Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਗੀਤਾ ਸਥਲੀ ਜੋਤੀਸਰ ਬਣੇਗਾ ਵਿਸ਼ਵ ਦਾ ਵੱਡਾ ਅਤੇ ਯਾਦਗਾਰ ਇਤਿਹਾਸਕ ਸੈਰ-ਸਪਾਟਾ ਸਥਾਨ - ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੈ ਜੋਤੀਸਰ ਅਨੁਭਵ ਕੇਂਦਰ ਦਾ ਕੀਤਾ ਨਿਰੀਖਣ, ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨਾਲ ਬਾਰੀਕੀ ਨਾਲ ਲਈ ਫੀਡਬੈਕ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Subhash Sudha

Web Admin

Web Admin

5 Dariya News

ਕੁਰੂਕਸ਼ੇਤਰ , 18 Jul 2025

Last updated on: Jul 21, 2025, 15:38 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੀਤਾ ਸਥਲੀ ਜੋਤੀਸਰ ਵਿਸ਼ਵ ਦਾ ਵੱਡਾ, ਯਾਦਗਾਰ ਅਤੇ ਇਤਿਹਾਸਕ ਸਥਾਨ ਬਣੇਗਾ। ਇਸ ਗੀਤਾ ਸਥਲੀ ਨੂੰ ਸੈਰ-ਸਪਾਟਾ ਦੇ ਮੱਦੇਨਜਰ ਵਿਕਸਿਤ ਕਰਨ ਲਈ ਸਰਕਾਰ ਵੱਲੋਂ ਕਰੀਬ 250 ਕਰੋੜ ਰੁਪਏ ਦਾ ਬਜਟ ਖਰਚ ਕੀਤਾ ਜਾ ਰਿਹਾ ਹੈ। 

ਇੱਥੇ ਜੋਤੀਸਰ ਅਨੁਭਵ ਕੇਂਦਰ ਵਿੱਚ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਕੁਰੂਕਸ਼ੇਤਰ ਦੇ ਇਤਿਹਾਸ ਦੇ ਜੀਵੰਤ ਦਰਸ਼ਨ ਹੋਣਗੇ। ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਜਿਲ੍ਹਾ ਕੁਰੂਕਸ਼ੇਤਰ ਵਿੱਚ ਜੋਤੀਸਰ ਅਨੁਭਵ ਕੇਂਦਰ ਦਾ ਦੌਰਾ ਕਰ ਸਵਾਗਤ ਕਮਰਾ, ਮਹਾਕਾਵ ਸ੍ਰਿਜਨ ਕਮਰਾ, ਪ੍ਰਾਚੀਣ ਮਹਾਭਾਰਤ, ਕੁਰੂਵੰਸ਼ਾਵਲੀ, ਗੀਤਾ ਸ਼ਲੋਕ, ਕ੍ਰਿਸ਼ਣ ਭੁਕਿਮਾ, ਦਸ਼ਵ ਅਵਤਾਰ ਸਮੇਤ ਹੋਰ ਰੂਮਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ। 

ਇਸ ਦੌਰਾਨ ਗੀਤਾ ਮਨੀਸ਼ੀ ਗਿਆਨਾਨੰਦ ਮਹਾਰਾਜ ਵੀ ਮੌਜੂਦ ਰਹੇ। ਸੈਰ-ਸਪਾਟਾ ਵਿਭਾਂਗ ਦੀ ਪ੍ਰਧਾਨ ਸਕੱਤਰ ਸ੍ਰੀਮਤੀ ਕਲਾ ਰਾਮਚੰਦਰਨ ਨੈ ਜੋਤੀਸਰ ਅਨੁਭਵ ਕੇਂਦਰ ਦੇ ਬਾਰੇ ਵਿੱਚ ਵਿਸਤਾਰ ਨਾਲ ਜਾਣਕਾਰੀ ਦਿੱਤੀ। ਨਿਰੀਖਣ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਜੋਤੀਸਰ ਅਨੁਭਵ ਕੇਂਦਰ ਦੇ ਨਾਲ-ਨਾਲ ਹੋਰ ਕਮਰਿਆਂ ਦੇ ਛੋਟੇ-ਛੋਟੇ ਨਿਰਮਾਣ ਕੰਮ ਨੂੰ ਪੂਰਾ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। 

ਉਨ੍ਹਾਂ ਨੇ ਕਿਹਾ ਕਿ ਸਾਰੇ ਪੈਂਡਿੰਗ ਨਿਰਮਾਣ ਕੰਮਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ ਜੋਤੀਸਰ ਅਨੁਭਵ ਕੇਂਦਰ ਨੂੰ ਸੈਲਾਨੀਆਂ ਲਈ ਖੋਲਿਆ ਜਾ ਸਕੇ। ਮੁੱਖ ਮੰਤਰੀ ਨੈ ਜੋਤੀਸਰ ਅਨੁਭਵ ਕੇਂਦਰ ਨੂੰ ਵਿਸ਼ਵ ਦਰਸ਼ਨ ਦੇ ਸਥਾਨ ਬਨਾਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਤਮਾਮ ਵਿਕਾਸ ਕੰਮਾਂ ਨੂੰ ਜਲਦੀ ਪੂਰਾ ਕੀਤਾ ਜਾਵੇ ਤਾਂ ਜੋ ਜੋਤੀਸਰ ਅਨੁਭਵ ਕੇਂਦਰ ਵਿੱਚ ਸੈਲਾਨੀ ਮਹਾਭਾਰਤ ਤੇ ਕੁਰੂਕਸ਼ੇਤਰ ਦੇ ਇਤਿਹਾਸ ਦੇ ਦਰਸ਼ਨ ਕਰ ਸਕਣ। 

ਇਸ ਤੋਂ ਇਲਾਵਾ, ਮੁੱਖ ਮੰਤਰੀ ਗੀਤਾ ਗਿਆਨ ਸੰਸਥਾਨਮ ਵਿੱਚ ਪਹੁੰਚੇ ਅਤੇ ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਨਾਲ ਗਲਬਾਤ ਕੀਤੀ ਹੈ। ਇਸ ਦੇ ਬਾਅਦ ਪੱਤਰਕਾਰਾਂ ਨਾਂਲ ਗਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਣ ਦੀ ਪਵਿੱਤਰ ਧਰਤੀ ਤੋਂ ਗੀਤਾ ਦੇ ਉਦੇਸ਼ ਦਿੱਤੇ। ਇਸ ਪਵਿੱਤ ਧਰਤੀ ਦੇ ਇਤਿਹਾਸ ਨੂੰ ਜਹਿਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਜੋਤੀਸਰ ਵਿੱਚ ਵਿਕਾਸ ਕੰਮਾਂ ਨੂੰ ਤੇਜੀ ਗਤੀ ਨਾਲ ਗੀਤਾ ਜਾ ਰਿਹਾ ਹੈ। 

ਊਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਸਭਿਆਚਾਰਕ ਵਿਰਾਸਤ ਨੂੰ ਮਜਬੁਤੀ ਮਿਲੀ ਹੈ। ਇਸ ਦੇਸ਼ ਦੀ ਸਭਿਆਚਾਰਕ ਵਿਰਾਸਤ ਨੂੰ ਸਹੇਜਣ ਲਈ ਸਰਕਾਰ ਵੱਲੋਂ ਜੋਤੀਸਰ ਵਿੱਚ ਮਹਾਭਾਰਤ ਥੀਮ 'ਤੇ ਅਧਾਰਿਤ ਪ੍ਰੋਜੈਕਟ 'ਤੇ ਕਰੀਬ 250 ਕਰੜ ਰੁਪਏ ਦਾ ਬਜਟ ਖਰਚ ਕੀਤਾ ਜਾ ਰਿਹਾ ਹੈ। 

ਇਸ ਜੋਤੀਸਰ ਗੀਤਾ ਸਥਲੀ ਦਾ ਨੂੰ ਵਿਸ਼ਵ ਦਾ ਸੱਭ ਤੋਂ ਦਰਸ਼ਨੀ ਇਤਿਹਾਸਕ ਸਥਾਨ ਬਣਾਂਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਇੱਕ ਸੁਆਲ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਕੁਰੂਕਸ਼ੇਤਰ ਆਉਣ ਲਈ ਅਪੀਲ ਕੀਤੀ ਹੈ, ਜੇਕਰ ਪ੍ਰਧਾਨ ਮੰਤਰੀ ਇਸ ਅਪੀਲ ਨੂੰ ਸਵੀਕਾਰ ਕਰਦੇ ਹਨ ਤਾਂ ਕੁਰੂਕਸ਼ੇਤਰ ਲਈ ਇਤਿਹਾਸਕ ਲੰਮ੍ਹਾ ਹੋਵੇਗਾ। 

ਉਨ੍ਹਾਂ ਨੇ ਕਿਹਾ ਕਿ ਕਲਪਣਾ ਚਾਵਲਾ ਤਾਰਾਮੰਡਲ ਨੂੰ ਮੁੜ ਸੈਲਾਨੀਆਂ ਲਈ ਜਲਦੀ ਖੋਲਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣਗੇ। ਇਸ ਪਵਿੱਤਰ ਧਰਤੀ ਨਾਲ ਦੁਨੀਆ ਨੁੰ ਪਵਿੱਤਰ ਗ੍ਰੰਥ ਗੀਤਾ ਦੇ ਉਪਦੇਸ਼ਾਂ ਨਾਲ ਕਰਮ ਕਰਨ ਦਾ ਸੰਦੇਸ਼ ਮਿਲ ਰਿਹਾ ਹੈ।

ਸਾਬਕਾ ਰਾਜ ਮੰਤਰੀ ਸ੍ਰੀ ਸੁਭਾਸ਼ ਸੁਧਾ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਭਾਰਤ ਭੂਸ਼ਣ ਭਾਰਤੀ, ਸੈਰ-ਸਪਾਟਾ ਵਿਭਾਂਗ ਦੇ ਡਾਇਰੈਕਟਰ ਡਾ. ਸ਼ਾਲੀਨ, ਡਿਪਟੀ ਕਮਿਸ਼ਨਰ ਨੇਹਾ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Subhash Sudha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD