Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ 'ਚੋਂ ਕੱਢ ਕੇ ਚੰਗੇ ਭਵਿੱਖ ਦੀ ਸਿਰਜਣਾ ਕਰਨਾ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ : ਬਰਿੰਦਰ ਕੁਮਾਰ ਗੋਇਲ

ਹਲਕਾ ਲਹਿਰਾ ਅਧੀਨ ਆਉਂਦੇ ਪਿੰਡਾਂ ਗੁਲਾੜੀ, ਠਸਕਾ, ਚੱਠਾ ਗੋਬਿੰਦਪੁਰਾ, ਖਨੌਰੀ ਮੰਡੀ, ਫੂਲਦ, ਹਾਂਡਾ ਅਤੇ ਕੁਦਨੀ ਵਿਖੇ ਨਸ਼ਾ ਮੁਕਤੀ ਯਾਤਰਾ ਅਧੀਨ ਰੱਖਿਆ ਕਮੇਟੀਆਂ ਨਾਲ ਕੈਬਨਿਟ ਮੰਤਰੀ ਵੱਲੋਂ ਮੀਟਿੰਗਾਂ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਲਹਿਰਾ/ ਮੂਨਕ/ ਖਨੌਰੀ , 18 Jul 2025

Last updated on: Jul 21, 2025, 14:06 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ "ਯੁੱਧ ਨਸ਼ਿਆਂ ਦੇ ਵਿਰੁੱਧ" ਮੁਹਿੰਮ ਤਹਿਤ ਅੱਜ ਹਲਕਾ ਲਹਿਰਾ ਅਧੀਨ ਆਉਂਦੇ ਪਿੰਡਾਂ ਗੁਲਾੜੀ, ਠਸਕਾ, ਚੱਠਾ ਗੋਬਿੰਦਪੁਰਾ, ਖਨੌਰੀ ਮੰਡੀ, ਫੂਲਦ, ਹਾਂਡਾ ਅਤੇ ਕੁਦਨੀ ਵਿਖੇ ਨਸ਼ਾ ਮੁਕਤੀ ਯਾਤਰਾ ਅਧੀਨ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕੀਤੀਆਂ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਅਗਵਾਈ ਕਰਨਾ ਹੈ। 

ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸ ਦੇ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਨੇ ਲੋਕਾਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। 

ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵੀ ਬਾਰੇ ਜਾਗਰੂਕ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਨਸ਼ਾ ਵੇਚਣ ਅਤੇ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀ ਤਰਜੀਹ ਹੈ ਕਿ ਹਰ ਪਿੰਡ ਅਤੇ ਹਰ ਗਲੀ ਨੂੰ ਨਸ਼ਾ ਮੁਕਤ ਕੀਤਾ ਜਾਵੇ। 

ਸਰਕਾਰ ਵੱਲੋਂ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਪੂਰਨ ਸਮਰਥਨ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਲਗਾਤਾਰ ਵੱਖੋ ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਆਯੋਜਿਤ ਕੀਤੀ ਜਾਵੇਗੀ, ਤਾਂ ਜੋ ਪੂਰੇ ਖੇਤਰ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਿਆ ਜਾ ਸਕੇ।

ਇਸ ਮੌਕੇ ਪੀ.ਏ. ਰਾਕੇਸ਼ ਕੁਮਾਰ ਗੁਪਤਾ, ਸਰਪੰਚ ਨਿਸ਼ਾਨ ਸਿੰਘ ਚੱਠਾ ਗੋਬਿੰਦਪੁਰਾ, ਗੁਰਪੀਤ ਸਿੰਘ, ਪਾਰਸ ਸਿੰਘ, ਮਿੱਠੂ ਸਿੰਘ, ਬੀਰਭਾਨ ਕਾਂਸਲ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਸੁਰਿੰਦਰ ਕਰੋਦਾ, ਸੰਜੇ ਸਿੰਗਲਾ, ਅਨਿਲ ਕੁਮਾਰ, ਅਸ਼ੋਕ ਕੁਮਾਰ, ਮਾਨ ਸਿੰਘ ਹਾਂਡਾ, ਆਤਮਾ ਸਿੰਘ, ਮਹਿੰਦਰ ਸਿੰਘ ਕੂੰਦਨੀ ਚੇਅਰਮੈਨ ਮਾਰਕੀਟ ਕਮੇਟੀ ਮੂਨਕ, ਰਿੰਕੂ ਸਿੰਘ, ਪ੍ਰਗਟ ਸਿੰਘ ਸਰਪੰਚ ਪਿੰਡ ਫੂਲਦ, ਸਤਿਗੁਰ ਸਿੰਘ ਸਰਪੰਚ ਪਿੰਡ ਮਨਿਆਣਾ, ਮਿੱਠੂ ਰਾਮ ਪਿੰਡ ਮਨਿਆਣਾ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD