Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜੁਲਾਨਾ ਵਿਧਾਨਸਭਾਵਾਸੀਆਂ ਨੂੰ ਦਿੱਤੀ ਕਰੋੜਾਂ ਰੁਪਏ ਦੀ ਵਿਕਾਸ ਪਰਿਯੋਜਨਾਵਾਂ ਦੀ ਸੌਗਾਤ

ਜੁਲਾਨਾ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਸਬ-ਡਿਵੀਜਨਲ ਕੰਪਲੈਕਟ ਦਾ ਹੋਵੇਗਾ ਨਿਰਮਾਣ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana,Krishan Kumar Bedi, Dr Krishan Lal Middha, Mohan Lal Badoli, Rekha Gupta, BJP Delhi, Chief Minister of Delhi, Delhi CM, Jind

Web Admin

Web Admin

5 Dariya News

ਜੁਲਾਨਾ , 19 Jul 2025

Last updated on: Jul 21, 2025, 17:09 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜੁਲਾਨਾ ਵਿਧਾਨਸਭਾਵਾਸੀਆਂ ਨੂੰ ਕਰੋੜਾਂ ਰੁਪਏ ਦੀ ਵਿਕਾਸ ਪਰਿਯੋਜਨਾਵਾਂ ਦੀ ਸੌਗਾਤ ਦਿੱਤੀ ਹੈ। ਉਨ੍ਹਾਂ ਨੇ ਜੁਲਾਨਾ ਵਿੱਚ 30 ਕਰੋੜ ਰੁਪਏ ਦੀ ਲਾਗਤ ਨਾਲ ਸਬ-ਡਿਵੀਜਨਲ ਕੰਪਲੈਕਸ ਦਾ ਨਿਰਮਾਣ ਕਰਵਾਉਣ ਦਾ ਐਲਾਨ ਕੀਤਾ। ਨਾਲ ਹੀ, ਜੁਲਾਨਾ ਵਿਧਾਨਸਭਾ ਖੇਤਰ ਵਿੱਚ ਵੱਖ-ਵੱਖ ਪਿੰਡਾਂ ਵਿੱਚ ਮਾਈਨਰਾਂ ਦੇ ਮੁੜ ਨਿਰਮਾਣ ਨਾਲ ਸਬੰਧਿਤ ਕੁੱਲ 9 ਕੰਮਾਂ ਲਈ 15.71 ਕਰੋੜ ਰੁਪਏ ਦਾ ਐਲਾਨ ਕੀਤਾ। ਪੇਯਜਲ ਤੇ ਜਲ੍ਹ ਸਪਲਾਈ ਯੋਜਨਾਵਾਂ ਲਈ ਵੀ ਮੁੱਖ ਮੰਤਰੀ ਨੈ ਕੁੱਲ 12 ਕੰਮਾਂ ਦੇ ਲਈ 25 ਕਰੋੜ ਰੁਪਏ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਇਹ ਐਲਾਨ ਅੱਜ ਜੁਲਾਨਾ ਵਿਧਾਨਸਭਾ ਦੇ ਪਿੰਡ ਨੰਦਗੜ੍ਹ ਵਿੱਚ ਆਯੋਜਿਤ ਪ੍ਰੋਗਰਾਮ ਦੌਰਾਨ ਕੀਤੇ। ਪ੍ਰੋਗਰਾਮ ਵਿੱਚ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਵੀ ਮੌਜੂਦ ਰਹੀ। ਸ੍ਰੀ ਨਾਇਬ ਸਿੰਘ ਸੈਣੀ ਨੇ ਬਰਾਹਕਲਾਂ ਪਿੰਡ ਵਿੱਚ ਪਸ਼ੂ ਹਸਪਤਾਲ ਭਵਨ ਲਈ 31 ਲੱਖ ਰੁਪਏ, ਜੁਲਾਨਾ ਵਿਧਾਨਸਭਾ ਦੇ ਚਾਰ ਪਿੰਡਾਂ-ਸ਼ਾਦੀਪੁਰ, ਰਾਮਗੜ੍ਹ, ਕਰਮਗੜ੍ਹ ਅਤੇ ਰੂਪਗੜ੍ਹ ਵਿੱਚ ਆਂਗਨਵਾੜੀ ਕੇਂਦਰਾਂ ਦੇ ਨਿਰਮਾਣ ਲਈ 60 ਲੱਖ ਰੁਪਏ ਅਤੇ ਪਿੰਡ ਮਾਲਵੀ ਵਿੱਚ ਆਯੂਰਵੈਦਿਕ ਹਸਪਤਾਲ ਦੇ ਨਿਰਮਾਣ ਲਈ 67.90 ਲੱਖ ਰੁਪਏ ਦਾ ਐਲਾਨ ਕੀਤਾ।

ਉਨ੍ਹਾਂ ਨੇ ਕਿਹਾ ਕਿ ਪਿੰਡ ਖਰੇਟੀ ਵਿੱਚ 33 ਕੇਵੀ ਸਬ-ਸਟੇਸ਼ਨ ਦੀ ਸਮਰੱਥਾ ਵਧਾਈ ਜਾਵੇਗੀ। ਜੁਲਾਨਾ ਵਿਧਾਨਸਭਾ ਵਿੱਚ ਸਕੂਲਾਂ ਦੀ ਮੁਰੰਮਤ ਕਰਵਾਈ ਜਾਵੇਗੀ। ਉਨ੍ਹਾਂ ਨੇ ਜੁਲਾਨਾ ਦੇ ਸਰਕਾਰੀ ਸੀਨੀਅਰ ਸੈਕੇਂਡਰੀ ਸਕੁਲ ਵਿੱਚ ਪਾਰਕਿੰਗ ਸ਼ੈਡ ਦੇ ਨਿਰਮਾਣ ਲਈ 20.25 ਲੱਖ ਰੁਪਏ ਅਤੇ ਦੇਵ ਗੜ੍ਹ ਵਿੱਚ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਦੀ ਚਾਰਦੀਵਾਰੀ ਅਤੇ ਪਰਿਸਰ ਨੂੰ ਪੱਕਾ ਬਨਾਉਣ ਲਈ 71.59 ਲੱਖ ਰੁਪਏ ਦਾ ਐਲਾਨ ਕੀਤਾ।

ਚਾਰ ਪਿੰਡ ਵਿੱਚ 2.20 ਕਰੋੜ ਰੁਪਏ ਦੀ ਲਾਗਤ ਨਾਲ ਬਨਣਗੇ ਸਬ-ਹੈਲਥ ਸੈਂਟਰ

ਮੁੱਖ ਮੰਤਰੀ ਨੇ ਵਿਵਹਾਰਤਾ ਵਿੱਚ ਪੀਣ ਦੇ ਪਾਣੀ ਲਈ ਪਾਇਪਲਾਇਨ ਵਿਛਾਉਣ ਤਹਿਤ 1.25 ਕਰੋੜ ਰੁਪਏ ਤੋਂ ਇਲਾਵਾ, ਰਾਮਰਾਏ ਕਲਾਂ ਵਿੱਚ ਤੀਰਥ ਤਾਲਾਬ ਦੀ ਰਿਟੇਨਿੰਗ ਵਾਲ ਲਈ 1.50 ਕਰੋੜ ਰੁਪਏ ਦਾ ਐਲਾਨ ਕੀਤਾ। ਜੁਲਾਨਾ ਵਿਧਾਨਸਭਾਂ ਦੇ ਚਾਰ ਪਿੰਡਾਂ - ਬਰਾਬਖੇੜਾ, ਨੰਦਗੜ੍ਹ, ਅਨੂਪਗੜ੍ਹ ਅਤੇ ਬਰਾਹਕਲਾਂ ਵਿੱਚ ਭੁਮੀ ਉਪਲਬਧ ਹੋਣ 'ਤੇ 2.20 ਕਰੋੜ ਰੁਪਏ ਦੀ ਲਾਗਤ ਨਾਲ ਸਬ-ਹੈਲਥ ਸੈਂਟਰ ਦਾ ਨਿਰਮਾਣ ਕਰਵਾਇਆ ਜਾਵੇਗਾ। ਊਨ੍ਹਾਂ ਨੇ ਕਿਹਾ ਕਿ ਦੇਵਗੜ੍ਹ  ਮਾਈਨਰ 'ਤੇ ਪੁਰਾਣੇ ਖਾਲਾਂ ਨੂੰ ਪੱਕਾ ਕਰਨ ਦੀ ਡਿਜੀਬਿਲਿਟੀ ਚੈਕ ਕਰਵਾ ਕੇ ਇਸ ਨੂੰ ਵੀ ਪੂਰਾ ਕੀਤਾ ਜਾਵੇਗਾ। ਨਾਲ ਹੀ, ਜੁਲਾਨਾ, ਬੜਪੱਪਰ ਰੋਡ 'ਤੇ ਆਰਸੀਸੀ ਦੀ ਡਿਜੀਬਿਲਿਟੀ ਚੈਕ ਕਰ ਕੇ ਇਸ ਨੂੰ ਪੂਰਾ ਕਰਵਾਉਣ ਦਾ ਕੰਮ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਦੇਵਗੜ੍ਹ ਦਾ ਮਾਲ ਰਿਕਾਰਡ ਵਿੱਚ ਦਰਜ ਰਕਬੇ ਨੂੰ ਬੀਸਵਾ ਅਤੇ ਬੀਘੇ ਤੋਂ ਕਨਾਲ ਅਤੇ ਮਰਲਾ ਵਿੱਚ ਬਦਲਿਆ ਜਾਵੇਗਾ। ਪਿੰਡ ਨੰਦਗੜ੍ਹ ਅਤੇ ਜੁਲਾਨਾ ਵਿੱਚ ਖੇਡ ਸਟੇਡੀਅਮ ਦਾ ਮਜਬੂਤੀਕਰਣ ਤੇ ਨਵੀਨੀਕਰਣ ਕੀਤਾ ਜਾਵੇਗਾ। ਜੁਲਾਨਾ ਨਗਰਪਾਲਿਕਾ ਦੇ ਭਵਨ ਦਾ ਵੀ ਨਿਰਮਾਣ ਕਰਵਾਇਆ ਜਾਵੇਗਾ। ਉਨ੍ਹਾਂ ਨੇ ਜੁਲਾਨਾ ਵਿਧਾਨਸਭਾ ਖੇਤਰ ਦੇ ਤਹਿਤ ਪਿੰਡਾਂ ਵਿੱਚ ਕਮਿਉਨਿਟੀ ਭਵਨਾਂ ਲਈ 5 ਕਰੋੜ ਰੁਪਏ ਅਤੇ ਜੁਲਾਨਾਂ ਵਿਧਾਨਸਭਾ ਖੇਤਰ ਦੇ ਗ੍ਰਾਮੀਣ ਖੇਤਰਾਂ ਦੇ ਵਿਕਾਸ ਲਈ ਵੱਖ ਤੋਂ 5 ਕਰੋੜ ਰੁਪਏ ਦਾ ਐਲਾਨ ਕੀਤਾ।

ਪ੍ਰੋਗਰਾਮ ਤੋਂ ਪਹਿਲ, ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ 16 ਕਰੋੜ 80 ਲੱਖ ਰੁਪਏ ਦੀ ਲਾਗਤ ਦੀ 8 ਵਿਕਾਸ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇੰਨ੍ਹਾਂ ਵਿੱਚ 5 ਕਰੋੜ 21 ਲੱਖ ਰੁਪਏ ਦੀ ਲਾਗਤ ਦੀ 5 ਪਰਿਯੋ੧ਨਾਵਾਂ ਦਾ ਉਦਘਾਟਨ ਤੇ 11 ਕਰੋੜ 59 ਲੱਖ ਰੁਪਏ ਦੀ 3 ਪਰਿਯੋਜਨਾਂਵਾਂ ਦਾ ਨੀਂਹ ਪੱਥਰ ਸ਼ਾਮਿਲ ਹੈ।ਇਸ ਮੌਕੇ 'ਤੇ ਕੈਬੀਨੇਟ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ, ਹਰਿਆਣਾ ਵਿਧਾਨਸਭਾ ਦੇ ਡਿਪਟੀ ਸਪੀਕਰ ਡਾ. ਕ੍ਰਿਸ਼ਣ ਲਾਲ ਮਿੱਢਾ, ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਕੌਸ਼ਿਕ, ਵਿਧਾਇਕ ਸ੍ਰੀ ਰਾਜਕੁਮਾਰ ਗੌਤਮ, ਸ੍ਰੀ ਦੇਵੇਂਦਰ ਅੱਤਰੀ, ਸ੍ਰੀ ਰਣਧੀਰ ਪਾਨਿਹਾਰ ਸਮੇਤ ਹੋਰ ਮਾਣਯੋਗ ਵਿਅਕਤੀ ਮੋਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Krishan Kumar Bedi , Dr Krishan Lal Middha , Mohan Lal Badoli , Rekha Gupta , BJP Delhi , Chief Minister of Delhi , Delhi CM , Jind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD