Wednesday, 22 July 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ

 

ਯੁੱਧ ਨਸ਼ਿਆਂ ਵਿਰੁੱਧ : ਜੀਵਨ ਸਿੰਘ ਸੰਗੋਵਾਲ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲੋਕ ਮਿਲਣੀਆਂ ਜਾਰੀ

ਪਿੰਡ ਜਸਪਾਲ ਬਾਂਗਰ, ਬ੍ਰਾਹਮਣ ਮਾਜਰਾ, ਉਮੈਦਪੁਰ, ਟਿੱਬਾ ਤੇ ਧਰੌੜ 'ਚ ਲੋਕਾਂ ਨੂੰ ਕੀਤਾ ਜਾਗਰੂਕ

Jivan Singh Sangowal, Gill, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਲੁਧਿਆਣਾ , 17 Jul 2025

Last updated on: Jul 21, 2025, 12:23 IST

ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪੰਜਾਬ ਸਰਕਾਰ ਵੱਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਇਕਜੁੱਟ ਹੋ ਕੇ ਨਸ਼ਿਆਂ ਦਾ ਖਾਤਮਾ ਕਰਨ ਲਈ ਲਗਾਤਾਰ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਸੰਗੋਵਾਲ ਵੱਲੋਂ ਅੱਜ ਪਿੰਡ ਜਸਪਾਲ ਬਾਂਗਰ, ਬ੍ਰਾਹਮਣ ਮਾਜਰਾ, ਉਮੈਦਪੁਰ, ਟਿੱਬਾ ਅਤੇ ਧਰੌੜ ਵਿਖੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕੋਹੜ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਸਾਂਝੇ ਤੌਰ 'ਤੇ ਹੰਭਲਾ ਮਾਰਨ ਦੀ ਲੋੜ ਹੈ। 

ਜ਼ਿਕਰਯੋਗ ਹੈ ਕਿ ਜਾਗਰੂਕਤਾ ਮੁਹਿੰਮ ਨੂੰ ਅੱਗੇ ਤੋਰਦਿਆਂ ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਅਤੇ ਨਸ਼ਾ ਤਸਕਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜਾ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। 

ਉਨ੍ਹਾਂ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਇਕੱਠੀਆਂ ਕੀਤੀਆਂ ਜਾਇਦਾਦਾਂ ਨੂੰ ਬੁਲਡੋਜ਼ਰ ਨਾਲ ਢਹਿ ਢੇਰੀ ਕਰਨ ਲਈ ਸਰਕਾਰ ਦੀ ਹਮਲਾਵਰ ਮੁਹਿੰਮ 'ਤੇ ਵੀ ਚਾਨਣਾ ਪਾਇਆ ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਨਸ਼ਾ ਮੁਕਤੀ ਯਾਤਰਾ ਨੂੰ ਸਥਾਨਕ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਨਸ਼ੇ ਦੇ ਸੰਕਟ ਨਾਲ ਨਜਿੱਠਣ ਲਈ ਸਸ਼ਕਤ ਬਣਾਉਣ ਲਈ ਇੱਕ ਦੂਰਦਰਸ਼ੀ ਪਹਿਲਕਦਮੀ ਦੱਸਿਆ।

 

Tags: Jivan Singh Sangowal , Gill , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD