Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ 51.78 ਲੱਖ ਦੀ ਲਾਗਤ ਨਾਲ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੇ ਪ੍ਰੋਜੈਕਟ ਦਾ ਆਗਾਜ਼

ਪਹਿਲੇ ਪੜਾਅ ਤਹਿਤ ਮੰਡੀ ਗੋਬਿੰਦਗੜ੍ਹ ਵਿਖੇ 50 ਕੈਮਰੇ ਲਗਾਉਣ ਦੀ ਪ੍ਰਕਿਰਿਆ ਸ਼ੁਰੂ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ , 17 Jul 2025

Last updated on: Jul 21, 2025, 12:30 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਅਹਿਮ ਉਪਰਾਲੇ ਕਰ ਰਹੀ ਹੈ। ਇਸ ਲੜੀ ਤਹਿਤ ਅੱਜ ਅਮਲੋਹ ਤੋਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਨਗਰ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਦੀ ਮੌਜੂਦਗੀ ਵਿੱਚ ਮੰਡੀ ਗੋਬਿੰਦਗੜ੍ਹ ਦੇ ਸ਼ਹਿਰੀ ਹਿੱਸੇ ਵਿੱਚ 51.78 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸੀ.ਸੀ.ਟੀ.ਵੀ ਕੈਮਰਿਆਂ ਦੇ ਪ੍ਰੋਜੈਕਟ ਦਾ ਰਸਮੀ ਆਗਾਜ਼ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਚਿਰਾਂ ਤੋਂ ਚੱਲੀ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇਹ ਇੱਕ ਅਹਿਮ ਉਪਰਾਲਾ ਹੈ ਜਿਸ ਤਹਿਤ ਹੁਣ ਪੜਾਅਵਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਸ਼ਹਿਰ ਵਿੱਚ 50 ਅਤਿ ਆਧੁਨਿਕ ਤਕਨਾਲੋਜੀ ਵਾਲੇ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ ਜਿਨ੍ਹਾਂ ਵਿੱਚੋਂ 5 ਕੈਮਰੇ ਅਜਿਹੇ ਹਨ ਜਿਨ੍ਹਾਂ ਰਾਹੀਂ ਵਾਹਨਾਂ ਦੀ ਨੰਬਰ ਪਲੇਟ ਦੀ ਕਾਫ਼ੀ ਦੂਰੋਂ ਵੀ ਟਰੇਸਿੰਗ ਸੰਭਵ ਹੋ ਸਕੇਗੀ।

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਜੁਰਮ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਿੱਚ ਇਹ ਕੈਮਰੇ ਮਦਦਗਾਰ ਸਾਬਤ ਹੋਣਗੇ ਅਤੇ ਲੋਕਾਂ ਨੂੰ ਅਣਸੁਖਾਵੀਆਂ ਘਟਨਾਵਾਂ ਤੋਂ ਰਾਹਤ ਮਹਿਸੂਸ ਹੋਵੇਗੀ। ਉਨ੍ਹਾਂ ਕਿਹਾ ਕਿ ਆਵਾਜਾਈ ਮੈਨੇਜਮੈਂਟ ਵਿੱਚ ਵੀ ਕੈਮਰਿਆਂ ਦਾ ਰੋਲ ਵਧੀਆ ਸਾਬਤ ਹੋਵੇਗਾ ਅਤੇ ਆਉਣ ਵਾਲੇ ਸਮੇਂ ਅੰਦਰ ਲੋਕਾਂ ਦੀ ਜ਼ਰੂਰਤ ਮੁਤਾਬਕ ਹੋਰ ਕੈਮਰੇ ਲਗਾਉਣ ਲਈ ਵੀ ਵਚਨਬੱਧ ਹਾਂ। 

ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਐਸ.ਐਸ.ਪੀ ਸ਼ੁਭਮ ਅਗਰਵਾਲ ਹੇਠ ਪੁਲਿਸ ਵੱਲੋਂ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਨਸ਼ਾਖੋਰੀ ਤੇ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਮੇਂ ਸਮੇਂ *ਤੇ ਦੁਕਾਨਦਾਰਾਂ, ਬੈਂਕਾਂ ਨੂੰ ਅਜਿਹੇ ਕੈਮਰੇ ਲਗਵਾਏ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਹੁਣ ਇਨ੍ਹਾਂ ਉਚ ਕੁਆਲਟੀ ਦੇ ਕੈਮਰਿਆਂ ਦੇ ਇੰਸਟਾਲ ਹੋਣ ਨਾਲ ਪੁਲਿਸ ਨੂੰ ਵੀ ਮਦਦ ਮਿਲੇਗੀ।

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਇਹ ਅਹਿਮ ਉਪਰਾਲਾ ਕੀਤਾ ਗਿਆ ਹੈ ਜਿਸ ਨਾਲ ਕ੍ਰਾਈਮ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਸ਼ਹਿਰ ਵਾਸੀ ਵੱਡੀ ਰਾਹਤ ਮਹਿਸੂਸ ਕਰਨਗੇ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਸ਼ਹਿਰ ਦੇ ਬਾਹਰੀ ਹਿੱਸਿਆਂ ਵਿੱਚ ਵੀ ਅਜਿਹੇ ਕੈਮਰੇ ਲਗਵਾਏ ਜਾਣ ਲਈ ਲੋੜੀਂਦੇ ਕਦਮ ਪੁੱਟੇ ਜਾ ਰਹੇ ਹਨ। 

ਇਸ ਮੌਕੇ ਨਗਰ ਕੌਂਸਲ ਦੇ ਈਓ ਚੇਤਨ ਸ਼ਰਮਾ ਤੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰ ਵੀ ਮੌਜੂਦ ਸਨ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD