Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਚ ਨਸ਼ਿਆਂ ਨੂੰ ਠੱਲ੍ਹ ਪਾਉਣ ਚ ਕਾਮਯਾਬ: ਕੁਲਵੰਤ ਸਿੰਘ

ਹੁਣ ਤੱਕ 150 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਚਲਾਇਆ ਜਾ ਚੁੱਕਾ ਹੈ ਬੁਲਡੋਜ਼ਰ : ਕੁਲਵੰਤ ਸਿੰਘ

Kulwant Singh Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 19 Jul 2025

Last updated on: Jul 21, 2025, 15:48 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਧਰਤੀ ਤੋਂ ਨਸ਼ਿਆਂ ਨੂੰ ਖਤਮ ਕਰਨ ਲਈ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਸੀ ਅਤੇ ਅੱਜ ਉਨ੍ਹਾਂ ਉਪਰਾਲਿਆਂ ਦਾ ਪੰਜਾਬ ਵਿੱਚ ਸਪੱਸ਼ਟ ਅਸਰ ਦੇਖਣ ਨੂੰ ਮਿਲ ਰਿਹਾ ਹੈ ਅਤੇ ਨਸ਼ਿਆਂ ਨੂੰ ਠੱਲ੍ਹ ਪਈ ਹੈ। ਇਹ ਪ੍ਰਗਟਾਵਾ ਵਿਧਾਇਕ ਐਸ ਏ ਐਸ ਨਗਰ ਸ. ਕੁਲਵੰਤ ਸਿੰਘ ਨੇ ਹਲਕੇ ਦੇ ਵੱਖ ਵੱਖ ਪਿੰਡਾਂ ਚ ਨਸ਼ਾ ਮੁਕਤੀ ਯਾਤਰਾ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। 

ਅੱਜ ਪਿੰਡ ਮੌਲੀ ਵੈਦਵਾਨ ਵਿਖੇ ਗੁਰਸੇਵਕ ਸਿੰਘ ਅਤੇ ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ ਦੀ ਅਗਵਾਈ ਹੇਠ- ਯੁੱਧ ਨਸ਼ਿਆਂ ਵਿਰੁੱਧ- ਮੁਹਿੰਮ ਦੇ ਤਹਿਤ ਰੱਖੇ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਿੰਡ ਮੌਲੀ ਵੈਦਵਾਨ ਪੁੱਜੇ ਸਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਪਹਿਲੀਆਂ ਸਰਕਾਰਾਂ ਵੱਲੋਂ ਪੰਜਾਬ ਵਿੱਚੋਂ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਬਣਦੀ ਕਾਰਵਾਈ ਨਾ ਕੀਤੇ ਜਾਣ ਕਾਰਨ ਇਹ ਕੋਹੜ ਲਗਾਤਾਰ ਵਧਦਾ ਗਿਆ, ਜਿਸਦੀ ਲਪੇਟ ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਦੇ ਨੌਜਵਾਨ ਫਸ ਗਏ।

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਾਸੀਆਂ ਨਾਲ ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਜੋ ਵਾਅਦਾ ਕੀਤਾ ਸੀ, ਉਸ ਵਾਅਦੇ ਨੂੰ ਪੂਰਾ ਕਰਨ ਲਈ ਭਗਵੰਤ ਸਿੰਘ ਮਾਨ ਪਿਛਲੇ 3 ਸਾਲਾਂ ਤੋਂ ਲੱਗੇ ਹੋਏ ਸਨ ਅਤੇ ਹੁਣ ਇਸ ਕੋਹੜ ਵਿਰੁੱਧ ਜੰਗੀ ਪੱਧਰ ਤੇ ਮੋਰਚਾ ਖ਼ੋਲਿਆ ਗਿਆ ਹੈ। ਉਹਨਾਂ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਖੁਸ਼ੀ ਅਤੇ ਮਾਣ ਮਹਿਸੂਸ ਹੋ ਰਿਹਾ ਹੈ ਕਿ ਹੁਣ ਤੱਕ ਲਗਭੱਗ 150 ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਇਆ ਜਾ ਚੁੱਕਾ ਹੈ, ਅਤੇ 22 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਫੜਿਆ ਜਾ ਚੁੱਕਾ ਹੈ।

ਉਹਨਾਂ ਕਿਹਾ ਕਿ ਸਰਕਾਰ ਦੀ ਨੀਤੀ ਹੈ ਕਿ ਜਾਂ ਤਾਂ ਨਸ਼ਾ ਵੇਚਣਾ ਛੱਡੋ ਜਾਂ ਪੰਜਾਬ ਛੱਡੋ। ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਾਨ ਸਰਕਾਰ ਨੇ ਪੰਜਾਬ ਵਿੱਚ “ਨਸ਼ਾ ਮੁਕਤੀ ਯਾਤਰਾ” ਦੀ ਇਤਿਹਾਸਕ ਸ਼ੁਰੂਆਤ ਕੀਤੀ ਹੈ, ਇਸ ਯਾਤਰਾ ਨਾਲ ਪਿੰਡਾਂ ਅਤੇ ਵਾਰਡਾਂ ਤੱਕ ਜਾਗਰੂਕਤਾ ਦਾ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ। 

ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਛੱਡਣ ਵਾਸਤੇ ਉਤਸ਼ਾਹਿਤ ਕਰਨ ਲਈ, ਨਸ਼ਾ ਛੱਡ ਚੁੱਕੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਜ਼ਗਾਰ ਲਈ ਲੋੜੀਂਦੀ ਟਰੇਨਿੰਗ ਦਿੱਤੀ ਜਾ ਰਹੀ ਹੈ। ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ, ਇਸ ਸਮਾਜ ਦੇ ਹਰ ਵਰਗ ਨੂੰ ਇਸ ਅੰਦੋਲਨ ਨਾਲ ਜੁੜਨ ਦੀ ਲੋੜ ਹੈ। 

ਉਨ੍ਹਾਂ। ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਇਹ ਸਾਰਿਆਂ ਦੀ ਸਾਂਝੀ ਲੜਾਈ ਹੈ ਜਿਸ ਨੂੰ ਇਕੱਲੀ ਪੁਲਿਸ ਨਹੀਂ ਜਿੱਤ ਸਕਦੀ, ਅਸਲ ਸਿਪਾਹੀ ਲੋਕ ਹਨ, ਜੋ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਬਿਮਾਰੀ ਤੋਂ ਬਚਾਅ ਸਕਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਸਮਾਂ ਦੂਰ ਨਹੀਂ ਜਦੋਂ ਪੰਜਾਬ ਵਿੱਚ ਕੋਈ ਨਸ਼ਾ ਨਹੀਂ ਵਿਕੇਗਾ ਅਤੇ ਕੋਈ ਨਸ਼ਾ ਤਸਕਰ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਾਖ਼ਲ ਹੋਣ ਦੀ ਹਿੰਮਤ ਨਹੀਂ ਕਰੇਗਾ। 

ਇਸ ਸਭ ਲਈ ਲੋਕਾਂ ਦੇ ਸਹਿਯੋਗ ਦੀ ਜਰੂਰਤ ਹੈ। ਇਸ ਲਈ ਜੇਕਰ ਆਲੇ ਦੁਆਲੇ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸਦੀ ਜਾਣਕਾਰੀ ਉਨ੍ਹਾਂ ਨੂੰ ਜਾਂ ਨਜ਼ਦੀਕੀ ਥਾਣੇ ਵਿੱਚ ਦਿੱਤੀ ਜਾਵੇ।ਵਿਧਾਇਕ ਕੁਲਵੰਤ ਸਿੰਘ ਨੇ ਸਭਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਉਂਦੇ ਹੋਏ ਕਿਹਾ ਕਿ ਆਓ, ਮਿਲਕੇ ਸਹੁੰ ਖਾਈਏ — ਨਾ ਅਸੀਂ ਨਸ਼ਾ ਕਰਾਂਗੇ, ਨਾ ਕਰਨ ਦਿਆਂਗੇ ਅਤੇ ਨਾ ਕਿਸੇ ਨੂੰ ਵੇਚਣ ਦਿਆਂਗੇ। 

ਅਸੀਂ ਸਭ ਮਿਲਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਅਤੇ ਨਸ਼ਾ ਮੁਕਤ ਬਣਾਵਾਂਗੇ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਿੰਡ ਮੌਲੀ ਵੈਦਵਾਨ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਰਪੰਚ ਗੁਰਸੇਵਕ ਸਿੰਘ ਅਤੇ ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ ਦੀ ਅਗਵਾਈ ਹੇਠ ਕਰਾਏ ਗਏ ਇਸ ਸਮਾਗਮ ਦੇ ਵਿੱਚ ਇਲਾਕੇ ਭਰ ਵਿੱਚੋਂ ਵੱਡੀ ਗਿਣਤੀ ਦੇ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ ਅਤੇ ਨਸ਼ੇ ਨਾ ਕਰਨ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਸਰਕਾਰ ਨੂੰ ਸਹਿਯੋਗ ਕਰਨ ਦਾ ਪ੍ਰਣ ਦੁਹਰਾਇਆ।

ਵਿਧਾਇਕ ਕੁਲਵੰਤ ਸਿੰਘ ਪਿੰਡ ਮੌਲੀ ਵੈਦਵਾਨ ਤੋਂ ਇਲਾਵਾ ਪਿੰਡ ਧੁਰਾਲੀ ਅਤੇ ਚਾਊ ਮਾਜਰਾ ਸੁਖਗੜ ਅਤੇ ਪਿੰਡ ਮਾਣਕ ਮਾਜਰਾ ਵਿਖੇ ਵੀ ਪਹੁੰਚੇ। ਇਹਨਾਂ ਪਿੰਡਾਂ ਦੇ ਵਿੱਚ ਉਹਨਾਂ ਹਾਜ਼ਰ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਸਰਕਾਰ ਦੁਆਰਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਿੱਚ ਸਹਿਯੋਗ ਕਰਨ ਦੀ ਫਿਰ ਤੋਂ ਅਪੀਲ ਕੀਤੀ। 

ਪਿੰਡ ਮੌਲੀ ਵੈਦਵਾਨ ਵਿਖੇ ਐਸ.ਡੀ.ਐਮ. ਮੋਹਾਲੀ- ਦਮਨਦੀਪ ਕੌਰ, ਡੀ.ਐਸ.ਪੀ. ਹਰਸਿਮਰਤ ਸਿੰਘ ਬੱਲ, ਸਤਵਿੰਦਰ ਸਿੰਘ ਮਿੱਠੂ, ਹਰਜੋਤ ਸਿੰਘ ਗੱਬਰ, ਭੁਪਿੰਦਰ ਸਿੰਘ ਮੈਂਬਰ ਪੰਚਾਇਤ, ਗੁਰਪ੍ਰੀਤ ਸਿੰਘ ਕੁਰੜਾ ਜਦ ਕਿ ਪਿੰਡ ਚਾਓ ਮਾਜਰਾ ਵਿਖੇ ਹੋਏ ਸਮਾਗਮ ਦੇ ਵਿੱਚ ਰਣਧੀਰ ਸਿੰਘ ਸਰਪੰਚ ਚਾਓ ਮਾਜਰਾ, ਮਲਕੀਤ ਸਿੰਘ ਸਰਪੰਚ ਧੁਰਾਲੀ, ਦਮਨਦੀਪ ਕੌਰ ਐਸ.ਡੀ.ਐਮ. ਮੋਹਾਲੀ, ਗੁਰਪ੍ਰੀਤ ਸਿੰਘ ਕੁਰੜਾ, ਪਿੰਡ ਸੁੱਖਗੜ੍ਹ ਵਿਖੇ ਕੁਲਵੀਰ ਕੌਰ ਪਤਨੀ ਬਲਕਾਰ ਸਿੰਘ ਸਰਪੰਚ, ਹਰਜੋਤ ਸਿੰਘ -ਨਾਇਬ ਤਹਸੀਲਦਾਰ, ਡੀ.ਐਸ.ਪੀ. ਹਰਸਿਮਰਤ ਸਿੰਘ ਬੱਲ, ਜਸਪਾਲ ਮਸੀਹ -ਜੇ.ਈ., ਪਿੰਡ ਮਾਣਕ ਮਾਜਰਾ ਵਿਖੇ ਪਰਮਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ, ਰਾਜਵੀਰ ਸਿੰਘ ,ਗਗਨਦੀਪ ਸਿੰਘ, ਪਰਗਟ ਸਿੰਘ, ਧਰਮਪ੍ਰੀਤ ਸਿੰਘ, ਵੀ ਹਾਜ਼ਰ ਸਨ।

 

Tags: Kulwant Singh Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD