Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੁੱਧ ਨਸ਼ਿਆਂ ਵਿਰੁੱਧ: ਬਰਨਾਲਾ ਸ਼ਹਿਰ ਵਿਚ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਤੇ ਹਰ ਵਿਅਕਤੀ ਨੂੰ ਮੁਹਿੰਮ ਵਿੱਚ ਸਹਿਯੋਗ ਦੇਣ ਦਾ ਸੱਦਾ

Harinder Singh Dhaliwal, Barnala, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਰਨਾਲਾ , 17 Jul 2025

Last updated on: Jul 21, 2025, 13:34 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਨਸ਼ਾ ਮੁਕਤੀ ਪ੍ਰੋਗਰਾਮ ਅਧੀਨ ਬਰਨਾਲਾ ਸ਼ਹਿਰ ਦੇ ਵੱਖ ਵਾਰਡਾਂ ਵਿਚ ਜਾਗਰੂਕਤਾ ਸਮਾਗਮ ਕਰਾਏ ਗਏ। ਇੱਥੇ ਵਾਰਡ ਨੰਬਰ 14, 15, 16, 17 ਅਤੇ ਸੁਰਜੀਤਪੁਰਾ ਕੋਠੇ ਵਾਰਡ ਨੰਬਰ 18 ਵਿੱਚ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪਿੰਡ ਪਿੰਡ ਖੇਡ ਮੈਦਾਨ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। 

ਓਨ੍ਹਾਂ ਕਿਹਾ ਕਿ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਵੀ ਬਰਨਾਲਾ ਵਿੱਚ ਖੇਡ ਮੈਦਾਨਾਂ ਅਤੇ ਖੇਡ ਢਾਂਚੇ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ ਅਤੇ ਨਵੇਂ ਕੋਚਾਂ ਦੀ ਭਰਤੀ ਕੀਤੀ ਗਈ ਹੈ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ ਅਤੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਇਸ ਮਗਰੋਂ ਸੰਬੋਧਨ ਕਰਦੇ ਹੋਏ ਐੱਸ ਡੀ ਐਮ ਬਰਨਾਲਾ ਸ. ਹਰਪ੍ਰੀਤ ਸਿੰਘ ਅਟਵਾਲ ਨੇ ਕਿਹਾ ਕਿ ਰਾਜ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ ਕੀਤਾ ਹੈ ਜਿਸ ਵਿੱਚ ਸਿਰਫ਼ ਸਰਕਾਰੀ ਅਧਿਕਾਰੀਆਂ ਜਾਂ ਵਿਭਾਗਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਭੂਮਿਕਾ ਅਹਿਮ ਹੈ। 

ਇਸ ਮੌਕੇ ਮਨੋਰੋਗ ਮਾਹਿਰ ਡਾਕਟਰ ਗਗਨਦੀਪ ਸੇਖੋਂ ਨੇ ਵੱਖ ਵੱਖ ਤਰ੍ਹਾਂ ਦੇ ਨਸ਼ਿਆਂ ਦੇ ਦੁਰ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ ਨੇ ਕਿਹਾ ਕਿ ਜੇਕਰ ਅਸੀਂ ਸਾਰੇ ਇੱਕਜੁਟ ਹੋ ਕੇ ਕੰਮ ਕਰੀਏ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸੰਭਵ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਇਸ ਨੇਕ ਕਾਰਜ ਨਾਲ ਜੋੜਣ ਲਈ ਪਿੰਡ ਪੱਧਰ 'ਤੇ ਅਜਿਹੇ ਸਮਾਗਮ ਕਰ ਰਹੀ ਹੈ। ਇਸ ਮੌਕੇ ਪੁਲਿਸ- ਪ੍ਰਸ਼ਾਸਨ, ਸਿਹਤ ਵਿਭਾਗ, ਨਗਰ ਕੌਂਸਲ ਵੱਲੋਂ ਹਾਜ਼ਰ ਬੁਲਾਰਿਆਂ ਨੇ ਪਿੰਡ ਦੇ ਨੌਜਵਾਨਾਂ, ਬਜ਼ੁਰਗਾਂ, ਪੰਚਾਇਤੀ ਮੈਂਬਰਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਹਿੰਮ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ।

ਇਸ ਮੌਕੇ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ, ਨਗਰ ਕੌਂਸਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਜੋਂਟੀ ਮਾਨ, ਐੱਸ ਐਚ ਓ ਲਖਵਿੰਦਰ ਸਿੰਘ ਅਤੇ ਚਰਨਜੀਤ ਸਿੰਘ, ਸਿਹਤ ਵਿਭਾਗ ਤੋਂ ਕੁਲਦੀਪ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Harinder Singh Dhaliwal , Barnala , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD