੋਗ ਨਾਲ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਚੇਨ ਤੋੜਨ ਲਈ ਹਰ ਇਕ ਨਾਗਰਿਕ ਨੂੰ ਆਪਣੀ ਜਿੰਮੇਵਾਰੀ ਸਮਝਣੀ ਪਵੇਗੀ। 

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਵਟਸਐਪ ਨੰਬਰ 9779100200 ‘ਤੇ ਸਾਂਝੀ ਕੀਤੀ ਜਾ ਸਕਦੀ ਹੈ ਤੇ ਜਾਣਕਾਰੀ ਦੇਣ ਵਾਲੇ ਦੀ ਪਛਾਣ ਵੀ ਗੁਪਤ ਰੱਖੀ ਜਾਵੇਗੀ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਪੰਜਾਬ ਸਰਕਾਰ ਲਗਾਤਾਰ ਕਾਰਵਾਈਆਂ ਅਮਲ ਵਿਚ ਲਿਆ ਰਹੀ ਹੈ। 

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ‘ਤੇ ਕਾਰਵਾਈ ਕਰਨ ਦੇ ਨਾਲ-ਨਾਲ ਜੋ ਵੀ ਨਸ਼ਾ ਤਸਕਰਾਂ ਦੀ ਹਮਾਇਤ ਕਰਦਾ ਹੈ, ਉਨ੍ਹਾਂ ਖਿਲਾਫ ਵੀ ਸਖਤ ਐਕਸ਼ਨ ਲਏ ਜਾ ਰਹੇ ਹਨ। ਉਨ੍ਹਾਂ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਇਨ੍ਹਾਂ ਦੀਆਂ ਜ਼ਮਾਨਤਾਂ ਨਾ ਕਰਵਾਈਆਂ ਜਾਣ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਵਿੱਦਿਅਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।

ਉਨ੍ਹਾਂ ਕਿਹਾ ਕਿ ਜੋ ਵੀ ਸਾਡਾ ਨੋਜਵਾਨ ਭਰਾ ਨਸ਼ੇ ਦੀ ਬਿਮਾਰੀ ਦੀ ਲਪੇਟ ਵਿੱਚ ਆ ਚੁੱਕਾ ਹੈ ਉਸ ਨੂੰ ਵੀ ਘਬਰਾਉਣ ਦੀ ਲੋੜ ਨਹੀਂ, ਬਲਕਿ ਪੰਜਾਬ ਸਰਕਾਰ ਉਸਦਾ ਮੁਫਤ ਇਲਾਜ ਕਰਵਾ ਰਹੀ ਹੈ ਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਰਹੀ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਸਬੰਧੀ ਸਾਥ ਦੇਣ ਦੀ ਸਹੁੰ ਵੀ ਚੁਕਾਈ।

ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਪਿੰਡਾਂ ਦੇ ਪੰਚ-ਸਰਪੰਚ, ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਸਿਹਤ ਵਿਭਾਗ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।      

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD