Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਨਸ਼ਾ ਮੁਕਤੀ ਯਾਤਰਾ ਦੇ ਦੂਜੇ ਪੜਾਅ ਤਹਿਤ ਲਖਬੀਰ ਸਿੰਘ ਰਾਏ ਨੇ ਕਈ ਪਿੰਡਾਂ ਵਿੱਚ ਲੋਕਾਂ ਨੂੰ ਕੀਤਾ ਨਸ਼ਿਆਂ ਵਿਰੁੱਧ ਲਾਮਬੰਦ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 17 Jul 2025

Last updated on: Jul 21, 2025, 13:14 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਵਿੱਚ ਚੱਲ ਰਹੀ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੇ ਅਹਿਮ ਹਿੱਸੇ ਵਜੋਂ ਨਸ਼ਾ ਮੁਕਤੀ ਯਾਤਰਾ ਦੂਜੇ ਪੜਾਅ ਵਿੱਚ ਪੁੱਜ ਗਈ ਹੈ ਅਤੇ ਇਸੇ ਕੜੀ ਤਹਿਤ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਕਈ ਪਿੰਡਾਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ। ਵਿਧਾਇਕ ਐਡਵੋਕੇਟ ਰਾਏ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਸ਼ਮੂਲੀਅਤ ਨੇ ਇਹ ਸਾਬਤ ਕੀਤਾ ਹੈ ਕਿ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਲਾਗੂ ਕੀਤੀ ਜਾ ਰਹੀ ਹੈ ਅਤੇ ਜਨ ਸਮੂਹ, ਨਸ਼ਾ ਤਸਕਰਾਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਦਾ ਸਹਿਯੋਗ ਦੇ ਰਿਹਾ ਹੈ। 

ਉਨ੍ਹਾਂ ਨੇ ਅੱਜ ਪਿੰਡ ਪੰਜੋਲਾ, ਬਹਿਲੋਲਪੁਰ, ਪੋਲਾ ਤੇ ਮੀਆਂਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਪ੍ਰੋਗਰਾਮਾਂ ਨੂੰ ਸੰਬੋਧਨ ਕੀਤਾ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਰੋਜ਼ਾਨਾ ਦੇ ਆਧਾਰ ਤੇ ਪਿੰਡਾਂ ਵਿੱਚ ਅਜਿਹੇ ਪ੍ਰੋਗਰਾਮ ਜਾਰੀ ਰੱਖੇ ਜਾਣਗੇ ਅਤੇ ਲੋਕਾਂ ਤੋਂ ਮਿਲੀ ਫੀਡਬੈਕ ਦੇ ਆਧਾਰ ਤੇ ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਸੌ ਫੀਸਦੀ ਨਸ਼ਾ ਮੁਕਤ ਕੀਤਾ ਜਾ ਰਿਹਾ ਹੈ। 

ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸਿਹਤ ਵਿਭਾਗ, ਪੁਲਿਸ ਵਿਭਾਗ, ਪੰਚਾਇਤੀ ਵਿਭਾਗ ਤੋਂ ਵੀ ਬੁਲਾਰੇ ਸੰਬੋਧਨ ਕਰ ਰਹੇ ਹਨ ਅਤੇ ਲੋਕਾਂ ਨੂੰ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਨਸਿ਼ਆਂ ਦੀ ਦਲਦਲ ਵਿੱਚ ਫਸੇ ਪੀੜਤਾਂ ਨੂੰ ਵੀ ਮਿਆਰੀ ਇਲਾਜ ਮੁਹੱਈਆ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਵਾਇਆ ਜਾ ਰਿਹਾ ਹੈ। ਐਡਵੋਕੇਟ ਰਾਏ ਨੇ ਕਿਹਾ ਕਿ ਹਰ ਪਿੰਡ ਨੂੰ ਨਸਿ਼ਆਂ ਦੀ ਮਾਰੂ ਸਮਾਜਿਕ ਬੁਰਾਈ ਤੋਂ ਬਚਾਉਣਾ ਹੈ ਅਤੇ ਇਹ ਮੁਹਿੰਮ ਤੇਜ਼ੀ ਨਾਲ ਸਫ਼ਲਤਾ ਵੱਲ ਵਧ ਰਹੀ ਹੈ। 

ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਵਿੱਚ ਪੰਜਾਬ ਪੁਲਿਸ ਨਿਰੰਤਰ ਜੁਟੀ ਹੋਈ ਹੈ ਅਤੇ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਇਸ ਦੌਰਾਨ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸਾਰਿਆਂ ਨੂੰ ਨਸ਼ੇ ਨਾ ਕਰਨ ਦੀ ਸੋਹ ਵੀ ਚੁਕਾਈ ਗਈ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀਪਸਿ਼ਖਾ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD