Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ - ਡਾ. ਚਰਨਜੀਤ ਸਿੰਘ

ਗੜ੍ਹੀ, ਬਾਮਾ ਕੁਲੀਆ, ਭਲਿਆਣ, ਸੀਲੋਮਾਸਕੋ, ਟੱਪਰੀਆਂ ਘੜੀਸਪੁਰ ਅਤੇ ਖੇੜੀ ਸਲਾਬਤਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੀਤੀਆਂ ਮੀਟਿੰਗਾਂ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 17 Jul 2025

Last updated on: Jul 21, 2025, 13:23 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਹਲਕੇ ਦੇ ਪਿੰਡ ਗੜ੍ਹੀ (ਸ਼ੇਖੂਪੁਰ), ਬਾਮਾ ਕੁਲੀਆ (ਅਸਰਪੁਰ), ਭਲਿਆਣ (ਭੈਰੋਮਾਜਰਾ), ਸੀਲੋਮਾਸਕੋ (ਮੌਜਦੀਨਪੁਰ), ਟੱਪਰੀਆਂ ਘੜੀਸਪੁਰ (ਸੁਰਤਾਪੁਰ ਕਲਾਂ) ਅਤੇ ਖੇੜੀ ਸਲਾਬਤਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਮੀਟਿੰਗਾਂ ਕੀਤੀਆਂ ਗਈਆਂ ਅਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਤੇ ਇਸ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਤਹਿਤ ਰੋਜ਼ਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੋਕ ਨਸ਼ਾ ਛੱਡਣ ਲਈ ਅੱਗੇ ਵੀ ਆ ਰਹੇ ਹਨ ਅਤੇ ਨਸ਼ਾ ਤਸਕਰਾਂ ਦੀ ਸੂਚਨਾ ਵੀ ਦੇ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਨਾ ਕੇਵਲ ਨਸ਼ਾ ਤਸਕਰਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਸਗੋਂ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਲੋੜੀਂਦੀਆਂ ਸਹੂਲਤਾਂ ਦਾ ਵੀ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਆਦਤ ਤੋਂ ਪੀੜਤ ਨੌਜਵਾਨਾਂ ਦੇ ਸਹੀ ਇਲਾਜ ਲਈ ਸਿਹਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਕੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਦਾ ਮੁਫ਼ਤ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਬੀਡੀਪੀਓ ਅਜੈਬ ਸਿੰਘ, ਡੀਐਸਪੀ ਮਨਜੀਤ ਸਿੰਘ ਔਲਖ, ਐਸਐਮਓ ਡਾ. ਗੋਬਿੰਦ ਟੰਡਨ, ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਬੀਰਦਵਿੰਦਰ ਸਿੰਘ, ਜਗਤਾਰ ਸਿੰਘ ਘੜੂੰਆਂ, ਰਾਜਿੰਦਰ ਸਿੰਘ ਰਾਜਾ, ਪੀਏ ਸ਼੍ਰੀ ਚੰਦ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD