Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਹੁਣ ਤੱਕ ਹੋਇਆ ਵਿਕਾਸ ਤਾਂ ਮਹਿਜ਼ ਟਰੇਲਰ, ਅਗਲੇ ਡੇਢ ਸਾਲ ਵਿੱਚ ਰਿਕਾਰਡ ਤੋੜ ਵਿਕਾਸ ਹੋਵੇਗਾ - ਅਮਨ ਅਰੋੜਾ

ਕੈਬਨਿਟ ਮੰਤਰੀ ਨੇ ਹਲਕਾ ਸੁਨਾਮ ਦੇ 17 ਪਿੰਡਾਂ ਨੂੰ 36 ਕੰਮਾਂ ਲਈ 3.68 ਕਰੋੜ ਰੁਪਏ ਚੈੱਕ ਵੰਡੇ ਅਤੇ ਨੀਂਹ ਪੱਥਰ ਰੱਖੇ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ, ਲੌਂਗੋਵਾਲ , 19 Jul 2025

Last updated on: Jul 21, 2025, 15:50 IST

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਕਰੀਬ ਸਾਢੇ ਤਿੰਨ ਸਾਲ ਵਿੱਚ ਕਰਵਾਇਆ ਗਿਆ ਵਿਕਾਸ ਤਾਂ ਮਹਿਜ਼ ਟਰੇਲਰ ਹੈ। ਅਗਲੇ ਡੇਢ ਸਾਲ ਵਿੱਚ ਸੂਬੇ ਦਾ ਰਿਕਾਰਡ ਤੋੜ ਸਰਬਪੱਖੀ ਵਿਕਾਸ ਹੋਵੇਗਾ। ਉਹ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 17 ਪਿੰਡਾਂ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਦੇ ਨਾਲ ਨਾਲ ਵਿਕਾਸ ਕਾਰਜਾਂ ਲਈ ਚੈੱਕ ਵੰਡ ਰਹੇ ਸਨ।

ਵੱਖ ਵੱਖ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਵਿਕਾਸ ਯੋਜਨਾਬੱਧ ਤਰੀਕੇ ਨਾਲ ਕੀਤਾ ਜਾ ਰਿਹਾ ਹੈ। ਜਿੱਥੇ ਸਿੱਖਿਆ ਅਤੇ ਸਿਹਤ ਨੂੰ ਸਭ ਤੋਂ ਵੱਧ ਤਰਜ਼ੀਹ ਦਿੱਤੀ ਜਾ ਰਹੀ ਹੈ ਉਥੇ ਹੀ ਬੁਨਿਆਦੀ ਢਾਂਚੇ ਦੇ ਨਿਰੰਤਰ ਵਿਕਾਸ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਦੇਸ਼ ਵਿੱਚ ਇਹ ਪਹਿਲੀ ਵਾਰ ਹੋਵੇਗਾ ਕਿ ਜਿੱਥੇ ਹਰੇਕ ਪਰਿਵਾਰ ਦਾ 10 ਲੱਖ ਰੁਪਏ ਦਾ ਇਲਾਜ਼ ਬੀਮਾ ਹੋਵੇਗਾ। ਬਿਮਾਰੀ ਦੀ ਹਾਲਤ ਵਿੱਚ ਵਿਅਕਤੀ ਨੂੰ ਸਿਰਫ ਹਸਪਤਾਲ ਵਿੱਚ ਜਾ ਕੇ ਦਾਖ਼ਲ ਹੀ ਹੋਣਾ ਹੈ। ਬਾਕੀ ਸਾਰਾ ਕੰਮ ਪੰਜਾਬ ਸਰਕਾਰ ਕਰੇਗੀ। ਇਹ ਇਲਾਜ਼ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਉਪਲਬਧ ਹੋਵੇਗਾ।

ਉਹਨਾਂ ਕਿਹਾ ਕਿ ਜਿੱਥੇ ਫਸਲਾਂ ਲਈ ਨਹਿਰੀ ਪਾਣੀ ਅਤੇ ਨਿਰੰਤਰ ਬਿਜਲੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਉਥੇ ਹੀ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਹਰੇਕ ਪਿੰਡ ਨੂੰ ਖੇਡ ਮੈਦਾਨ ਅਤੇ ਖੇਡਾਂ ਦਾ ਸਮਾਨ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਨਸ਼ਿਆਂ ਨਾਲੋਂ ਦੂਰ ਹੋ ਕੇ ਖੇਡਾਂ ਨਾਲ ਜੁੜਨ। 

ਇਸ ਮੌਕੇ ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 31 ਜੁਲਾਈ ਨੂੰ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਰਾਜ ਪੱਧਰੀ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਲਿਆਂਦਾ ਗਿਆ ਬੇਅਦਬੀ ਬਿੱਲ 3 ਕਰੋੜ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। 

ਇਹ ਬਿੱਲ ਹੁਣ ਸਿਲੈਕਟ ਕਮੇਟੀ ਕੋਲ ਚਲਾ ਗਿਆ ਹੈ, ਜਿੱਥੇ ਸੂਬਾ ਵਾਸੀਆਂ ਤੋਂ ਇਸ ਬਾਰੇ ਵਿਚਾਰ ਲਏ ਜਾਣਗੇ। ਉਹਨਾਂ ਕਿਹਾ ਕਿ ਇਹ ਬਿੱਲ ਅਗਲੇ 6 ਮਹੀਨੇ ਵਿੱਚ ਐਕਟ ਬਣ ਕੇ ਲਾਗੂ ਹੋ ਜਾਵੇਗਾ, ਜਿਸ ਉਪਰੰਤ ਕਿਸੇ ਵੀ ਗੈਰ ਸਮਾਜੀ ਤੱਤ ਦੀ ਜ਼ੁਰਰਤ ਨਹੀਂ ਰਹੇਗੀ ਕਿ ਉਹ ਧਾਰਮਿਕ ਗ੍ਰੰਥਾਂ, ਕੇਂਦਰਾਂ ਅਤੇ ਤਸਵੀਰਾਂ ਨਾਲ ਛੇੜਛਾੜ ਕਰ ਸਕੇ।

ਸ਼੍ਰੀ ਹਰਿਮੰਦਰ ਸਾਹਿਬ ਉੱਤੇ ਹਮਲੇ ਸੰਬੰਧੀ ਪ੍ਰਾਪਤ ਹੋਈਆਂ ਧਮਕੀਆਂ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਸ਼੍ਰੀ ਹਰਿਮੰਦਰ ਸਾਹਿਬ ਕੁੱਲ ਲੋਕਾਈ ਦਾ ਸਰਬ ਉੱਚ ਕੇਂਦਰ ਹੈ, ਇਸ ਦੀ ਸ਼ਾਨ ਖ਼ਿਲਾਫ਼ ਕਿਸੇ ਵੀ ਵਿਅਕਤੀ ਵੱਲੋਂ ਕੀਤੀ ਕੋਈ ਵੀ ਮਾੜੀ ਜ਼ੁਰਰਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਪਿੰਡ ਕੁਲਾਰ ਖੁਰਦ ਵਿਖੇ 43.65 ਲੱਖ, ਤੁੰਗਾਂ ਵਿਖੇ 08.50 ਲੱਖ, ਸਿਬੀਆ ਵਿਖੇ 04.65 ਲੱਖ, ਉਪਲੀ ਵਿਖੇ 33.50 ਲੱਖ, ਚੱਠੇ ਸੇਖਵਾਂ 07.50 ਲੱਖ, ਭਰੂਰ ਵਿਖੇ 05.85 ਲੱਖ, ਲਿਦੜਾਂ ਵਿਖੇ 07 ਲੱਖ, ਦੁੱਗਾਂ 90.68 ਲੱਖ, ਕੁਨਰਾਂ 06 ਲੱਖ, ਭੰਮਾ ਬੱਦੀ 05 ਲੱਖ, ਉਭਾਵਾਲ 84 ਲੱਖ, ਪੱਤੀ ਭਰੀਆਂ 05 ਲੱਖ, ਕਿਲ੍ਹਾ ਭਰੀਆਂ 04 ਲੱਖ, ਮਿਰਜਾ ਪੱਤੀ ਤੇ ਨਮੋਲ ਸਾਂਝੇ 35 ਲੱਖ, ਮਿਰਜਾ ਪੱਤੀ 06 ਲੱਖ, ਨਮੋਲ 05.50 ਲੱਖ, ਸ਼ੇਰੋਂ 08 ਲੱਖ, ਭਗਵਾਨਪੁਰਾ 08 ਲੱਖ ਰੁਪਏ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਲਈ ਨੀਂਹ ਪੱਥਰ ਰੱਖੇ ਤੇ ਚੈੱਕ ਵੰਡੇ। 

ਇਸ ਮੌਕੇ ਡੀ ਐਸ ਪੀ ਊਧਮ ਸਿੰਘ ਵਾਲਾ ਸ੍ਰ ਹਰਵਿੰਦਰ ਸਿੰਘ ਖਹਿਰਾ, ਡੀ ਐਸ ਪੀ ਸੰਗਰੂਰ ਸ੍ਰ ਸੁਖਦੇਵ ਸਿੰਘ, ਬੀ ਡੀ ਪੀ ਓ ਸੰਗਰੂਰ ਸ੍ਰ ਗੁਰਦਰਸ਼ਨ ਸਿੰਘ, ਐੱਸ ਡੀ ਓ ਪੰਚਾਇਤੀ ਰਾਜ ਸ੍ਰ ਦਵਿੰਦਰ ਸਿੰਘ ਅਤੇ ਹਲਕੇ ਦੇ ਵੱਡੇ ਗਿਣਤੀ ਵਿੱਚ ਸਰਪੰਚ, ਪੰਚ ਅਤੇ ਹੋਰ ਲੋਕ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD