Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਨਾਇਬ ਸਿੰਘ ਸੈਣੀ ਨੇ ਪਰਿਯੋਜਨਾਵਾਂ ਨੁੰ ਲੈ ਕੇ ਕੀਤੀ ਸਮੀਖਿਆ ਮੀਟਿੰਗ

ਯਮੁਨਾਨਗਰ ਦੇ ਪਲਾਈਵੁੱਡ ਉਦਯੋਗ ਨੁੰ ਪ੍ਰੋਤਸਾਹਿਤ ਕਰਨ ਲਈ ਇੱਕ ਵਿਸਥਾਰ ਕਾਰਜ-ਯੋਜਨਾ ਤਿਆਰ ਕਰਨ ਦੇ ਨਿਰਦੇਸ਼

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Anurag Rastogi, Chief Secretary Haryana, Dr Sumita Mishra, Sudhir Rajpal, Dr Saket Kumar, KM Pandurang

Web Admin

Web Admin

5 Dariya News

ਚੰਡੀਗੜ੍ਹ , 17 Jul 2025

Last updated on: Jul 21, 2025, 13:41 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬੁਨਿਆਦੀ ਢਾਂਚੇ ਨੂੰ ਮਜਬੁਤ ਕਰਨ ਅਤੇ ਨਾਗਰਿਕਾਂ ਨੂੰ ਆਧੁਨਿਕ ਸਹੂਲਤਾਂ ਉਪਲਬਧ ਕਰਾਉਣ ਦੀ ਦਿਸ਼ਾ ਵਿੱਚ ਵਿਕਾਸਾਤਮਕ ਪਰਿਯੋਜਨਾਵਾਂ ਦੀ ਸਮੀਖਿਆ ਕਰ ਸਾਰੀ ਪਰਿਯੋਜਨਾਵਾਂ ਨੂੰ ਤੈਅ ਸਮੇਂ ਵਿੱਚ ਗੁਣਵੱਤਾਪੂਰਣ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਆਮ ਜਨਤਾ ਨੂੰ ਜਲਦੀ ਤੋਂ ਜਲਦੀ ਪਰਿਯੋਜਨਾਵਾਂ ਨੂੰ ਸਮਰਪਿਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਅੱਜ ਇੱਥੇ ਸੀਨੀਅਰ ਅਧਿਕਾਰੀਆਂ ਦੇ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਮੁੱਖ ਸਕੱਤਰ ਦਫਤਰ, ਗ੍ਰਹਿ ਵਿਭਾਗ, ਕਿਰਤ ਵਿਭਾਗ, ਉਦਯੋਗ ਅਤੇ ਵਪਾਰ, ਮੱਛੀ ਅਤੇ ਆਯੂਸ਼ ਵਿਭਾਗਾਂ ਸਮੇਤ ਹੋਰ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵਿਸਤਾਰ ਨਾਲ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵਿਕਸਿਤ ਭਾਰਤ ਦੇ ਚਾਰ ਥੰਮ੍ਹ ਯੁਵਾ, ਮਹਿਲਾ, ਕਿਸਾਨ ਅਤੇ ਗਰੀਬ ਦੀ ਭਲਾਹੀ ਲਈ ਨੀਤੀ ਨਿਰਮਾਣ ਕਰਨ ਅਤੇ ਨਿਯਮਾਂ ਦੀ ਰੂਪਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਨੇ ਕਿਹਾ ਕਿ ਨੀਤੀਆਂ ਬਣਾਉਂਦੇ ਸਮੇਂ ਇੰਨ੍ਹਾਂ ਵਰਗਾਂ ਦੀ ਮੌਜੂਦਾ ਜਰੂਰਤਾਂ ਨੂੰ ਪ੍ਰਾਥਮਿਕਤਾ ਦਿੱਤੀ ਜਾਵੇ ਅਤੇ ਯੋਜਨਾਂਵਾਂ ਵਿੱਚ ਸਮੇਵੇਸ਼ਿਤਾ, ਪਾਰਦਰਸ਼ਿਤਾ ਅਤੇ ਪ੍ਰਭਾਵਸ਼ੀਲਤਾ ਯਕੀਨੀ ਕੀਤੀ ਜਾਵੇ।

ਯਮੁਨਾਨਗਰ ਦੇ ਪਲਾਈਵੁੱਡ ਉਦਯੋਗ ਨੂੰ ਪ੍ਰੋਤਸਾਹਿਤ ਕਰਨ ਲਈ ਇੱਕ ਵਿਸਥਾਰ ਕਾਰਜ-ਯੋਜਨਾ ਤਿਆਰ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਨੇ ਯਮੁਨਾਨਗਰ ਦੇ ਪਲਾਈਵੁੱਡ ਉਦਯੋਗ ਨੂੰ ਪ੍ਰੋਤਸਾਹਿਤ ਕਰਨ ਲਈ ਇੱਕ ਵਿਸਤਾਰ ਕਾਰਜ-ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਖੇਤਰ ਦੇ ਸਾਲਾਂ ਪੁਰਾਣੇ ਪਲਾਈਵੁੱਡ ਉਦਯੋਗ ਨੂੰ ਪ੍ਰੋਤਸਾਹਨ ਮਿਲ ਸਕੇ। ਨਾਲ ਹੀ, ਜਗਾਧਰੀ ਦੇ ਧਾਤੂ ਉਦਯੋਗ ਨੂੰ ਵੀ ਮੁੜ ਜਿੰਦਾ ਕਰਨ ਲਈ ਮਾਸਟਰ-ਪਲਾਨ ਬਨਾਉਣ ਦੇ ਵੀ ਨਿਰਦੇਸ਼ ਦਿੱਤੇ। 

ਕਾਮੇ ਲਈ ਕਿਫਾਇਤੀ ਆਵਾਸ ਸਹੂਲਤਾਂ

ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਾਕ-ਟੂ-ਵਰਕ ਨੀਤੀ ਤਹਿਤ ਸਰਕਾਰ ਦੀ ਕਾਰਜਸ਼ੈਲੀ ਦੇ ਨੇੜੇ ਦੇ ਸ਼ਹਿਰਾਂ ਵਿੱਚ ਕਾਮਿਆਂ ਲਈ ਆਵਾਸ ਦੀ ਸਹੂਲਤਾਂ ਵਿਕਸਿਤ ਕਰਨ ਦੀ ਯੋਜਨਾ ਹੈ। ਇਸ ਦੇ ਲਈ ਸੀਐਸਆਰ ਤਹਿਤ ਕਾਰਪੋਰੇਟ ਅਦਾਰਿਆਂ ਨੂੰ ਜੋੜਨ ਦੀ ਸੰਭਾਵਨਾਵਾਂ ਤਲਾਸ਼ੀਆਂ ਜਾਣ। 

ਇਸ ਦੇ ਲਾਗੂ ਕਰਨ ਨਾਲ ਕਾਮਿਆਂ ਨੂੰ ਸਸਤੀ ਦਰਾਂ 'ਤੇ ਆਵਾਸ ਸਹੂਲਤਾਂ ਉਪਲਬਧ ਹੋ ਸਕਣਗੀਆਂ। ਮੁੱਖ ਮੰਤਰੀ ਨੇ ਸੁਝਾਅ ਦਿੰਦੇ ਹੋਏ ਕਿਹਾ ਕਿ ਇੰਨ੍ਹਾਂ ਆਵਾਸੀ ਦੇ ਖੇਤਰਾਂ ਵਿੱਚ ਕੈਂਟੀਨ ਦੀ ਸਹੂਲਤ ਵੀ ਵਿਕਸਿਤ ਕਰਨ ਦੀ ਕਾਰਜ-ਯੋਜਨਾ ਬਣਾਈ ਜਾਵੇ।

ਖੇਤੀਬਾੜੀ ਅਤੇ ਖੁਰਾਕ ਪ੍ਰੋਸੈਸਿੰਗ ਨੂੰ ਪ੍ਰੋਤਸਾਹਨ

ਮੁੱਖ ਮੰਤਰੀ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਖੇਤਰ ਅਨੁਸਾਰ ਉਤਪਾਦਿਤ ਹੋਣ ਵਾਲੀ ਫਸਲਾਂ ਦੇ ਅਨੁਰੂਪ ਉੱਥੇ ਖੁਰਾਕ ਪ੍ਰੋਸੈਸਿੰਗ ਉਦਯੋਗ ਸਥਾਪਿਤ ਕਰਨ ਦੀ ਕਾਰਜ-ਯੋਜਨਾ ਬਣਾਈ ਜਾਵੇ ਤਾਂ ਜੋ ਕਿਸਾਨ ਵੀ ਰਿਵਾਇਤੀ ਫਸਲਾਂ ਤੋਂ ਇਲਾਵਾ ਮਾਰਕਿਟ ਅਨੁਸਾਰ ਫਸਲਾਂ ਦੀ ਖੇਤੀ ਕਰ ਸਕਣ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਛੋਟੇ-ਛੋਟੇ ਕਲਸਟਰ ਚੋਣ ਕਰ ਫਸਲਾਂ ਅਨੁਸਾਰ ਸੈਂਟਰ ਆਫ ਐਕਸੀਲੈਂਸ ਬਣਾਏ ਜਾਣ।

ਸੜਕ ਸੁਰੱਖਿਆ 'ਤੇ ਦਿੱਤਾ ਜਾਵੇ ਵਿਸ਼ੇਸ਼ ਧਿਆਨ

ਮੁੱਖ ਮੰਤਰੀ ਨੇ ਸੜਕ ਦੁਰਘਟਨਾਵਾਂ ਵਿੱਚ ਕਮੀ ਲਿਆਉਣ ਦੇ ਉਦੇਸ਼ ਨਾਲ ਇੱਕ ਮਜਬੂਤ ਸੜਕ ਸੁਰੱਖਿਆ ਨੀਤੀ ਬਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਸਾਰੇ ਪ੍ਰਮੁੱਖ ਮਾਰਗਾਂ 'ਤੇ ਕਿਤੇ ਵੀ ਗੱਡੇ ਨਾ ਹੋਣ, ਨਾਲ ਹੀ, ਜਿਨ੍ਹਾਂ ਥਾਵਾਂ 'ਤੇ ਵਾਰ-ਵਾਰ ਦੁਰਘਟਨਾਵਾਂ ਹੋ ਰਹੀਆਂ ਹਨ, ਉਨ੍ਹਾਂ ਨੂੰ ਬਲੈਕ ਸਪਾਟਸ ਵਜੋ ਚੋਣ ਕਰ ਉੱਥੇ ਤੁਰੰਤ ਸੁਧਾਰਾਤਮਕ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਅਗਾਮੀ ਸਰਦੀਆਂ ਦੇ ਮੌਸਮ, ਧੁੰਧ ਤੇ ਕੋਹਰੇ ਨੂੰ ਦੇਖਦੇ ਹੋਏ ਦੁਰਘਟਨਾਵਾਂ 'ਤੇ ਰੋਕ ਲਗਾਉਣ ਲਈ ਸੜਕਾਂ ਦੇ ਉਪਯੁਕਤ ਸਾਈਨਜ਼ ਲਗਾਏ ਜਾਣ।

ਮਹਿਲਾ ਸਟਾਰਟਅੱਪ ਨੂੰ ਪ੍ਰੋਤਸਾਹਨ

ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਮਹਿਲਾਵਾਂ ਦੀ ਅਗਵਾਈ ਵਾਲੇ ਸਟਾਰਟਅੱਪ ਨੂੰ ਪ੍ਰੋਤਸਾਹਨ ਦੇਣ ਲਈ ਹਬਿਆਣਾ ਸਟਾਰਟਅਅੱਪ ਨੀਤੀ ਦਾ ਵਿਸਤਾਰ ਕਰਨ 'ਤੇ ਜੋਰ ਦਿੱਤਾ ਜਾ ਰਿਹਾ ਹੈ। ਮਹਿਲਾਵਾਂ ਦਾ ਪ੍ਰਤੀਨਿਧੀਤਵ 45 ਫੀਸਦੀ ਤੋਂ ਵੱਧ ਕੇ 50 ਫੀਸਦੀ ਹੋ ਗਿਆ ਹੈ ਅਤੇ ਇਸ ਨੂੰ 60 ਫੀਸਦੀ ਤੱਕ ਲੈ ਜਾਣ ਦਾ ਟੀਚਾ ਹੈ। ਇਸ ਦੇ ਲਈ ਨੀਤੀ ਆਯੋਗ ਦੇ ਸਹਿਯੋਗ ਨਾਲ ਪੰਚਕੂਲਾ ਵਿੱਚ ਇੱਕ ਕੇਂਦਰ ਸਥਾਪਿਤ ਕਰਨ ਦੀ ਯੋਜਨਾ ਹੈ ਅਤੇ ਇਸ ਕੇਂਦਰ ਵਿੱਚ ਮਾਲੀ ਪ੍ਰੋਤਸਾਹਨਾਂ ਤੋਂ ਇਲਾਵਾ ਮਹਿਲਾਵਾਂ ਨੂੰ ਸਟਾਰਟਅੱਪ ਨਾਲ ਸਬੰਧਿਤ ਟ੍ਰੇਨਿੰਗ ਵੀ ਦਿੱਤੀ ਜਾਵੇਗੀ। ਮੀਟਿੰਗ ਵਿੱਚ ਦਸਿਆ ਗਿਆ ਕਿ ਪੂਰੇ ਸੂਬੇ ਵਿੱਚ ਹਰ ਯੋਗਸ਼ਾਲਾ ਨਾਲ ਆਯੂਸ਼ਮਾਨ ਆਰੋਗਅ ਮੰਦਿਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਮੱਛੀ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਡਾ. ਰਾਜਾ ਸ਼ੇਖਰ ਵੁੰਡਰੂ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਉਦਯੋਗ ਅਤੇ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ ਮਕਰੰਦ ਪਾਂਡੂਰੰਗ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Anurag Rastogi , Chief Secretary Haryana , Dr Sumita Mishra , Sudhir Rajpal , Dr Saket Kumar , KM Pandurang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD