Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ.ਕੇ.ਆਈ. ਮਾਡਿਊਲ ਦਾ ਹੱਥ; ਤਿੰਨ ਵਿਅਕਤੀ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਤੋਂ ਦੋ ਹੈਂਡ ਗ੍ਰਨੇਡ, ਦੋ ਪਿਸਤੌਲ ਕੀਤੇ ਬਰਾਮਦ

Crime News Punjab, Punjab Police, Police, Crime News, Patiala Police, Patiala

Web Admin

Web Admin

5 Dariya News

ਚੰਡੀਗੜ੍ਹ/ਪਟਿਆਲਾ , 20 Jul 2025

Last updated on: Jul 21, 2025, 17:55 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਅਤੇ ਮਨੂ ਅਗਵਾਨ ਵੱਲੋਂ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.)  ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਤਿੰਨ ਮੈਂਬਰਾਂ , ਜੋ ਪਟਿਆਲਾ ਦੇ ਬਾਦਸ਼ਾਹਪੁਰ ਅਤੇ ਹਰਿਆਣਾ ਦੇ ਅਜੀਮਗੜ੍ਹ ਵਿਖੇ ਪੁਲਿਸ ਚੌਕੀਆਂ ’ਤੇ ਗ੍ਰਨੇਡ ਹਮਲਿਆਂ ਵਿੱਚ ਸ਼ਾਮਲ ਸਨ, ਨੂੰ ਗ੍ਰਿਫ਼ਤਾਰ ਕੀਤਾ ਹੈ । 

ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਇਹ ਆਪ੍ਰੇਸ਼ਨ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸ.ਏ.ਐਸ. ਨਗਰ ਦੁਆਰਾ ਸਾਂਝੇ ਤੌਰ ’ਤੇ ਚਲਾਇਆ ਗਿਆ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਦੀਪੂ ਵਾਸੀ ਬਾਦਸ਼ਾਹਪੁਰ (ਪਟਿਆਲਾ), ਹਰਪ੍ਰੀਤ ਸਿੰਘ ਉਰਫ਼ ਜੱਗਾ ਵਾਸੀ ਹਰਚੰਦਪੁਰਾ(ਪਟਿਆਲਾ) ਅਤੇ ਹਰਮਨਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਗੁਰਦਿਆਲਪੁਰਾ (ਪਟਿਆਲਾ) ਵਜੋਂ ਹੋਈ ਹੈ। ਦੱਸਣਯੋਗ ਹੈ ਕਿ, 1 ਅਪ੍ਰੈਲ, 2025 ਨੂੰ ਪਟਿਆਲਾ ਦੇ ਪੁਲਿਸ ਚੌਕੀ ਬਾਦਸ਼ਾਹਪੁਰ ਅਤੇ 6 ਅਪ੍ਰੈਲ, 2025 ਨੂੰ ਹਰਿਆਣਾ ਦੇ ਪੁਲਿਸ ਚੌਕੀ ਅਜੀਮਗੜ੍ਹ ’ਤੇ ਗ੍ਰਨੇਡ ਹਮਲੇ ਹੋਏ ਸਨ। 

ਇਨ੍ਹਾਂ ਘਟਨਾਵਾਂ ਤੋਂ ਬਾਅਦ, ਬੀ.ਕੇ.ਆਈ. ਦੇ ਕਾਰਕੁਨਾਂ - ਹੈਪੀ ਪਾਸੀਆਂ, ਮਨੂ ਅਗਵਾਨ ਅਤੇ ਗੋਪੀ ਨਵਾਸ਼ਹਿਰੀਆ  ਨੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਇਨ੍ਹਾਂ ਅੱਤਵਾਦੀ ਕਾਰਵਾਈਆਂ ਦੀ ਜ਼ਿੰਮੇਵਾਰੀ ਲਈ ਸੀ। ਡੀਜੀਪੀ ਨੇ ਕਿਹਾ, ‘‘ਇਸ ਮਾਡਿਊਲ ਨੂੰ ਸਫਲਤਾਪੂਰਵਕ ਨਸ਼ਟ ਕਰਕੇ, ਪੰਜਾਬ ਪੁਲਿਸ ਨੇ ਰਾਜ ਵਿੱਚ ਪੁਲਿਸ ਅਦਾਰਿਆਂ ’ਤੇ ਹੋਏ ਗ੍ਰਨੇਡ ਹਮਲਿਆਂ ਦੀਆਂ ਦੋਵੇਂ ਘਟਨਾਵਾਂ ਦੀ ਗੁੱਥੀ ਨੂੰ ਸੁਲਝਾ ਲਿਆ ਹੈ।’’ 

ਉਨ੍ਹਾਂ ਇਹ ਵੀ ਕਿਹਾ ਕਿ ਦੋਵੇਂ ਹੈਂਡਲਰ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਡਿਊਲ ਨੂੰ ਲੌਜਿਸਟਿਕਲ ਅਤੇ ਵਿੱਤੀ ਸਹਾਇਤਾ ਪ੍ਰਾਪਤ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਮਾਡਿਊਲ ਪੰਜਾਬ ਵਿੱਚ ਪੁਲਿਸ ਅਦਾਰਿਆਂ ’ਤੇ ਹੋਰ ਹਮਲਿਆਂ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ, ਜਦੋਂ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਸੀ.ਆਈ. ਪਟਿਆਲਾ ਡਾ. ਸਿਮਰਤ ਕੌਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਕੀਤੇ ਵਿਅਕਤੀਆਂ ਨੇ ਕਬੂਲਿਆ ਹੈ ਕਿ  ਦੋਵਾਂ ਪੁਲਿਸ ਅਦਾਰਿਆਂ ’ਤੇ ਹਮਲਿਆਂ ਦੀ ਯੋਜਨਾ ਉਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਬੱਬੂ ਨੇ ਬਣਾਈ ਸੀ, ਜੋ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਅਤੇ ਪੁਲਿਸ ਦੀ ਹਿਰਾਸਤ ਵਿੱਚ ਹੈ।

ਉਨ੍ਹਾਂ ਕਿਹਾ ਕਿ ਜਾਂਚ ਵਿੱਚ ਪਤਾ ਲੱਗਾ ਹੈ ਕਿ ਮਾਸਟਰਮਾਈਂਡ ਗੁਰਪ੍ਰੀਤ ਸਿੰਘ ਉਰਫ਼ ਬੱਬੂ ਨੇ ਬਾਦਸ਼ਾਹਪੁਰ ਹਮਲੇ ਵਿੱਚ ਸ਼ਾਮਲ ਹੋਣ ਬਦਲੇ ਸੰਦੀਪ ਸਿੰਘ ਉਰਫ਼ ਦੀਪੂ ਨੂੰ 3-4 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜਦੋਂ ਕਿ ਹਰਮਨਪ੍ਰੀਤ ਸਿੰਘ ਉਰਫ਼ ਪ੍ਰੀਤ ਨੂੰ ਅਜੀਮਗੜ੍ਹ ਹਮਲੇ ਵਿੱਚ ਸਾਥ ਦੇਣ ਲਈ 10,000 ਰੁਪਏ ਦਿੱਤੇ ਗਏ ਸਨ।

ਏਆਈਜੀ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (1) (ਬੀ) ਅਤੇ 61 (2) ਤਹਿਤ ਐਫਆਈਆਰ ਨੰਬਰ 11 ਮਿਤੀ 19/7/2025 ਨੂੰ ਕੇਸ ਦਰਜ ਕੀਤਾ ਗਿਆ ਹੈ, ਜਦੋਂ ਕਿ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4, 5 ਅਤੇ 6 ਬਾਅਦ ਵਿੱਚ ਨਾਲ ਜੋੜੀਆਂ ਗਈਆਂ ਹਨ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD