Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਕੌਸ਼ਿਸ਼ਾਂ ਸਦਕਾ ਫ਼ਿਰੋਜ਼ਪੁਰ ਵਿੱਚ ਘੱਟ ਹੋਇਆ ਗਰਭਵਤੀ ਔਰਤਾਂ ਦੀ ਜਣੇਪੇ ਦੌਰਾਨ ਮੌਤ ਦਰ ਦਾ ਅੰਕੜਾ

ਘਰੇਲੂ ਜਣੇਪਿਆਂ ਵਿੱਚ ਵੀ ਆਈ ਵੱਡੀ ਕਮੀ - ਡਿਪਟੀ ਕਮਿਸ਼ਨਰ

Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 17 Jul 2025

Last updated on: Jul 21, 2025, 13:35 IST

ਜ਼ਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਸਦਕਾ ਫ਼ਿਰੋਜ਼ਪੁਰ ਵਿੱਚ ਜਣੇਪੇ ਦੌਰਾਨ ਗਰਭਵਤੀ ਔਰਤਾਂ ਦੀ ਮੌਤ ਦਰ ਅਤੇ ਘਰੇਲੂ ਜਣੇਪਿਆਂ ਦੇ ਅੰਕੜਿਆ ਵਿੱਚ ਭਾਰੀ ਕਮੀ ਦਰਜ਼ ਕੀਤੀ ਗਈ ਹੈ। ਇਹ ਜਾਣਕਾਰੀ ਦੀਪਸ਼ਿਖਾ ਸ਼ਰਮਾ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ, ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸਮੂਹ ਐਸ.ਐਮ.ਓਜ਼. ਨਾਲ ਮੀਟਿੰਗ ਕਰਨ ਉਪਰੰਤ ਸਾਂਝੀ ਕੀਤੀ ਗਈ। 

ਇਸ ਮੌਕੇ ਸਿਹਤ ਵਿਭਾਗ ਵੱਲੋਂ ਜੱਚਾ- ਬੱਚਾ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਡਿਪਟੀ ਕਮਿਸ਼ਨਰ ਵੱਲੋਂ ਜਿੱਥੇ ਸ਼ਲਾਘਾ ਕੀਤੀ ਉੱਥੇ ਹੀ ਭਵਿੱਖ ਵਿੱਚ ਇਹਨਾਂ ਸੇਵਾਵਾਂ ਨੂੰ ਹੋਰ ਮਜ਼ਬੂਤ ਢੰਗ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕੇ ਜ਼ਿਲਾ ਫ਼ਿਰੋਜ਼ਪੁਰ ਵਿੱਚ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਅਤੇ ਗਰਭਵਤੀ ਔਰਤਾਂ ਨੂੰ ਜਣੇਪੇ ਦੌਰਾਨ ਸਹੂਲਤਾ ਪ੍ਰਦਾਨ ਕਰਨ ਲਈ ਕੀਤੇ ਗਏ ਉਪਰਾਲੇ ਪੂਰੀ ਤਰ੍ਹਾਂ ਨਾਲ ਸਫਲ ਸਾਬਿਤ ਹੋਏ ਹਨ।                             

 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਗੰਭੀਰ ਚਿੰਤਾ ਦਾ ਵਿਸ਼ਾ ਸੀ ਜਦੋਂ ਉਨ੍ਹਾਂ ਨੇ ਸਤੰਬਰ 2024 ਵਿੱਚ ਅਹੁਦਾ ਸੰਭਾਲਿਆ ਤਾਂ ਸਥਿਤੀ ਵਿੱਚ ਸੁਧਾਰ ਕਰਨ ਲਈ ਉਨ੍ਹਾਂ ਹਰੇਕ ਮਾਤਰੀ ਮੌਤ ਦਾ ਕਾਰਨ ਸਮਝਣ ਅਤੇ ਇਹਨਾਂ ਨੂੰ ਰੋਕਣ ਤੇ ਯੋਗ ਕਮੀਆਂ ਦੀ ਪਛਾਣ ਕਰਨ ਲਈ ਸਿਵਲ ਸਰਜਨ, ਫਰੰਟਲਾਈਨ ਕਰਮਚਾਰੀਆਂ ਅਤੇ ਡਾਕਟਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆ। ਇਸ ਤੋਂ ਇਲਾਵਾ, ਹਾਈ ਰਿਸਕ ਗਰਭਵਤੀ ਮਹਿਲਾਵਾਂ  ਨੂੰ ਟਰੈਕ ਕਰਨ ਅਤੇ ਉਨ੍ਹਾਂ ਦੀ ਸਿਹਤ ਸੰਬੰਧੀ ਜਾਣਕਾਰੀ ਲਈ ਵਾਟਸ ਅੱਪ ਗਰੁੱਪ ਬਣਾਇਆ ਗਿਆ ਸੀ, ਜਿਸ ਵਿੱਚ ਸਟਾਫ ਨਰਸਾਂ, ਮੈਡੀਕਲ ਅਫਸਰਾਂ, ਡਾਕਟਰਾਂ ਨੂੰ ਜੋੜਿਆ ਗਿਆ। 

ਉਨ੍ਹਾਂ ਕਿਹਾ ਕਿ ਇਸ ਸਾਂਝੀ ਕੋਸ਼ਿਸ਼ ਸਦਕਾ ਜ਼ਿਲੇ ਵਿੱਚ ਪਿਛਲੇ ਪੰਜ ਮਹੀਨਿਆਂ ਤੋਂ ਲਗਭਗ ਜ਼ੀਰੋ ਮਾਵਾਂ ਦੀ ਮੌਤ ਦਰ ਦੇ ਅੰਕੜੇ ਨੂੰ ਕਾਇਮ ਰੱਖਣ ਵਿੱਚ ਸਫਲਤਾ ਮਿਲੀ ਹੈ ਅਤੇ 2025 ਵਿੱਚ ਐਮ.ਐਮ.ਆਰ. ਦਾ ਅੰਕੜਾ ਘੱਟ ਕੇ 55.5 ਰਹਿ ਗਿਆ ਹੈ। ਉਨ੍ਹਾਂ ਦੱਸਿਆ ਕਿ ਨੀਤੀ ਆਯੋਗ ਵੱਲੋਂ ਚੰਗੀਆ ਸੇਵਾਵਾ ਬਦਲੇ ਜ਼ਿਲਾ ਫਿਰੋਜ਼ਪੁਰ ਨੂੰ 5 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇ ਸਨਮਾਨਿਤ ਕੀਤਾ ਗਿਆ ਹੈ ਜਿਸ ਵਿੱਚੋਂ 1 ਕਰੋੜ ਰੁਪਏ ਪ੍ਰੋਜੈਕਟ ਜਨਮ ਸ਼ਕਤੀ ਤਹਿਤ ਜੱਚਾ ਅਤੇ ਬੱਚਾ ਨੂੰ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾ ਦੇਣ ਲਈ ਸਿਹਤ ਵਿਭਾਗ ਅਤੇ ਐਨ.ਜੀ.ਓ (ਜੇ.ਐਚ.ਪੀ.ਆਈ.ਈ.ਜੀ.ਓ) ਦੇ ਤਾਲਮੇਲ ਨਾਲ ਖਰਚ ਕੀਤੇ ਜਾਣਗੇ। 

ਉਨ੍ਹਾਂ ਦੱਸਿਆ  ਕਿ ਅਗਲੇ 18 ਮਹੀਨਿਆਂ ਵਿੱਚ ਅਮਰੀਕਾ ਆਧਾਰਿਤ ਇਹ ਐਨ.ਜੀ.ਓ. ਜ਼ਿਲ੍ਹੇ ਵਿੱਚ ਮਾਤਰੀ ਮੌਤ ਦਰ ਘਟਾਉਣ ਲਈ ਸਿਹਤ ਵਿਭਾਗ ਨਾਲ ਮਿਲ ਕੇ ਇੱਕ ਟਿਕਾਊ ਮਾਡਲ ਵਿਕਸਤ ਕਰਨ ਲਈ ਅਧਿਕਾਰੀਆਂ ਨਾਲ ਕੰਮ ਕਰੇਗਾ।

 

Tags: Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD