Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਹਰਿਆਣਾ ਨਿਭਾਏਗਾ ਮੋਹਰੀ ਭੂਕਿਮਾ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਬਣਿਆ ਚੌਥੀ ਆਰਥਕ ਮਹਾਸ਼ਕਤੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana,Krishan Kumar Bedi, Dr Krishan Lal Middha, Mohan Lal Badoli, Rekha Gupta, BJP Delhi, Chief Minister of Delhi, Delhi CM, Jind

5 Dariya News

5 Dariya News

5 Dariya News

ਜੀਂਦ , 19 Jul 2025

Last updated on: Jul 21, 2025, 17:10 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਡਿਤ ਦੀਨ ਦਿਆਨ ਉਪਾਧਿਆਏ ਜੀ ਦੇ ਅੰਤੋਂਦੇਯ ਦੇ ਸਿਦਾਂਤ ਅਤੇ ਵਿਚਾਰਧਾਰਾ ਨੂੰ ਅੱਗੇ ਵਧਾਉਂਦੇ ਹੋਏ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਇੱਕ ਵਿਕਸਿਤ ਰਾਸ਼ਟਰ ਦੀ ਦਿਸ਼ਾ ਤੇਜ਼ ਗਤੀ ਨਾਲ ਵੱਧ ਰਿਹਾ ਹੈ। 2014 ਦੇ ਬਾਅਦ ਭਾਰਤ ਨੇ ਵਿਕਾਸ ਦੀ ਨਵੀਂ ਉਚਾਈਆਂ ਨੂੰ ਛੋਹਿਆ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ ਸੰਕਲਪ ਵਿੱਚ ਹਰਿਆਣਾ ਮੋਹਰੀ ਭੁਕਿਮਾ ਨਿਭਾਉਂਦੇ ਹੋਏ ਕੇਂਦਰ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਅੱਗੇ ਵਧੇਗਾ।

ਮੁੱਖ ਮੰਤਰੀ ਅੱਜ ਜਿਲ੍ਹਾ ਜੀਂਦ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਅਗਰਸੇਨ ਧਰਮਸ਼ਾਲਾ ਦਾ ਉਦਘਾਟਨ ਅਤੇ ਨੰਦੀ ਅਤੇ ਕਾਮਧੇਨੂ ਗਾਂਸ਼ਾਲਾ ਦਾ ਭੁਮੀ ਪੂਜਨ ਕੀਤਾ। ਉਨ੍ਹਾਂ ਨੇ ਧਰਮਸ਼ਾਲਾ ਲਈ 31 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਪ੍ਰੋਗਰਾਮ ਵਿੱਚ ਦਿੱਤੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਵਿਸ਼ੇਸ਼ ਮਹਿਮਾਨ ਵਜੋ ਮੌਜੂਦ ਰਹੀ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵਿਸ਼ਵ ਪੱਧਰ 'ਤੇ ਆਪਣੀ ਇੱਕ ਮਜਬੂਤ ਪਹਿਚਾਣ ਬਣਾਈ ਹੈ। ਪ੍ਰਧਾਨ ਮੰਤਰੀ ਦਾ ਇਹ ਦ੍ਰਿੜ ਭਰੋਸਾ ਰਿਹਾ ਹੈ ਕਿ ਭਾਰਤ ਇੱਕ ਦਿਨ ਆਰਕਕ ਮਹਾਸ਼ਕਤੀ ਬਣੇਗਾ, ਅਤੇ ਅੱਜ ਅਸੀਂ ਮਾਣ ਨਾਲ ਕਹਿ ਸਕਦੇ ਹਾਂ ਕਿ ਭਾਰਤ ਦੀ ਅਰਥਵਿਵਸਥਾ 11ਵੇਂ ਸਥਾਨ ਤੋਂ ਚੌਥੇ ਸਥਾਨ 'ਤੇ ਪਹੁੰਚ ਗਈ ਹੈ, ਵਿਕਾਸ ਦੀ ਇਹ ਯਾਤਰਾ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਹੀ ਸੰਭਵ ਹੋ ਸਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਯਕੀਨੀ ਤੌਰ 'ਤੇ ਭਾਰਤ ਤੀਜੀ ਵੱਡੀ ਅਰਥਵਿਵਸਥਾ ਬਣੇਗਾ।

ਪਹਿਲਾਂ ਦੀ ਸਰਕਾਰਾਂ ਦਾ ਦੇਸ਼ ਦੇ ਵਿਕਾਸ ਲਈ ਨਹੀਂ ਸੀ ਕੋਈ ਸਪਸ਼ਟ ਏਜੰਡਾ

ਮੁੱਖ ਮੰਤਰੀ ਨੇ ਪਹਿਲਾਂ ਦੀ ਸਰਕਾਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਹਿਲਾਂ ਦੀ ਸਰਕਾਰਾਂ ਦੇ ਕੋਲ ਦੇਸ਼ ਦੇ ਵਿਕਾਸ ਦਾ ਕੋਈ ਸਪਸ਼ਟ ਏਜੰਡਾ ਨਹੀਂ ਸੀ, ਉਹ ਕੁੱਝ ਹੋਰ ਹੀ ਏਜੰਡੇ 'ਤੇ ਕਰ ਕਰਦੇ ਸਨ। ਜਦੋਂ ਕਿ ਅੱਜ ਦੀ ਸਰਕਾਰ ਦਾ ਇੱਕਲੌਤਾ ਟੀਚਾ 2047 ਤੱਕ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਨਾਉਣ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ ਸੰਕਲਪ ਵਿੱਚ ਪੂਰੀ ਜਿਮੇਵਾਰੀ ਅਤੇ ਸਮਰਪਣ ਦੇ ਨਾਲ ਯੋਗਦਾਨ ਕਰੇਗਾ।

ਮਹਾਰਾਜਾ ਅਗਰਸੇਨ ਨੂੰ ਨਮਨ ਕਰਦੇ ਹੋਏ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਗਰਸੇਨ ਧਰਮਸ਼ਾਲਾ ਦਾ ਨਿਰਮਾਣ ਸਿਰਫ ਸੀਮੇਂਟ-ਕੰਕਰੀਟ ਨਾਲ ਬਣੀ ਇੱਕ ਇਮਾਰਤ ਨਹੀਂ ਹੈ, ਇਹ ਮਹਾਰਾਜਾ ਅਗਰਸੇਨ ਜੀ ਦੇ ਉਨ੍ਹਾਂ ਮਹਾਨ ਆਦਰਸ਼ਾਂ ਅਤੇ ਸਿਦਾਂਤਾਂ ਦਾ ਜਿੰਦਾ-ਜਾਗਦਾ ਪ੍ਰਤੀਕ ਹੈ, ਜਿਨ੍ਹਾਂ ਨੇ ਹਜਾਰਾਂ ਸਾਲ ਪਹਿਲਾਂ ਸਮਾਜ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਸੀ। ਮਹਾਰਾਜਾ ਅਗਰਸੇਨ ਜੀ ਧਰਮ, ਸੇਵਾ ਤੇ ਸਮਰਸਤਾ ਦੇ ਸੱਚੇ ਧਵੱਜਵਾਹਕ ਸਨ। 

ਉਨ੍ਹਾਂ ਨੇ ਇੱਟ ਅਤੇ ਇੱਕ ਰੁਪਇਆ ਦਾ ਜੋ ਸਿਦਾਂਤ ਦਿੱਤਾ, ਉਹ ਸਮਾਜਵਾਦ ਅਤੇ ਸਮਾਜਿਕ ਸਮਰਸਤਾ ਦਾ ਦੁਨੀਆ ਦਾ ਸੱਭ ਤੋਂ ਪਹਿਲਾਂ ਅਤੇ ਸੱਭ ਤੋਂ ਸਫਲ ਸੂਤਰ ਸੀ। ਉਨ੍ਹਾਂ ਨੇ ਦਿਖਾਇਆ ਕਿ ਸਮਾਜ ਕਿਸੇ ਇੱਕ ਵਿਅਕਤੀ ਤੋਂ ਨਹੀਂ, ਸਗੋ ਸੱਭ ਦੇ ਸਹਿਯੋਗ ਅਤੇ ਸੱਭ ਦੇ ਸਾਥ ਨਾਲ ਬਣਦਾ ਹੈ। ਉਨ੍ਹਾਂ ਨੇ ਸਾਨੂੰ ਸਿਖਾਇਆ ਕਿ ਸਮਾਜ ਦੇ ਸੱਭ ਤੋਂ ਆਖੀਰੀ ਵਿਅਕਤੀ ਦੀ ਚਿੰਤਾ ਕਰਨਾ ਹੀ ਸੱਚਾ ਰਾਜਧਰਮ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਧਰਮਸ਼ਾਲਾ ਸਰਵ ਸਮਾਜ ਦੀ ਧਰੋਹਰ ਹੈ ਅਤੇ ਇਹ ਸਮਾਜਿਕ ਭਾਈਚਾਰੇ ਦਾ ਕੇਂਦਰ ਬਣੇਗੀ। ਉਨ੍ਹਾਂ ਨੇ ਅਗਰਵਾਲ ਸਮਾਜ ਦੇ ਸਾਰੇ ਦਾਨਦਾਤਾਵਾਂ, ਅਧਿਕਾਰੀਆਂ ਅਤੇ ਕਾਰਜਕਰਤਾਵਾਂ ਨੂੰ ਸਾਧੂਵਾਦ ਦਿੰਦੇ ਹੋਏ ਕਿਹਾ ਕਿ ਤੁਹਾਡੀ ਇਹ ਸੇਵਾ ਭਾਵਨਾ ਆਉਣ ਵਾਲੀ ਪੀੜੀਆਂ ਨੂੰ ਪੇ੍ਰਰਿਤ ਕਰਦੀ ਰਹੇਗੀ।

ਪੰਡਿਤ ਦੀਨਦਿਆਲ ਉਪਾਧਿਆਏ ਦੀ ਵਿਚਾਰਧਾਰਾ ਦੇ ਨਾਲ ਜੁੜ ਕੇ ਮੁੱਖ ਮੰਤਰੀ ਰੇਖਾ ਗੁਪਤਾ ਜਨਸੇਵਾ ਦਾ ਕੰਮ ਕਰ ਰਹੀ

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਦੀ ਬੇਟੀ, ਸ੍ਰੀਮਤੀ ਰੇਖਾ ਗੁਪਤਾ, ਦਿੱਲੀ ਦੀ ਮੁੱਖ ਮੰਤਰੀ ਬਨਣ ਤੋਂ ਬਾਅਦ ਅੱਜ ਪਹਿਲੀ ਵਾਰ ਆਪਣੇ ਜਨਮ ਦਿਨ ਮੌਕੇ 'ਤੇ ਆਪਣੇ ਜੱਦੀ ਪਿੰਡ ਨੰਦਗੜ੍ਹ ਆਈ ਹੈ, ਉਹ ਪੂਰੇ ਹਰਿਆਣਵਾਸੀਆਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹਨ। ਉਨ੍ਹਾਂ ਨੇ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸ੍ਰੀਮਤੀ ਰੇਖਾ ਗੁਪਤਾ ਸਾਧਾਰਣ ਪਰਿਵਾਰ ਨਾਲ ਸਬੰਧ ਰੱਖਦੀ ਹੈ ਅਤੇ ਪੰਡਿਤ ਦੀਨਦਿਆਲ ਉਪਾਧਿਆਏ ਦੀ ਵਿਚਾਰਧਾਰਾ ਦੇ ਨਾਲ ਜੁੜ ਕੇ ਜਨਸੇਵਾ ਦਾ ਕੰਮ ਕਰ ਰਹੀ ਹੈ। 

ਉਨ੍ਹਾਂ ਦਾ ਪੂਰੀ ਜੀਵਨ ਰਾਸ਼ਟਰ ਨੂੰ ਸਮਰਪਿਤ ਰਿਹਾ ਹੈ ਅਤੇ ਰਾਸ਼ਟਰ ਲਈ ਇੰਨ੍ਹਾਂ ਨੇ ਲਗਾਤਾਰ ਕੰਮ ਕੀਤਾ ਹੈ। ਸ੍ਰੀਮਤੀ ਰੇਖਾ ਗੁਪਤਾ ਦੀ ਸੋਚ, ਉਨ੍ਹਾਂ ਦੀ ਨੀਤੀ ਅਤੇ ਨੀਅਤ ਇਹੀ ਹੈ ਕਿ ਦਿੱਲੀ ਵਿਕਾਸ ਦੀ ਨਵੀਂ ਉਚਾਈਆਂ ਨੂੰ ਛੋਹੇ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਹਰਿਆਣਾ ਅਤੇ ਦਿੱਲੀ ਸਰਕਾਰਾਂ ਮਜਬੂਤੀ ਨਾਲ ਅੱਗੇ ਵੱਧਣਗੀਆਂ।

ਵਿਕਸਿਤ ਭਾਰਤ ਦੇ ਸੰਕਲਪ ਵਿੱਚ ਦਿੱਲੀ ਅਤੇ ਹਰਿਆਣਾ ਨਿਭਾਉਣਗੇ ਅਹਿਮ ਭੁਮਿਕਾ - ਮੁੱਖ ਮੰਤਰੀ ਰੇਖਾ ਗੁਪਤਾ

ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਨੇ ਕਿਹਾ ਕਿ ਦਿੱਲੀ ਉਨ੍ਹਾਂ ਦੀ ਕਰਮਭੂਮੀ ਹੈ ਅਤੇ ਹਰਿਆਣਾ ਉਨ੍ਹਾਂ ਦੀ ਜਨਮਭੂਮੀ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸੌਂਪੀ ਗਈ ਜਿਮੇਵਾਰੀ ਦਾ ਉਹ ਪੂਰੀ ਇਮਾਨਦਾਰੀ ਨਾਲ ਨਿਭਾਏਗੀ ਅਤੇ ਨਾਗਰਿਕਾਂ ਦੀ ਸੇਵਾ ਵਿੱਚ 24 ਘੰਟੇ ਕੰਮ ਕਰੇਗੀ।ਮੁੱਖ ਮੰਤਰੀ ਨੈ ਕਿਹਾ ਕਿ ਵਿਕਸਿਤ ਭਾਰਤ ਦੀ ਦਿਸ਼ਾ ਵਿੱਚ ਦਿੱਲੀ ਅਤੇ ਹਰਿਆਣਾ ਦੀ ਭੁਮਿਕਾ ਬਹੁਤ ਮਹਤੱਵਪੂਰਣ ਹੈ। ਇਹ ਭਾਰਤੀ ਜਨਤਾ ਪਾਰਟੀ ਦੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਦੀ ਅਗਵਾਈ ਦਾ ਨਤੀਜਾ ਹੈ ਕਿ ਅੱਜ ਦਿੱਲੀ ਅਤੇ ਹਰਿਆਣਾ ਵਰਗੇ ਸੂਬਿਆਂ ਦੇ ਸਿਖਰ ਅਹੁਦਿਆਂ 'ਤੇ ਸਾਧਾਰਣ ਪਰਿਵਾਰਾਂ ਤੋਂ ਆਉਣ ਵਾਲੇ ਲੋਕ ਜਿਮੇਵਾਰੀ ਨਿਭਾ ਰਹੇ ਹਨ ਅਤੇ ਸਮਾਜ ਸੇਵਾ ਨੂੰ ਸਰਵੋਚ ਪ੍ਰਾਥਮਿਕਤਾ ਦੇ ਰਹੇ ਹਨ।

ਸ੍ਰੀਮਤੀ ਰੇਖਾ ਗੁਪਤਾ ਨੈ ਉਨ੍ਹਾਂ ਦੇ ਜੁਲਾਨਾਵਾਸੀਆਂ ਨੂੰ ਸੌਗਾਤ ਦੇਣ ਲਹੀ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ।ਪ੍ਰੋਗਰਾਮ ਵਿੱਚ ਕੈਬੀਨੇਟ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ, ਵਿਧਾਨਸਭਾ ਡਿਪਟੀ ਸਪੀਕਰ ਡਾ. ਕ੍ਰਿਸ਼ਣ ਲਾਲ ਮਿੱਢਾ, ਵਿਧਾਇਕ ਸ੍ਰੀ ਰਾਜਕੁਮਾਰ ਗੌਤਮ, ਸ੍ਰੀ ਰਣਧੀਰ ਪਨਿਹਾਰ, ਭਾਜਪਾ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਕੌਸ਼ਿਕ ਸਮੇਤ ਹੋਰ ਮਾਣਯੋਗ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Krishan Kumar Bedi , Dr Krishan Lal Middha , Mohan Lal Badoli , Rekha Gupta , BJP Delhi , Chief Minister of Delhi , Delhi CM , Jind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD