Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੀਜੀਸੀ ਲਾਂਡਰਾਂ ਵਿਖੇ ਨਵੇਂ ਵਿਿਦਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ‘ਪ੍ਰਾਰੰਭ-2025’ ਦੀ ਸ਼ੁਰੂਆਤ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal

Web Admin

Web Admin

5 Dariya News

ਲਾਂਡਰਾਂ , 21 Jul 2025

Last updated on: Jul 21, 2025, 16:30 IST

ਅੱਜ ਸੀਜੀਸੀ ਲਾਂਡਰਾਂ ਦੇ ਕੈਂਪਸ ਵਿਖੇ ਤਿੰਨ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ‘ਪ੍ਰਾਰੰਭ-2025’ ਦਾ ਆਗਾਜ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਹ ਸਮਾਰੋਹ ਸੀਜੀਸੀ ਦੇ 25ਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ । ਇਹ ਪ੍ਰੋਗਰਾਮ ਦੇਸ਼ ਭਰ ਦੇ ਵੱਖ ਵੱਖ ਰਾਜਾਂ ਤੋਂ ਨਵੇਂ ਵਿਿਦਆਰਥੀਆਂ ਦੇ ਸਵਾਗਤ ਅਤੇ ਉਨ੍ਹਾਂ ਦੀ ਸ਼ਮੂਲੀਅਤ ਦੀ ਸਹੂਲਤ ਦਿੰਦਾ ਹੈ, ਜੋ ਸੰਸਥਾ ਵਿੱਚ ਇੰਜੀਨੀਅਰਿੰਗ, ਵਪਾਰ ਪ੍ਰਬੰਧਨ, ਫਾਰਮੇਸੀ, ਬਾਇਓਟੈਕਨਾਲੋਜੀ, ਹੋਟਲ ਮੈਨੇਜਮੈਂਟ ਵਰਗੇ ਕੋਰਸ ਕਰਨ ਜਾ ਰਹੇ ਹਨ। 

ਇਸ ਸਮਾਗਮ ਦੀ ਸ਼ੁਰੂਆਤ ਜੋਤ ਜਗਾਉਣ ਦੀ ਰਸਮ ਨਾਲ ਹੋਈ ਜਿਸ ਵਿੱਚ ਪਰਮਾਤਮਾ ਦਾ ਆਸ਼ੀਰਵਾਦ ਲਿਆ ਗਿਆ। ਇਸ ਉਪਰੰਤ ਸੀਜੀਸੀ ਲਾਂਡਰਾਂ ਦੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ, ਸੀਜੀਸੀ ਲਾਂਡਰਾਂ ਦੇ ਕੈਂਪਸ ਡਾਇਰੈਕਟਰ ਡਾ.ਰਾਜਦੀਪ ਸਿੰਘ, ਕਾਲਜ ਦੇ ਡੀਨ ਅਤੇ ਡਾਇਰੈਕਟਰਾਂ ਦੀ ਅਗਵਾਈ ਵਿੱਚ ਸਮੁੱਚੇ ਸੀਜੀਸੀ ਭਾਈਚਾਰੇ ਵੱਲੋਂ ਉਨ੍ਹਾਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਦੇ ਨਾਲ ਨਵੇਂ ਵਿਿਦਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।

 ਇਸ ਮੌਕੇ ਸੀਜੀਸੀ ਲਾਂਡਰਾਂ ਦੇ ਪ੍ਰਧਾਨ ਸ.ਰਸ਼ਪਾਲ ਸਿੰਘ ਧਾਲੀਵਾਲ ਨੇ ਆਉਣ ਵਾਲੇ ਵਿਿਦਆਰਥੀਆਂ ਦਾ ਤਹਿ ਦਿਲੋਂ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਸਮੁੱਚੇ ਸ਼ਖਸੀਅਤ ਵਿਕਾਸ ਲਈ ਸਭ ਤੋਂ ਵਧੀਆ ਅਕਾਦਮਿਕ ਅਨੁਭਵ ਅਤੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੇ ਕਰੀਅਰ ਦੀ ਤਰੱਕੀ ਪ੍ਰਤੀ ਸੀਜੀਸੀ ਦੀ ਵਚਨਬੱਧਤਾ ਦਾ ਭਰੋਸਾ ਵੀ ਦਿੱਤਾ। ਸੀਜੀਸੀ ਦੀ ਸਾਲ ਦਰ ਸਾਲ ਮਜ਼ਬੂਤ ਪਲੇਸਮੈਂਟ ਦੀ ਵਿਰਾਸਤ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਮਜ਼ਬੂਤ ਉਦਯੋਗ ਸਹਿਯੋਗ, ਖੋਜ, ਨਵੀਨਤਾ ’ਤੇ ਧਿਆਨ ਕੇਂਦਰਿਤ ਕਰਨ ਅਤੇ ਉੱਦਮੀ ਮਾਨਸਿਕਤਾ ਨੂੰ ਪਾਲਣ ਪੋਸ਼ਣ ਰਾਹੀਂ ਵਿਿਦਆਰਥੀਆਂ ਦੇ ਨਤੀਜਿਆਂ ਨੂੰ ਵਧਾਉਣ ਲਈ ਸੰਸਥਾ ਦੀ ਵਚਨਬੱਧਤਾ ਨੂੰ ਦੁਹਰਾਇਆ। 

ਇਸ ਦੇ ਨਾਲ ਹੀ ਉਨ੍ਹਾਂ ਨੇ ਵਿਿਦਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਉਨ੍ਹਾਂ ਦੇ ਹਰ ਕੰਮ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਦਿਆਂ ਅਤੇ ਨਵੇਂ ਅਕਾਦਮਿਕ ਸਾਲ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਓਰੀਐਂਟੇਸ਼ਨ ਸੈਸ਼ਨਾਂ ਵਿੱਚ ਨਵੇਂ ਵਿਿਦਆਰਥੀਆਂ ਨੂੰ ਕਾਲਜ ਜੀਵਨ ਦੇ ਮਹੱਤਵਪੂਰਨ ਪਹਿਲੂਆਂ ਤੋਂ ਜਾਣੂ ਕਰਵਾਇਆ ਗਿਆ।

ਜਿਸ ਵਿੱਚ ਪਾਠਕ੍ਰਮ, ਹਾਜ਼ਰੀ ਦੀਆਂ ਜ਼ਰੂਰਤਾਂ, ਵਿਿਦਆਰਥੀਆਂ ਦੀਆਂ ਪ੍ਰਾਪਤੀਆਂ, ਕੈਂਪਸ ਪਲੇਸਮੈਂਟ, ਅੰਤਰਰਾਸ਼ਟਰੀ ਗੱਠਜੋੜ, ਖੋਜ ਅਤੇ ਨਵੀਨਤਾ ਆਦਿ ਸ਼ਾਮਲ ਹਨ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD