Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਮਿਲ ਰਿਹਾ ਬਹੁਤ ਵੱਡਾ ਹੁੰਗਾਰਾ - ਲਾਲਜੀਤ ਸਿੰਘ ਭੁੱਲਰ

“ਨਸ਼ਾ ਮੁਕਤੀ ਯਾਤਰਾ” ਨਾਲ਼ ਹੁਣ ਹਰ ਪਿੰਡ, ਹਰ ਸ਼ਹਿਰ ਹੋਵੇਗਾ ਨਸ਼ਾ ਮੁਕਤ -ਕੈਬਨਿਟ ਮੰਤਰੀ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਤਰਨ ਤਾਰਨ , 20 Jul 2025

Last updated on: Jul 21, 2025, 18:07 IST

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਤਹਿਤ ਅੱਜ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਜੰਡੋਕੇ, ਸਖੀਰਾ, ਜੌੜਾ, ਠੱਠਾ, ਸਰਹਾਲੀ ਮੰਡ ਤੇ ਬਿੱਲਿਆਂਵਾਲਾ ਵਿਖੇ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਹੁਤ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ “ਨਸ਼ਾ ਮੁਕਤੀ ਯਾਤਰਾ” ਨਾਲ਼ ਹੁਣ ਹਰ ਪਿੰਡ, ਹਰ ਸ਼ਹਿਰ ਨਸ਼ਾ ਮੁਕਤ ਹੋਵੇਗਾ।

ਉਹਨਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਤੋਂ ਬਹੁਤ ਖ਼ੁਸ਼ ਨਜ਼ਰ ਆ ਰਹੇ ਹਨ ਅਤੇ ਉਹ ਇਸ ਕੋਹੜ ਨੂੰ ਜੜ੍ਹ ਤੋਂ ਵੱਢਣ ਲਈ ਕਾਹਲ਼ੇ ਹਨ ਤੇ ਭਰਪੂਰ ਸਹਿਯੋਗ ਦੇ ਰਹੇ ਹਨ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਪਰ ਹੁਣ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਸਦਕਾ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਯੁੱਧ ਛੇੜ ਦਿੱਤਾ ਹੈ। 

ਅਸੀਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਕੇ ਹੀ ਦਮ ਲਵਾਂਗੇ।ਉਹਨਾਂ ਕਿਹਾ ਕਿ ਤੁਸੀਂ ਵੀ ਆਪਣੇ ਪਿੰਡ ਅਤੇ ਆਪਣੀ ਵਾਰਡ ਵਿੱਚ "ਨਸ਼ਾ ਮੁਕਤੀ ਯਾਤਰਾ" ਦੌਰਾਨ ਸ਼ਾਮਿਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਓ ਅਤੇ ਨਸ਼ਾ ਮੁਕਤ ਪੰਜਾਬ ਬਣਾਓ। ਇਸ ਮੌਕੇ ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਪ੍ਰਤੀ ਉਤਸ਼ਾਹਿਤ ਕਰਨਾ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਖਿਲਾਫ਼ ਜੰਗ ਨੂੰ ਪੂਰੀ ਦ੍ਰਿੜਤਾ ਨਾਲ ਲੜ ਰਹੀ ਹੈ ਅਤੇ ਇਸ ਲਈ ਜ਼ਮੀਨੀ ਪੱਧਰ `ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਲੋਕਾਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। 

ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਵੀ ਬਾਰੇ ਜਾਗਰੂਕ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵੇਚਣ ਅਤੇ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀ ਪਹਿਲ ਹੈ ਕਿ ਹਰ ਪਿੰਡ, ਸ਼ਹਿਰ ਅਤੇ ਹਰ ਗਲੀ-ਮੁਹੱਲੇ ਨੂੰ ਨਸ਼ਾ ਮੁਕਤ ਕੀਤਾ ਜਾਵੇ।

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਲਈ ਲੋਕਾਂ ਦਾ ਪੂਰਨ ਸਮਰਥਨ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਲਗਾਤਾਰ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਆਯੋਜਿਤ ਕੀਤੀ ਜਾਵੇਗੀ, ਤਾਂ ਜੋ ਪੂਰੇ ਇਲਾਕੇ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਿਆ ਜਾ ਸਕੇ।

ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਪਿੰਡਾਂ ਦੇ ਪੰਚ-ਸਰਪੰਚ, ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਸਿਹਤ ਵਿਭਾਗ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।      

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD